ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲੁਧਿਆਣਾ 'ਚ ਹੋਏ ਸਮੂਹਕ ਬਲਾਤਕਾਰ ਦੇ ਮਾਮਲੇ 'ਤੇ ਕੈਪਟਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ, ਜੋ ਉਸ ਨੂੰ ਕੈਪਟਨ ਸਰਕਾਰੀ ਮਿਲੀ ਹੈ। ਉਨ੍ਹਾਂ ਕਿਹਾ ਇਸ ਸਮੇਂ ਸੂਬੇ 'ਚ ਲਾਅ ਐਂਡ ਆਰਡਰ ਦੀ ਸਥਿਤੀ ਬਿਲਕੁਲ ਖਰਾਬ ਹੋ ਚੁੱਕੀ ਹੈ, ਇਸ ਲਈ ਗੈਂਗਰੇਪ ਵਰਗੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਦੂਜੀਆਂ ਪਾਰਟੀਆਂ ਨਾਲ ਗਠਜੋੜ ਦੇ ਮਾਮਲੇ 'ਤੇ ਬੋਲਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ ਤਾਂ ਸਮਾਂ ਹੀ ਦੱਸੇਗਾ ਕਿ ਉਨ੍ਹਾਂ ਦੀ ਪਾਰਟੀ ਕਿਸੇ ਪਾਰਟੀ ਨਾਲ ਗਠਜੋੜ ਕਰਦੀ ਹੈ ਜਾਂ ਨਹੀਂ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕਰਦਿਆਂ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਇਹੀ ਇੱਛਾ ਹੈ ਕਿ ਨਰਿੰਦਰ ਮੋਦੀ ਦੁਬਾਰਾ ਪ੍ਰਧਾਨ ਮੰਤਰੀ ਬਣਨ ਕਿਉਂਕਿ ਉਨ੍ਹਾਂ ਦੇ ਮੁਕਾਬਲੇ ਕੋਈ ਹੋਰ ਇਸ ਦੇਸ਼ ਨੂੰ ਨਹੀਂ ਚਲਾ ਸਕਦਾ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ 'ਤੇ ਤੰਜ ਕੱਸਦਿਆਂ ਵੱਡੇ ਬਾਦਲ ਨੇ ਕਿਹਾ ਕਿ ਹਰ ਕੰਮ ਕਰਨ ਦਾ ਇਕ ਤਜ਼ੁਰਬਾ ਹੁੰਦਾ ਹੈ ਪਰ ਰਾਹੁਲ ਗਾਂਧੀ ਕੋਲ ਕੋਈ ਤਜ਼ੁਰਬਾ ਨਹੀਂ ਹੈ ਕਿਉਂਕਿ ਨਾ ਉਸ ਨੇ ਕਦੇ ਮਨਿਸਟਰੀ ਦੇਖੀ ਹੈ ਅਤੇ ਨਾ ਹੀ ਉਸ ਨੂੰ ਪ੍ਰਸ਼ਾਸਨ ਬਾਰੇ ਕੋਈ ਜਾਣਕਾਰੀ ਹੈ, ਇਸ ਲਈ ਉਹ ਲੋਕਾਂ ਨੂੰ ਕੁਝ ਨਹੀਂ ਦੇ ਸਕਦਾ।
ਗੈਂਗਰੇਪ ਦੀ ਘਟਨਾ 'ਤੇ ਦੁੱਖੀ ਹੋ ਬੋਲੀ ਨਵਜੋਤ ਕੌਰ ਲੰਬੀ (ਵੀਡੀਓ)
NEXT STORY