ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਸਮੇਤ ਭਾਰਤ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿਚ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਸਤਕ ਹੋਣ ਲਈ ਪਾਕਿਸਤਾਨ ਜਾ ਰਹੀ ਹੈ। ਇਸ ਵਿਚਾਲੇ ਪਾਕਿਸਤਾਨ ਦੀ ਵੱਡੀ ਸਾਜ਼ਿਸ਼ ਸਾਹਮਣੇ ਆਈ ਹੈ। ਪਾਕਿਸਤਾਨੀ ਰੇਂਜਰਾਂ ਵੱਲੋਂ ISI ਵੱਲੋਂ ਭਾਰਤ ਵਿਰੁੱਧ ਇਕ ਹੋਰ ਸਾਜ਼ਿਸ਼ 'ਤੇ ਕੰਮ ਕੀਤਾ ਜਾ ਰਿਹਾ ਹੈ। ਭਾਰਤ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ Operation Bluestar ਦੀਆਂ ਵੀਡੀਓਜ਼ ਦਿਖਾਈਆਂ ਜਾ ਰਹੀਆਂ ਹਨ। ਉਨ੍ਹਾਂ ਦਾ ਮੰਤਵ ਸਿੱਖ ਸੰਗਤ ਸ਼ਰਧਾਲੂਆਂ ਵਿਚਾਲੇ ਭਾਰਤ ਵਿਰੋਧੀ ਭਾਵਨਾਵਾਂ ਭੜਕਾਉਣਾ ਅਤੇ ਸਿੱਖ ਵੱਖਵਾਦ ਨੂੰ ਹੱਲਾਸ਼ੇਰੀ ਦੇਣਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ!
ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਵਿਚ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣ ਵਾਲੀ ਸੰਗਤ ਨੂੰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ 1984 ਦੇ ਭਾਰਤੀ ਫ਼ੌਜੀ ਆਪ੍ਰੇਸ਼ਨ ਨੂੰ ਬਹੁਤ ਹੀ ਨਕਾਰਾਤਮਕ ਰੂਪ ਵਿਚ ਦਰਸਾਉਣ ਵਾਲੀਆਂ ਵੀਡੀਓਜ਼ ਦਿਖਾਈਆਂ ਜਾ ਰਹੀਆਂ ਹਨ। ਇਸ ਚਾਲ ਦਾ ਉਦੇਸ਼ ਸਿੱਖ ਸੰਗਤ, ਵਿਸ਼ੇਸ਼ ਤੌਰ 'ਤੇ ਨੌਜਵਾਨਾਂ ਅਤੇ ਬੱਚਿਆਂ ਵਿਚ ਭਾਰਤ ਪ੍ਰਤੀ ਗੁੱਸਾ ਅਤੇ ਨਾਰਾਜ਼ਗੀ ਭਰਨਾ ਹੈ, ਤਾਂ ਜੋ ਉਹ ਭਾਰਤ ਵਾਪਸ ਜਾ ਕੇ ਦੇਸ਼ ਵਿਰੋਧੀ ਸਰਗਰਮੀਆਂ ਵਿਚ ਸ਼ਾਮਲ ਹੋ ਜਾਣ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਨਿਭਾਇਆ ਇਕ ਹੋਰ ਵਾਅਦਾ, ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ
ਮੀਡੀਆ ਰਿਪੋਰਟਾਂ ਵਿਚ BSF ਦੇ ਸੂਤਰਾਂ ਦੇ ਹਵਾਲੇ ਤੋਂ ਦਾਅਵਾ ਕੀਤਾ ਗਿਆ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਕੇ ਪਰਤੇ ਕਈ ਸ਼ਰਧਾਲੂਆਂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਉਨ੍ਹਾਂ ਨੂੰ Operation Bluestar ਦੀਆਂ ਵੀਡੀਓਜ਼ ਦਿਖਾਈਆਂ ਗਈਆਂ ਸਨ ਤੇ ਭਾਰਤ ਦੀ ਸਰਕਾਰ ਤੋਂ ਇਸ ਦਾ ਬਦਲਾ ਲੈਣ ਲਈ ਪ੍ਰੇਰਿਤ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਸੀ। ਸੂਤਰਾਂ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਰਿਪੋਰਟ ਮਿਲੀ ਹੈ ਕਿ ਇਸ ਸਾਜ਼ਿਸ਼ ਵਿਚ ਪਾਕਿਸਤਾਨੀ ਅਧਿਕਾਰੀਆਂ ਵੱਲੋਂ ਵੀ ਉਨ੍ਹਾਂ ਦੀ ਪੂਰੀ ਹਮਾਇਤ ਕੀਤੀ ਜਾ ਰਹੇ ਹੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਭਾਜਪਾ ਦੇ ਲੀਡਰਾਂ ਨੂੰ ਚੇਤਾਵਨੀ! ਹੋ ਸਕਦੇ ਨੇ ਬਰਖ਼ਾਸਤ
ਉਕਤ ਸੂਤਰਾਂ ਮੁਤਾਬਕ ਇਹ ਮਾਮਲਾ BSF ਦੇ ਧਿਆਨ ਵਿਚ ਪਹਿਲਾਂ ਵੀ ਆਇਆ ਸੀ, ਜਿਸ 'ਤੇ ਪਾਕਿਸਤਾਨੀ ਰੇਂਜਰਾਂ ਨੂੰ ਇਹ ਕਰਨ ਤੋਂ ਰੋਕਿਆ ਗਿਆ ਸੀ। ਇਸ ਮਗਰੋਂ ਪਾਕਿਸਤਾਨ ਵੱਲੋਂ ਕੁਝ ਦੇਰ ਲਈ ਤਾਂ ਇਹ ਚੀਜ਼ ਰੋਕ ਦਿੱਤੀ ਗਈ, ਪਰ ਹੁਣ ਫ਼ਿਰ ਸੰਗਤ ਨੂੰ ਭੜਕਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਵਿਸ਼ੇਸ਼ ਤੌਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਦੋਂ ਵੱਡੀ ਗਿਣਤੀ ਵਿਚ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਰਹੇ ਹਨ, ਉਸ ਵੇਲੇ ਪਾਕਿਸਤਾਨ ਵੱਲੋਂ ਇਹ ਕੋਝੀ ਚਾਲ ਚੱਲੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਜਥੇਦਾਰ ਸਾਹਿਬ! ਮਰਜ਼ ਦਾ ਇਲਾਜ ਕਰਦਿਆਂ ਮਰੀਜ਼ ਨਹੀਂ ਗੁਆਉਣਾ', ਸੁਖਬੀਰ ਨੂੰ ਲੈ ਕੇ ਜਾਖੜ ਦਾ ਵੱਡਾ ਬਿਆਨ
NEXT STORY