ਬਠਿੰਡਾ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਉਨ੍ਹਾਂ ਨੇ ਕਦੇ ਵੀ ਪੰਜਾਬ ਸਰਕਾਰ ਤੋਂ ਸੁਰੱਖਿਆ ਨਹੀਂ ਮੰਗੀ ਅਤੇ ਨਾ ਹੀ ਕਦੇ ਮੰਗਣਗੇ। ਬਠਿੰਡਾ ਵਿਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਮਨਪ੍ਰੀਤ ਬਾਦਲ ਘਟੀਆ ਵਤੀਰੇ ਦੀ ਨੁਮਾਇਸ਼ ਕਰਦਾ ਹੋਇਆ ਅਜਿਹਾ ਪ੍ਰਚਾਰ ਕਰ ਰਿਹਾ ਹੈ ਕਿ ਉਸ ਨੇ ਬਾਦਲਾਂ ਨੂੰ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਜਦਕਿ ਉਨ੍ਹਾਂ ਸਰਕਾਰ ਤੋਂ ਕਿਸੇ ਤਰ੍ਹਾਂ ਦੀ ਸੁਰੱਖਿਆ ਦੀ ਮੰਗ ਨਹੀਂ ਕੀਤੀ ਹੈ।
ਸੁਖਬੀਰ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਨੇ ਤਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੀ ਸਰਕਾਰੀ ਮਕਾਨ ਦੀ ਪੇਸ਼ਕਸ਼ ਨੂੰ ਵੀ ਸਵਿਕਾਰ ਨਹੀਂ ਕੀਤਾ ਸੀ। ਸਾਨੂੰ ਇਸ ਸਰਕਾਰ ਤੋਂ ਕਿਸੇ ਤਰ੍ਹਾਂ ਦੀਆਂ ਰਿਆਇਤਾਂ ਦੀ ਲੋੜ ਨਹੀਂ ਹੈ, ਨਾ ਹੀ ਅਸੀਂ ਕਦੇ ਮੰਗੀਆਂ ਹਨ।
ਦੋਹਰੇ ਕਤਲ ਕਾਂਡ 'ਚ ਲੁਧਿਆਣਾ ਕੋਰਟ ਨੇ ਸੁਣਾਈ ਫਾਂਸੀ ਦੀ ਸਜ਼ਾ
NEXT STORY