ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਤੋਂ ਬਾਅਦ ਅਕਾਲੀ ਦਲ ਨੇ ਨਵੀਂ ਐੱਸ. ਆਈ. ਟੀ. ’ਤੇ ਵੀ ਸਵਾਲ ਚੁੱਕੇ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਫਸੋਸ ਹੈ ਕਿ ਬੇਅਦਬੀ ਵਰਗੇ ਗੰਭੀਰ ਮੁੱਦੇ ’ਤੇ ਸਾਰੀਆਂ ਸਿਆਸੀ ਪਾਰਟੀਆਂ ਨੇ ਰੋਟੀਆਂ ਸੇਕੀਆਂ ਹਨ। ਉਨ੍ਹਾਂ ਕਿਹਾ ਕਿ ਖ਼ੁਸ਼ੀ ਇਸ ਗੱਲ ਦੀ ਹੈ ਕਿ ਸਿਆਸੀ ਲੋਕਾਂ ਦੀਆਂ ਸਾਜ਼ਿਸ਼ਾਂ ਨੂੰ ਹਾਈਕੋਰਟ ਨੇ ਬੇਨਕਾਬ ਕੀਤਾ ਹੈ। ਉਮੀਦ ਹੈ ਕਿ ਇਸ ਮਾਮਲੇ ਵਿਚ ਸਿਆਸੀ ਰੋਟੀਆਂ ਸੇਕਣੀਆਂ ਬੰਦ ਕੀਤੀਆਂ ਜਾਣਗੀਆਂ ਅਤੇ ਐੱਸ. ਆਈ. ਟੀ. ਬੇਅਦਬੀ ਮਾਮਲਿਆਂ ਦੇ ਅਸਲੀ ਮੁਲਜ਼ਮਾਂ ਨੂੰ ਲੱਭ ਕੇ ਇਨਸਾਫ਼ ਦਿਵਾਏਗੀ। ਪਰ ਅਫਸੋਸ ਹੈ ਕਿ ਸੂਬਾ ਦੀ ਸੱਤਾਧਾਰੀ ਸਿਆਸੀ ਪਾਰਟੀ ਨੇ ਇਸ ਮਾਮਲੇ ਨੂੰ ਆਪਣੇ ਸਿਆਸੀ ਟੀਚੇ ਦੀ ਪੂਰਤੀ ਲਈ ਹੀ ਇਸਤੇਮਾਲ ਕੀਤਾ ਨਾ ਕਿ ਅਸਲ ਮੁਲਜ਼ਮਾਂ ਨੂੰ ਫੜਨ ਲਈ ਇਮਾਨਦਾਰੀ ਨਾਲ ਜਾਂਚ ਕਰਵਾਈ।
ਇਹ ਵੀ ਪੜ੍ਹੋ : ਕੋਟਕਪੂਰਾ ਵਿਚ ਜ਼ਬਰਦਸਤ ਗੈਂਗਵਾਰ, ਅੰਨ੍ਹੇਵਾਹ ਚੱਲੀਆਂ ਗੋਲ਼ੀਆਂ, ਇਕ ਨੌਜਵਾਨ ਦੀ ਮੌਤ
ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਬਣੀ ਨਵੀਂ ਐੱਸ. ਆਈ. ਟੀ. ਨੇ ਵੀ ਸਿਆਸੀ ਉਦੇਸ਼ ਲਈ ਇਸਤੇਮਾਲ ਕੀਤੇ ਜਾਣ ਦੇ ਸ਼ੰਕੇ ਹਨ। ਇਸ ਸਿੱਟ ਦੇ ਮੈਂਬਰਾਂ ਨੂੰ ਵੀ ਰਾਤੋਂ-ਰਾਤ ਪ੍ਰਮੋਟ ਕਰ ਦਿੱਤਾ ਗਿਆ, ਇਕ ਮੈਂਬਰ ਤਾਂ ਸੇਵਾ ਮੁਕਤੀ ਤੋਂ ਬਾਅਦ ਵੀ ਜਾਂਚ ’ਚ ਸ਼ਾਮਲ ਹੈ। ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਗੱਲ ਲਈ ਪੂਰੀ ਤਰ੍ਹਾਂ ਗੰਭੀਰ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਅਸਲ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਪਰ ਮੌਜੂਦਾ ਐੱਸ.ਆਈ. ਟੀ. ’ਤੇ ਅਜੇ ਵੀ ਸ਼ੰਕਾ ਬਣੀ ਹੋਈ ਹੈ। ਚੰਦੂਮਾਜਰਾ ਨੇ ਕਿਹਾ ਕਿ ਇਹ ਸਿਆਸੀ ਡਰਾਮੇ ਬੰਦ ਹੋਣੇ ਚਾਹੀਦੇ ਹਨ।
ਇਹ ਵੀ ਪੜ੍ਹੋ : ਜਲੰਧਰ ਦੇ ਡਿਪਟੀ ਕਤਲ ਕਾਂਡ ’ਚ ਪੋਸਟਮਾਰਟਮ ਦੌਰਾਨ ਵੱਡਾ ਖ਼ੁਲਾਸਾ
ਅਕਾਲੀ ਨੇਤਾ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਅਕਾਲੀ ਦਲ ਤੇ ਅਕਾਲੀ ਦਲ ਦੇ ਲੀਡਰ ਇਸ ਕੋਟਕਪੂਰਾ ਘਟਨਾਕ੍ਰਮ ਨਾਲ ਜੁੜੀ ਜਾਂਚ ਵਿਚ ਆਪਣੀ ਵਚਨਬੱਧਤਾ ਮੁਤਾਬਕ ਪੂਰੀ ਤਰ੍ਹਾਂ ਸਹਿਯੋਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਪਹਿਲੇ ਦਿਨ ਹੀ ਕਿਹਾ ਸੀ ਕਿ ਕੁੰਵਰ ਵਿਜੇ ਪ੍ਰਤਾਪ ਸਿਆਸੀ ਏਜੰਡਾ ਲੈ ਕੇ ਚੱਲ ਰਿਹਾ ਹੈ ਅਤੇ ਉਸੇ ਤਰੀਕੇ ਨਾਲ ਜਾਂਚ ਕਰ ਰਿਹਾ ਹੈ। ਸਾਡੇ ਦੋਸ਼ ਹੁਣ ਉਸ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਨਾਲ ਸੱਚ ਹੋ ਗਏ ਹਨ। ਗਰੇਵਾਲ ਨੇ ਕਿਹਾ ਕਿ ਬੇਅਦਬੀ ਮਾਮਲੇ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੋਵੇਂ ਹੀ ਸਿਆਸੀ ਰੋਟੀਆਂ ਸੇਕ ਰਹੇ ਹਨ।
ਇਹ ਵੀ ਪੜ੍ਹੋ : ਦੂਜੇ ਦਿਨ ਜਲੰਧਰ ’ਚ ਫਿਰ ਵਾਰਦਾਤ, ਦੋਸਤਾਂ ਨੂੰ ਦਿਖਾਉਣ ਲਈ ਕੱਢਿਆ ਦੇਸੀ ਕੱਟਾ, ਗੋਲ਼ੀ ਚੱਲਣ ਨਾਲ ਨੌਜਵਾਨ ਦੀ ਮੌਤ
ਉਨ੍ਹਾਂ ਕਿਹਾ ਕਿ ਜਿਹੜੀ ਗੋਲ਼ੀ ਚਲਾਉਣ ਦਾ ਮਾਮਲਾ ਹੈ, ਉਸ ਵਿਚ ਵੀ ਹਾਈਕੋਰਟ ਦੇ ਹੁਕਮਾਂ ’ਤੇ ਸਪੱਸ਼ਟ ਤੌਰ ’ਤੇ ਲਿਖਿਆ ਹੋਇਆ ਹੈ ਕਿ ਫਾਇਰਿੰਗ ਐੱਸ. ਡੀ. ਐੱਮ. ਦੇ ਹੁਕਮਾਂ ਤੋਂ ਬਾਅਦ ਹੋਈ ਹੈ। ਉਨ੍ਹਾਂ ਕਿਹਾ ਕਿ ਐੱਸ. ਟੀ. ਐੱਫ. ਦੇ ਮੁਖੀ ਐੱਲ. ਕੇ. ਯਾਦਵ ਨੂੰ ਰਾਤੋਂ-ਰਾਤ ਏ. ਡੀ. ਜੀ. ਪੀ. ਦੇ ਤੌਰ ’ਤੇ ਪ੍ਰਮੋਟ ਕੀਤਾ ਗਿਆ ਅਤੇ ਉਸ ਤੋਂ ਬਾਅਦ ਐੱਸ. ਆਈ. ਟੀ. ਦਾ ਚੀਫ ਲਗਾਇਆ ਗਿਆ, ਇਸ ਤੋਂ ਸਾਬਤ ਹੁੰਦਾ ਹੈ ਕਿ ਨਵੀਂ ਐੱਸ. ਆਈ. ਟੀ. ਦਾ ਵੀ ਏਜੰਡਾ ਸਿਆਸਤ ਤੋਂ ਪ੍ਰੇਰਤ ਹੈ।
ਇਹ ਵੀ ਪੜ੍ਹੋ : ਗੜ੍ਹਸ਼ੰਕਰ ’ਚ ਦਿਲ ਕੰਬਾਊ ਘਟਨਾ, ਕੰਬਾਈਨ ਹੇਠਾਂ ਆਇਆ ਨੌਜਵਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਮਾਨਸਾ ਦੇ ਮਿੱਠੂ ਰਾਮ ਨੇ ਖ਼ਰੀਦੇ ਭਾਰਤੀ ਏਅਰ ਫ਼ੋਰਸ ਦੇ 6 ਹੈਲੀਕਾਪਟਰ, ਵੇਖਣ ਲਈ ਲੋਕਾਂ ਦੀ ਉਮੜੀ ਭੀੜ
NEXT STORY