ਜਲੰਧਰ/ਨਵੀਂ ਦਿੱਲੀ (ਵੈੱਬ ਡੈਸਕ)- ਪੰਜਾਬ ਕਾਂਗਰਸ ਦੇ ਨੇਤਾ ਅਤੇ ਵਿਧਾਇਕ ਪ੍ਰਗਟ ਸਿੰਘ ਨੇ ਦਿੱਲੀ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਸਿੱਖ ਗੁਰੂਆਂ ਵਿਰੁੱਧ ਕੀਤੀ ਗਈ ਟਿੱਪਣੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਦਿੱਲੀ ਵਿਧਾਨ ਸਭਾ ਦੇ ਅੰਦਰ ਸਿੱਖ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਹਨ। ਇਹ ਟਿੱਪਣੀਆਂ ਸਾਡੀਆਂ ਧਾਰਮਿਕ ਭਾਵਨਾਵਾਂ 'ਤੇ ਸਿੱਧਾ ਅਤੇ ਅਸਵੀਕਾਰਨਯੋਗ ਹਮਲਾ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਹੈਰਾਨ ਕਰਨ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੇ ਨੇਤਾ ਮੰਨਦੇ ਹਨ ਕਿ ਉਹ ਵਿਧਾਨ ਸਭਾ ਦੇ ਅੰਦਰ ਸਾਡੇ ਗੁਰੂ ਸਾਹਿਬਾਨ ਦਾ ਅਪਮਾਨ ਕਰਕੇ ਬਚ ਸਕਦੇ ਹਨ ਪਰ ਆਮ ਆਦਮੀ ਪਾਰਟੀ ਦੇ ਆਗੂ ਸਾਡੇ ਗੁਰੂਆਂ ਦਾ ਅਪਮਾਨ ਕਰਕੇ ਨਹੀਂ ਬਚ ਸਕਦੇ ਹਨ।
ਇਹ ਵੀ ਪੜ੍ਹੋ: ਜਲੰਧਰ ਦੇ ਰਿਹਾਇਸ਼ੀ ਇਲਾਕੇ 'ਚ ਸਾਂਭਰ ਨੇ ਪਾ ਦਿੱਤੀਆਂ ਭਾਜੜਾਂ! ਲੋਕਾਂ ਦੇ ਸੂਤੇ ਗਏ ਸਾਹ (ਵੀਡੀਓ)
ਪਰਗਟ ਸਿੰਘ ਅਨੁਸਾਰ ਇਹ ਹੰਕਾਰ ਇਕ 'ਨਾਸਤਿਕ ਮਾਨਸਿਕਤਾ' ਨੂੰ ਦਰਸਾਉਂਦਾ ਹੈ ਅਤੇ ਇਹ ਸਿੱਧ ਕਰਦਾ ਹੈ ਕਿ ਪਾਰਟੀ ਆਪਣਾ ਨੈਤਿਕ ਮਾਰਗ ਗੁਆ ਚੁੱਕੀ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਸਾਡੇ ਗੁਰੂਆਂ ਨੇ ਹਮੇਸ਼ਾ 'ਸਰਬੱਤ ਦਾ ਭਲਾ' ਅਤੇ ਬੇਇਨਸਾਫ਼ੀ ਵਿਰੁੱਧ ਡਟਣ ਦੀ ਸਿੱਖਿਆ ਦਿੱਤੀ ਹੈ, ਜਦਕਿ ਅਜਿਹੀ ਭਾਸ਼ਾ ਦੀ ਵਰਤੋਂ ਕਰਨਾ ਲੋਕਤੰਤਰੀ ਕਦਰਾਂ-ਕੀਮਤਾਂ 'ਤੇ ਇਕ ਕਲੰਕ ਹੈ। ਪਰਗਟ ਸਿੰਘ ਨੇ ਮੰਗ ਕੀਤੀ ਕਿ ਆਤਿਸ਼ੀ ਨੂੰ ਸਿੱਖ ਅਤੇ ਪੰਜਾਬੀ ਭਾਈਚਾਰੇ ਤੋਂ ਤੁਰੰਤ ਜਨਤਕ ਤੌਰ 'ਤੇ ਮੁਆਫ਼ੀ ਮੰਗਣੀ ਚਾਹੀਦੀ ਹੈ।
ਇਹ ਵੀ ਪੜ੍ਹੋ: Big Breaking: IIT ਰੋਪੜ ਦੇ ਵਿਦਿਆਰਥੀ ਦੀ ਜਿੰਮ 'ਚ ਕਸਰਤ ਕਰਦੇ ਸਮੇਂ ਮੌਤ! ਪਹਿਲੇ ਦਿਨ ਗਿਆ ਸੀ ਜਿੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਕੈਬਨਿਟ ਵਿਚ ਵੱਡਾ ਫੇਰਬਦਲ, ਮੰਤਰੀਆਂ ਦੇ ਵਿਭਾਗ ਬਦਲੇ
NEXT STORY