ਜਲੰਧਰ (ਸੋਨੂੰ)— ਸ੍ਰੀ ਦਰਬਾਰ ਸਾਹਿਬ ਅਤੇ ਕਪੂਰਥਲਾ ਦੇ ਨਿਜ਼ਾਮਪੁਰ ਮੋੜ ’ਤੇ ਸਥਿਤ ਸ੍ਰੀ ਗੁਰਦੁਆਰਾ ਸਾਹਿਬ ’ਚ ਵਾਪਰੀ ਬੇਅਦਬੀ ਦੀ ਘਟਨਾ ਦੀ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਇਹ ਬਹੁਤ ਵੱਡੀ ਸਾਜਿਸ਼ ਰਚੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਸਥਾਨਾਂ ’ਤੇ ਅਜਿਹੀਆਂ ਘਟਨਾਵਾਂ ਦਾ ਹੋਣਾ ਬੇਹੱਦ ਹੀ ਘਿਨਾਉਣੀ ਹਰਕਤ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਤੋਂ ਬਾਅਦ ਹੁਣ ਕਪੂਰਥਲਾ ’ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਦਾ ਸੰਗਤ ਨੇ ਲਾਇਆ ਸੋਧਾ
ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਹੋ ਸਕਦਾ ਹੈ ਕਿ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ’ਚ ਜਿਸ ਵਿਅਕਤੀ ਵੱਲੋਂ ਬੇਅਦਬੀ ਦੀ ਘਟਨਾ ਕੀਤੀ ਗਈ, ਉਹ ਪਾਗਲਪਣ ਦਾ ਸ਼ਿਕਾਰ ਵੀ ਹੋ ਸਕਦਾ ਹੈ ਜਾਂ ਫਿਰ ਸੋਚੀ ਸਮਝੀ ਸਾਜਿਸ਼ ਵੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਦੀ ਏਜੰਸੀਆਂ ਵੱਲੋਂ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਜਾਂਚ ਏਜੰਸੀਆਂ ਨੂੰ ਲੈ ਕੇ ਪਰਗਟ ਸਿੰਘ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਭਾਜਪਾ ਦੀ ਸਰਕਾਰ ਆਉਣ ਤੋਂ ਬਾਅਦ ਸਾਡੀ ਇੰਸਟੀਟਿਊਸ਼ਨ ਨੂੰ ਮਾਰ ਦਿੱਤਾ ਹੈ, ਜੋਕਿ ਡੈਮੋਕ੍ਰੇਸੀ ’ਚ ਸਭ ਤੋਂ ਵੱਡਾ ਖ਼ਤਰਾ ਹੈ। ਅੱਜਕੱਲ੍ਹ ਜਾਂਚ ਏਜੰਸੀਆਂ ਦੇ ਹਾਲਾਤ ਠੀਕ ਨਹੀਂ ਹਨ। ਦੇਸ਼ ਦੀਆਂ ਏਜੰਸੀਆਂ ਨੂੰ ਤਗੜਾ ਰੱਖਣਾ ਚਾਹੀਦਾ ਹੈ ਕਿਉਂਕਿ ਦੇਸ਼ ਦੀਆਂ ਏਜੰਸੀਆਂ ਵੱਡੀਆਂ ਹੁੰਦੀਆਂ ਹਨ।
ਇਹ ਵੀ ਪੜ੍ਹੋ: ਅੰਮ੍ਰਿਤਸਰ ਤੋਂ ਬਾਅਦ ਕਪੂਰਥਲਾ ’ਚ ਬੇਅਦਬੀ ਦੀ ਘਟਨਾ ਵਾਪਰਨ ਮਗਰੋਂ ਮਾਹੌਲ ਬਣਿਆ ਤਣਾਅਪੂਰਨ
ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ’ਚ ਵਾਪਰੀ ਸੀ ਬੇਅਦਬੀ ਦੀ ਘਟਨਾ, ਭੀੜ ਨੇ ਕਤਲ ਕੀਤਾ ਮੁਲਜ਼ਮ
ਜ਼ਿਕਰਯੋਗ ਹੈ ਕਿ ਬੀਤੇ ਦਿਨ ਸਿੱਖਾਂ ਦੇ ਧਾਰਮਿਕ ਅਸਥਾਨ ਸ੍ਰੀ ਦਰਬਾਰ ਸਾਹਿਬ ’ਚ ਇਕ ਨੌਜਵਾਨ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਨੌਜਵਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕੋਲ ਮੱਥਾ ਟੇਕਣ ਪੁੱਜਾ ਤਾਂ ਅਚਾਨਕ ਗਰਿੱਲ ਟੱਪ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਪਹੁੰਚ ਗਿਆ, ਜਿੱਥੋਂ ਉਸ ਨੇ ਸ੍ਰੀਸਾਹਿਬ (ਕ੍ਰਿਪਾਨ) ਨੂੰ ਚੁੱਕ ਲਿਆ। ਮੌਕੇ ’ਤੇ ਮੌਜੂਦ ਕਰਮਚਾਰੀਆਂ ਵੱਲੋਂ ਉਸ ਨੂੰ ਫੜ ਲਿਆ ਗਿਆ ਸੀ, ਜਿਸ ਤੋਂ ਬਾਅਦ ਭੀੜ ਨੇ ਉਸ ਦੀ ਜੰਮ ਕੇ ਕੁੱਟਮਾਰ ਕੀਤੀ ਅਤੇ ਉਸ ਨੇ ਦਮ ਤੋੜ ਦਿੱਤਾ। ਇਸ ਮਾਮਲੇ ’ਚ ਫਿਲਹਾਲ ਉਕਤ ਮੁਲਜ਼ਮ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਪੁਲਸ ਨੇ ਇਸ ਮਾਮਲੇ ’ਚ ਐੱਫ. ਆਈ. ਆਰ. ਦਰਜ ਕੀਤੀ ਹੈ। ਪੁਲਸ ਨੇ ਧਾਰਾ 295 ਏ. ਅਤੇ 307 ਦਾ ਮਾਮਲਾ ਦਰਜ ਕੀਤਾ ਹੈ। ਫਿਲਹਾਲ ਮੁਲਜ਼ਮ ਦੀ ਲਾਸ਼ ਨੂੰ ਪਛਾਣ ਲਈ ਮੋਰਚਰੀ ’ਚ ਰੱਖਵਾ ਦਿੱਤਾ ਗਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਉਦੋਂ ਤੱਕ ਮੁਲਜ਼ਮ ਦਾ ਪੋਸਟਮਾਰਟਮ ਨਹੀਂ ਹੋਵੇਗਾ ਜਦੋਂ ਤੱਕ ਉਕਤ ਵਿਅਕਤੀ ਦੀ ਪਛਾਣ ਨਹੀਂ ਹੁੰਦੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਅੰਦਰ ਦੁਬਾਰਾ ਬਣੇਗੀ ਕਾਂਗਰਸ ਪਾਰਟੀ ਦੀ ਸਰਕਾਰ : ਮੁਹੰਮਦ ਸਦੀਕ
NEXT STORY