ਜਲੰਧਰ/ਨਵੀਂ ਦਿੱਲੀ (ਕਮਲ) — ਕਿਸਾਨਾਂ ਦੇ ਹੱਕ 'ਚ ਆਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਪੁਰਸਕਾਰ ਕੇਂਦਰ ਸਰਕਾਰ ਨੂੰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਇਹ ਪੁਰਸਕਾਰ ਕਿਸਾਨਾਂ ਦੀ ਹਮਾਇਤ 'ਚ ਆਉਣ 'ਤੇ ਵਾਪਸ ਕੀਤਾ ਹੈ।
ਦੱਸਣਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਵੱਡੇ ਬਾਦਲ ਨੇ ਰਾਸ਼ਟਰਪਤੀ ਨੂੰ ਚਿੱਠੀ 'ਚ ਲਿਖਿਆ ਕਿ ਕਿਸਾਨਾਂ ਵੱਲੋਂ ਆਪਣੀ ਜਾਇਜ਼ ਮੰਗਾਂ 'ਤੇ ਕੇਂਦਰ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਰਹੀ ਹੈ ਅਤੇ ਇਸੇ ਕਰਕੇ ਉਹ ਆਪਣਾ 'ਪਦਮ ਵਿਭੂਸ਼ਣ' ਐਵਾਰਡ ਵਾਪਸ ਕਰ ਰਹੇ ਹਨ।
ਇਹ ਵੀ ਪੜ੍ਹੋ: ਕਿਸਾਨੀ ਸੰਘਰਸ਼ 'ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਕੈਪਟਨ ਵੱਲੋਂ ਵਿੱਤੀ ਮਦਦ ਦੇਣ ਦਾ ਐਲਾਨ
2015 ਨੂੰ ਮਿਲਿਆ ਸੀ ਪ੍ਰਕਾਸ਼ ਸਿੰਘ ਬਾਦਲ ਨੂੰ 'ਪਦਮ ਵਿਭੂਸ਼ਣ' ਐਵਾਰਡ
ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵਿਲੱਖਣ ਭੂਮਿਕਾ ਨਿਭਾਉਣ ਲਈ ਕੇਂਦਰ ਸਰਕਾਰ ਵੱਲੋਂ ਸਰਵਉੱਚ ਪੁਰਸਕਾਰ 'ਪਦਮ ਵਿਭੂਸ਼ਣ ਐਵਾਰਡ' 2015 'ਚ ਦਿੱਤਾ ਗਿਆ ਸੀ। ਪ੍ਰਕਾਸ਼ ਸਿੰਘ ਬਾਦਲ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ 22 ਸਾਲ ਤੋਂ ਐੱਨ. ਡੀ. ਏ. ਦੇ ਨਾਲ ਸੀ ਪਰ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸਤੰਬਰ ਮਹੀਨੇ 'ਚ ਗਠਜੋੜ ਤੋਂ ਵੱਖ ਹੋ ਗਈ ਸੀ। ਇਸ ਤੋਂ ਪਹਿਲਾਂ 17 ਸਤੰਬਰ ਨੂੰ ਹਰਸਿਮਰਤ ਕੌਰ ਬਾਦਲ ਨੇ ਮੋਦੀ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਇਹ ਵੀ ਪੜ੍ਹੋ: ਵੱਡੇ ਬਾਦਲ ਤੋਂ ਬਾਅਦ ਹੁਣ 'ਢੀਂਡਸਾ' ਵੱਲੋਂ ਵੀ ਪਦਮ ਭੂਸ਼ਣ ਵਾਪਸ ਕਰਨ ਦਾ ਐਲਾਨ
ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਦੇ ਮਸਲੇ 'ਤੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ 8ਵੇਂ ਦਿਨ ਵੀ ਜਾਰੀ ਹੈ ਇਸ ਅੰਦੋਲਨ ਨੂੰ ਖ਼ਤਮ ਕਰਨ ਲਈ ਸਰਕਾਰ ਵੱਲੋਂ ਕੋਸ਼ਿਸ਼ਾਂ ਜਾਰੀ ਹਨ। ਅੱਜ ਫਿਰ ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਹੋਵੇਗੀ। ਦਿੱਲੀ ਸਥਿਤ ਵਿਗਿਆਨ ਭਵਨ 'ਚ ਇਹ ਬੈਠਕ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਕੁੱਲ 40 ਕਿਸਾਨ ਜਥੇਬੰਦੀਆਂ ਦੇ ਆਗੂ ਇਸ ਬੈਠਕ 'ਚ ਸ਼ਾਮਲ ਹੋਣਗੇ। ਇਸ ਬੈਠਕ ਤੋਂ ਪਹਿਲਾਂ ਕਿਸਾਨਾਂ ਨੇ ਇਤਰਾਜ਼ਾਂ ਦਾ ਖਰੜਾ ਸਰਕਾਰ ਨੂੰ ਸੌਂਪਿਆ ਹੈ। ਇਸ 'ਚ 6 ਮੰਗਾਂ ਸਰਕਾਰ ਅੱਗੇ ਰੱਖੀਆਂ ਗਈਆਂ ਹਨ।
ਇਹ ਵੀ ਪੜ੍ਹੋ: ਬੁਰੀ ਫਸੀ ਅਦਾਕਾਰਾ ਕੰਗਨਾ ਰਣੌਤ, ਬੀਬੀਆਂ ਦੇ ਕਮਿਸ਼ਨ ਪੰਜਾਬ ਨੇ ਲਿਆ ਸਖ਼ਤ ਐਕਸ਼ਨ
ਸਰਕਾਰ ਅੱਗੇ ਰੱਖੀਆਂ ਇਹ ਮੰਗਾਂ
ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ।
ਹਵਾ ਪ੍ਰਦੂਸ਼ਣ ਦੇ ਕਾਨੂੰਨ 'ਚ ਬਦਲਾਅ ਵਾਪਸ ਹੋਵੇ।
ਬਿਜਲੀ ਬਿੱਲ ਦੇ ਕਾਨੂੰਨ 'ਚ ਬਦਲਾਅ ਹੋਵੇ, ਉਹ ਗਲਤ ਹੈ।
ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) 'ਤੇ ਲਿਖਤੀ ਭਰੋਸਾ ਦਿੱਤਾ ਜਾਵੇ।
ਕਿਸਾਨ ਦੀ ਇਹ ਵੀ ਮੰਗ ਹੈ ਕਿ ਪਰਾਲੀ ਸਾੜਨ 'ਤੇ ਲੱਗਣ ਵਾਲੇ ਜੁਰਮਾਨੇ ਦਾ ਪ੍ਰਸਤਾਵ ਵਾਪਸ ਲਿਆ ਜਾਵੇ। ਇਸ ਵਿਵਸਥਾ ਤਹਿਤ ਖੇਤੀ ਦੀ ਰਹਿੰਦ-ਖੂੰਹਦ ਸਾੜਨ 'ਤੇ ਕਿਸਾਨ ਨੂੰ 5 ਸਾਲ ਦੀ ਜੇਲ੍ਹ ਅਤੇ 1 ਕਰੋੜ ਰੁਪਏ ਜੁਰਮਾਨਾ ਲੱਗ ਸਕਦਾ ਹੈ।
ਡੀਜ਼ਲ ਦੀਆਂ ਕੀਮਤਾਂ ਨੂੰ ਅੱਧਾ ਕੀਤਾ ਜਾਵੇ।
ਇਥੇ ਇਹ ਵੀ ਦੱਸ ਦੇਈਏ ਕਿ ਇਸ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਮਿਤ ਸ਼ਾਹ ਨੂੰ ਮਿਲਣ ਲਈ ਪੁੱਜੇ ਹਨ, ਜਿੱਥੇ ਉਹ ਅਮਿਤ ਸ਼ਾਹ ਨਾਲ ਕਿਸਾਨੀ ਅੰਦੋਲਨ ਨੂੰ ਲੈ ਕੇ ਵਿਚਾਰ-ਵਟਾਂਦਰਾ ਕਰਨਗੇ।
ਇਹ ਵੀ ਪੜ੍ਹੋ: ਮੰਡੀਓਂ ਪਰਤ ਰਹੇ ਰੇਹੜੀ ਚਾਲਕ ਨਾਲ ਵਾਪਰੀ ਅਣਹੋਣੀ ਨੇ ਘਰ 'ਚ ਵਿਛਾਏ ਸੱਥਰ
ਨੋਟ: ਪ੍ਰਕਾਸ਼ ਸਿੰਘ ਬਾਦਲ ਵੱਲੋਂ 'ਪਦਮ ਵਿਭੂਸ਼ਣ' ਪੁਰਸਕਾਰ ਵਾਪਸ ਕਰਨ ਸਬੰਧੀ ਕੀ ਹੈ ਤੁਹਾਡੀ ਰਾਏ
ਕੁਮੈਂਟ 'ਚ ਦਿਓ ਜਵਾਬ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਸਾਨਾਂ ਨੂੰ ਕੀਤਾ ਸੁਚੇਤ, ਕਿਹਾ- ਅੰਦੋਲਨ 'ਚ ਘੁਸਪੈਠ ਦਾ ਖ਼ਦਸ਼ਾ
NEXT STORY