ਚੰਡੀਗੜ੍ਹ/ਜਲੰਧਰ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 1 ਨਵੰਬਰ ਨੂੰ ਵਿਰੋਧੀ ਪਾਰਟੀਆਂ ਨੂੰ ਖੁੱਲ੍ਹੀ ਬਹਿਸ ਲਈ ਸੱਦਾ ਦਿੱਤਾ ਗਿਆ ਹੈ। ਵਿਰੋਧੀਆਂ ਨੂੰ ਦਿੱਤੀ ਗਈ ਖੁੱਲ੍ਹੀ ਬਹਿਸ ਦੇ ਸੱਦੇ ਤੋਂ ਬਾਅਦ ਇਸ ਮੁੱਦੇ 'ਤੇ ਲਗਾਤਾਰ ਸਿਆਸਤ ਹੋ ਰਹੀ ਹੈ। ਇਸ ਨੂੰ ਲੈ ਕੇ ਹੀ ਹੁਣ ਕਾਂਗਰਸ ਨੇ ਪਹਿਲਾਂ ਬਾਜ਼ੀ ਮਾਰਦਿਆਂ ਅੱਜ ਇਕ ਇਕੱਠ ਚੰਡੀਗੜ੍ਹ ਵਿਚ ਸੱਦਿਆ ਸੀ, ਜਿਸ ਵਿਚ ਵਿਧਾਇਕ ਪਰਗਟ ਸਿੰਘ ਸਮੇਤ ਕਈ ਸਿਆਸੀ ਆਗੂ ਪਹੁੰਚੇ ਸਨ। ਚੰਡੀਗੜ੍ਹ ਵਿਚ ਬਹਿਸ ਵਿੱਚ ਪਾਣੀਆਂ ਦੇ ਮੁੱਦੇ ਉੱਤੇ ਖੁੱਲ੍ਹ ਕੇ ਚਰਚਾ ਕੀਤੀ ਗਈ।
ਇਸ ਮੌਕੇ ਹਲਕਾ ਜਲੰਧਰ ਕੈਂਟ ਤੋਂ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ 'ਤੇ ਚਰਚਾ ਵਿੱਚ ਪਹੁੰਚੇ ਸਾਰੇ ਮਾਹਿਰਾਂ, ਰਾਜਨੀਤਿਕ ਲੀਡਰਾਂ, ਕਿਸਾਨ ਜਥੇਬੰਦੀਆਂ, ਪ੍ਰੋਫ਼ੈਸਰਾਂ, ਨੌਜਵਾਨਾਂ ਨੂੰ ਜੀ ਆਇਆਂ ਨੂੰ। ਚਰਚਾ ਦੌਰਾਨ ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਕਿਸੇ 'ਤੇ ਕੋਈ ਚਿੱਕੜ ਸੁੱਟਣ ਵਾਲੀ ਗੱਲ ਨਹੀਂ ਹੈ, ਜਿੰਨੇ-ਜਿੰਨੇ ਜੋ ਵੀ ਕੀਤਾ ਹੈ, ਉਹ ਸਾਰੀ ਪਾਰਟ ਆਫ਼ ਹਿਸਟਰੀ ਹੈ। ਅਸੀਂ ਇਕ ਦੂਜੇ 'ਤੇ ਇੰਨਾ ਚਿੱਕੜ ਸੁੱਟਣ ਲੱਗ ਗਏ ਹਾਂ ਕਿ ਮੈਨੂੰ ਲੱਗਦਾ ਹੈ ਕਿ ਆਉਣ ਵਾਲੇ ਸਮੇਂ ਵਿਚ ਖੇਡਣ ਲਈ ਵੀ ਸਮਰੱਥ ਨਹੀਂ ਰਹਿਣਾ।
ਇਹ ਵੀ ਪੜ੍ਹੋ: ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ
ਉਨ੍ਹਾਂ ਕਿਹਾ ਕਿ ਜਿਹੜੀ ਵੀ ਸਰਕਾਰ ਆਉਂਦੀ ਹੈ, ਉਸ ਦੀ ਕੋਸ਼ਿਸ਼ ਇਹੀ ਹੁੰਦੀ ਹੈ ਕਿ ਵਿਚਾਰ-ਵਟਾਂਦਰੇ ਲਈ ਵਿਧਾਨ ਸਭਾ ਵਿਚ ਥੋੜ੍ਹਾ ਸਮਾਂ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਾਡੇ ਪੰਜਾਬ ਦੇ ਮਸਲੇ ਬੇਹੱਦ ਗੰਭੀਰ ਹੁੰਦੇ ਜਾ ਰਹੇ ਹਨ, ਜਿਸ ਦਾ ਸਾਡੇ ਸਮਾਜ ਅਤੇ ਪੰਜਾਬ ਨੂੰ ਬੇਹੱਦ ਨੁਕਸਾਨ ਹੋ ਰਿਹਾ ਹੈ। ਪੰਜਾਬ ਸਾਡਾ ਪਹਿਲਾਂ ਬੇਹੱਦ ਅਹਿਮੀਅਤ ਰੱਖਦਾ ਸੀ, ਜੋਕਿ ਹੁਣ ਹੌਲੀ-ਹੌਲੀ ਛੋਟਾ ਹੁੰਦਾ ਦਾ ਰਿਹਾ ਹੈ।
ਇਹ ਵੀ ਪੜ੍ਹੋ: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 4 ਭੈਣਾਂ ਦੇ ਇਕਲੌਤੇ ਭਰਾ ਦੀ ਕੁਰੇਸ਼ੀਆ 'ਚ ਹੋਈ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਸਖ਼ਤ ਕਾਰਵਾਈ, 6 ਕਰੋੜ ਤੋਂ ਵਧੇਰੇ ਦੀ ਜਾਇਦਾਦ ਫਰੀਜ਼
NEXT STORY