ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ’ਤੇ ਤਿੱਖਾ ਹਮਲਾ ਬੋਲਿਆ ਹੈ। ਚੰਡੀਗੜ੍ਹ ’ਚ ਇਕ ਗੱਲਬਾਤ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪੰਜਾਬ ਦੇ ਹਿੰਦੂ-ਸਿੱਖਾਂ ’ਚ ਫਰਕ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਫੁੱਟ ਪਾਉਣ ਵਾਲਿਆਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਸ੍ਰੀ ਦਰਬਾਰ ਸਾਹਿਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ। ਉਸ ’ਤੇ ਪੰਜਾਬ ਸਰਕਾਰ ਨੇ ਇਸ ਦੀ ਜਾਂਚ ਐੱਸ.ਪੀ. ਪੱਧਰ ਦੇ ਅਧਿਕਾਰੀਆਂ ਨੂੰ ਸੌਂਪੀ ਹੈ, ਜੋ ਕਾਫ਼ੀ ਦੁਖਦ ਹੈ ਕਿਉਂਕਿ ਇਹ ਸਿੱਖਾਂ ਦੀ ਧਾਰਮਿਕ ਸ਼ਰਧਾ ਨਾਲ ਜੁੜਿਆ ਵੱਡਾ ਮਾਮਲਾ ਹੈ, ਸਰਕਾਰ ਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਕੰਟਰੋਲ ਰੂਮ ’ਤੇ ਫੋਨ ਕਰਕੇ ਦਿੱਤੀ ਧਮਕੀ, ਹੁਣ ਚੰਡੀਗੜ੍ਹ ’ਚ ਹੋਣਗੇ ਸੀਰੀਅਲ ਬੰਬ ਬਲਾਸਟ
ਬਾਦਲ ਨੇ ਕਿਹਾ ਸ੍ਰੀ ਦਰਬਾਰ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਦੇ ਮਾਮਲੇ ਦੀ ਜਾਂਚ ਨੂੰ ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ’ਚ ਹੋਣੀ ਚਾਹੀਦੀ ਹੈ। ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਦੇ ਕਾਰਜਕਾਲ ’ਚ ਜੋ ਬੇਅਦਬੀ ਦੀਆਂ ਘਟਨਾਵਾਂ ਹੋਈਆਂ, ਉਸ ਦਾ ਅਫ਼ਸੋਸ ਹੈ ਪਰ ਕਾਂਗਰਸ ਇਨ੍ਹਾਂ ਮਾਮਲਿਆਂ ਨੂੰ ਸੁਲਝਾਉਣ ਦੀ ਬਜਾਏ ਸਿਰਫ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ’ਤੇ ਤੁਲੀ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਨੇਤਾ ਬਿਕਰਮ ਸਿੰਘ ਮਜੀਠੀਆ ’ਤੇ ਨਸ਼ੇ ਦਾ ਮਾਮਲਾ ਦਰਜ ਕਰਨਾ ਵੀ ਕੇਵਲ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ ਕਿਉਂਕਿ ਜੇਕਰ ਅਜਿਹਾ ਨਾ ਹੁੰਦਾ ਤਾਂ ਸਾਢੇ ਚਾਰ ਸਾਲ ਤਕ ਸਰਕਾਰ ਸੁੱਤੀ ਕਿਉਂ ਰਹੀ। ਹੁਣ ਜਦੋਂ ਚੋਣਾਂ ਨੂੰ ਕੁਝ ਦਿਨ ਬਚੇ ਹਨ ਤਾਂ ਐੱਫ਼.ਆਈ.ਆਰ. ਦਰਜ ਕਰ ਦਿੱਤੀ ਗਈ ਹੈ। ਕਾਂਗਰਸ ਕੇਵਲ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ। ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਬੇਹੱਦ ਮਾਨ ਸਨਮਾਨ ਦਿੱਤਾ ਹੈ, ਇਸ ਲਈ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ’ਚ ਵਾਪਸੀ ’ਤੇ ਖੁਦ ਹੀ ਵਿਚਾਰ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਅਸਤੀਫ਼ਾ ਦੇਣ ਦੀ ਬਜਾਏ ਕਾਂਗਰਸ ਵਲੋਂ ਕਾਰਵਾਈ ਕਰਨ ਦੀ ਉਡੀਕ ਵਿਚ ਪਰਨੀਤ ਕੌਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਛੇ ਦਿਨ ਪਹਿਲਾਂ ਲਾਪਤਾ ਹੋਏ ਕਿਸਾਨ ਦੀ ਖ਼ੂਹੀ ’ਚੋਂ ਮਿਲੀ ਲਾਸ਼
NEXT STORY