ਲੰਬੀ (ਤਰਸੇਮ ਢੁੱਡੀ) - ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਹਲਕੇ ਦੀ ਜ਼ਿੰਮੇਵਾਰੀ ਲਈ ਹੋਈ ਹੈ, ਜਿਸ ਸਦਕਾ ਉਹ ਲਗਾਤਾਰ ਹਲਕੇ ਦੇ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦਾ ਹਾਲ-ਚਾਲ ਪੁੱਛ ਰਹੇ ਹਨ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਰਾਹੁਲ ਗਾਂਧੀ 'ਤੇ ਸਿਆਸੀ ਵਾਰ ਕੀਤਾ ਹੈ। ਉਨ੍ਹਾਂ ਰਾਹੁਲ ਦੇ ਪ੍ਰਧਾਨ ਮੰਤਰੀ ਬਣਨ ਦੇ ਸਵਾਲ 'ਤੇ ਕਿਹਾ ਇਕ ਡਰਾਈਵਰ ਬਣਨ ਲਈ ਲਰਨਿੰਗ ਲਾਇਸੈਂਸ ਦੀ ਲੋੜ ਹੁੰਦੀ ਹੈ, ਇੱਥੇ ਤਾਂ ਦੇਸ਼ ਦਾ ਡਰਾਈਵਰ, ਦੇਸ਼ ਦੇ ਪ੍ਰਧਾਨ ਮੰਤਰੀ ਦੀ ਚੋਣ ਹੋਣੀ ਹੈ। ਰਾਹੁਲ ਗਾਂਧੀ ਕੋਲ ਦੇਸ਼ ਨੂੰ ਚਲਾਉਣ ਦਾ ਨਾ ਕੋਈ ਤਜ਼ਰਬਾ ਹੈ ਅਤੇ ਨਾ ਹੀ ਕੋਈ ਲਾਇਸੈਂਸ।
ਦੱਸਣਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੇ ਮੁਤਾਬਕ ਪ੍ਰਧਾਨ ਮੰਤਰੀ ਲਈ ਮੋਦੀ ਤੋਂ ਬਿਹਤਰ ਹੋਰ ਕੋਈ ਨਹੀਂ ਹੈ। ਬੇਸ਼ਕ ਸੀਨੀਅਰ ਬਾਦਲ ਪ੍ਰਚਾਰ ਨਹੀਂ ਕਰ ਰਹੇ ਪਰ ਉਹ ਲੋਕਾਂ ਨਾਲ ਵਿਚਰ ਕੇ ਅਕਾਲੀ ਦਲ ਨੂੰ ਮਜ਼ਬੂਤ ਜਰੂਰ ਕਰ ਰਹੇ ਹਨ। ਪ੍ਰਕਾਸ਼ ਸਿੰਘ ਬਾਦਲ ਆਪਣੇ ਇਸ ਦੌਰੇ ਦੌਰਾਨ ਪਿੰਡ ਦੇ ਲੋਕਾਂ ਨੂੰ ਚੋਣਾਂ ਲਈ ਲਾਮਬੱਧ ਵੀ ਕਰ ਰਹੇ ਹਨ।
ਹੁਣ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਪਹੁੰਚੇ ਕੇ. ਪੀ. ਨੂੰ ਮਨਾਉਣ
NEXT STORY