ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਆਲੰਬਰਦਾਰ ਸਨਮਾਨਯੋਗ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਜੀ ਦਾ ਜਨਮ ਦਿਹਾੜਾ 8 ਦਸੰਬਰ, 2025 ਦਿਨ ਸੋਮਵਾਰ ਨੂੰ ਹਰ ਸਾਲ ਵਾਂਗ 'ਸਦਭਾਵਨਾ ਦਿਵਸ' ਵਜੋਂ ਮਨਾਇਆ ਜਾਵੇਗਾ। ਇਸ ਦਿਨ ਉਨ੍ਹਾਂ ਦੀ ਯਾਦ ਵਿੱਚ ਇੱਕ ਯਾਦਗਾਰੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਬਾਦਲ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਵੇਰੇ 10.30 ਵਜੇ ਕਰਵਾਇਆ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਉਚੇਚੇ ਤੌਰ 'ਤੇ ਆਪਣੇ ਸਾਰੇ ਸਾਥੀਆਂ ਨੂੰ ਸਨਿਮਰ ਸਮਾਗਮ ਵਿੱਚ ਪਹੁੰਚਣ ਦੀ ਬੇਨਤੀ ਕੀਤੀ ਹੈ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ, ਸਕੱਤਰ ਅਤੇ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਦਿੱਤੀ।

ਗਧਿਆਂ ਦੀ ਪਾਰਲੀਮੈਂਟ ’ਚ ਆਇਆ ਇਕ ਹੋਰ ਗਧਾ, ਪਾਕਿਸਤਾਨੀ ਸੰਸਦ ਦੀ ਵੀਡੀਓ ਵਾਇਰਲ
NEXT STORY