ਚੰਡੀਗੜ੍ਹ : ਪੰਜਾਬ ਦੇ 5 ਵਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਉਹ ਸਿੱਖ ਧਰਮ ਦੇ ਖ਼ਿਲਾਫ਼ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਸਾਜ਼ਿਸ਼ਾਂ ਨੂੰ ਬੇਨਕਾਬ ਕਰਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਸਾਹਮਣੇ ਆਉਣ ਵਾਲੇ ਹੋਰ ਪ੍ਰਮੁੱਖ ਸਿਆਸੀ, ਧਾਰਮਿਕ ਅਤੇ ਆਰਥਿਕ ਮੁੱਦਿਆਂ ਨੂੰ ਸੁਲਝਾਉਣ ਲਈ ਪਹਿਲਾਂ ਕੁੱਝ ਠੋਸ ਕਦਮ ਚੁੱਕ ਕੇ ਪੰਜਾਬ ਦੇ ਦੌਰੇ ਲਈ ਸਹੀ ਮਾਹੌਲ ਤਿਆਰ ਕਰਨ। ਸ. ਬਾਦਲ ਨੇ 5 ਮੁੱਖ ਮੁੱਦਿਆਂ ਨੂੰ ਸੂਚੀਬੱਧ ਕੀਤਾ, ਜਿਨ੍ਹਾਂ 'ਤੇ ਉਨ੍ਹਾਂ ਨੇ ਕਿਹਾ ਕਿ ਇਕ ਪ੍ਰਧਾਨ ਮੰਤਰੀ ਪੈਕਜ ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਨੂੰ ਭਰੋਸੇਯੋਗਤਾ ਅਤੇ ਸਨਮਾਨ ਦੇਵੇਗਾ।
ਇਹ ਵੀ ਪੜ੍ਹੋ : ਢਾਬੇ 'ਤੇ ਮਜ਼ੇ ਨਾਲ 'ਤੰਦੂਰੀ ਨਾਨ' ਖਾਣ ਦੇ ਸ਼ੌਕੀਨਾਂ ਦੇ ਹੋਸ਼ ਉਡਾ ਦੇਵੇਗੀ ਇਹ ਖ਼ਬਰ (ਤਸਵੀਰਾਂ)
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਤੌਰ 'ਤੇ ਜੇਕਰ ਤੁਸੀਂ ਪਹਿਲਾਂ ਪੰਜਾਬੀਆਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਆਰਥਿਕ, ਸਿਆਸੀ, ਖੇਤੀ ਅਤੇ ਖੇਤਰੀ ਪੈਕਜ ਦਾ ਐਲਾਨ ਕਰਦੇ ਹੋ ਤਾਂ ਤੁਸੀਂ ਮੇਰੀ ਤਾਰੀਫ਼ ਦੇ ਪਾਤਰ ਹੋਵੋਗੇ। ਸਾਬਕਾ ਮੁੱਖ ਮੰਤਰੀ ਨੇ ਸਾਲ 1984 ਕਤਲੇਆਮ ਲਈ ਨਿਆਂ ਦੀ ਉਡੀਕ ਕਰ ਰਹੇ ਹਜ਼ਾਰਾਂ ਸਿੱਖ ਪਰਿਵਾਰਾਂ ਵੱਲ ਪ੍ਰਧਾਨ ਮੰਤਰੀ ਦਾ ਧਿਆਨ ਦੁਆਇਆ। ਸਾਬਕਾ ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਇਸ ਸਕੰਟ 'ਚੋਂ ਬਾਹਰ ਕੱਢਣ ਲਈ ਵੱਡੇ ਖੇਤੀ ਪੈਕਜ ਦੀ ਵੀ ਮੰਗ ਕੀਤੀ ਕਿਉਂਕਿ ਕਰਜ਼ਾ ਲੈਣ ਕਾਰਨ ਕਿਸਾਨ ਕਰਜ਼ੇ 'ਚ ਡੁੱਬ ਗਏ ਹਨ।
ਇਹ ਵੀ ਪੜ੍ਹੋ : ਪਤਨੀ ਦੇ ਸੈਲੂਨ ਜਾਣ ਤੋਂ ਖਿਝਦਾ ਸੀ ਪਤੀ, ਗੁੱਸੇ 'ਚ ਆਏ ਨੇ ਚੁੱਕਿਆ ਦਿਲ ਦਹਿਲਾ ਦੇਣ ਵਾਲਾ ਕਦਮ
ਸ. ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਸੂਬੇ ਦਾ ਦੌਰਾ ਹਮੇਸ਼ਾ ਸੁਆਗਤ ਯੋਗ ਕਦਮ ਹੈ, ਜਦੋਂ ਕਿ ਚੋਣਾਂ ਇੰਨੀਆਂ ਨੇੜੇ ਹੋਣ ਦੇ ਬਾਵਜੂਦ ਇਹ ਸਹੀ ਨਹੀਂ ਲੱਗ ਰਿਹਾ ਪਰ ਇਹ ਬਹੁਤ ਵੱਡਾ ਸੰਕੇਤ ਹੋਵੇਗਾ ਜੇਕਰ ਤੁਸੀਂ ਇਸ ਨੂੰ ਹੱਲ ਕਰ ਦਿੰਦੇ ਹੋ। ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਦਾ ਧਿਆਨ ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਵੱਲ ਵੀ ਦੁਆਇਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ ਕਰਨੀ ਚਾਹੀਦੀ ਹੈ। ਸ. ਬਾਦਲ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੰਦੇ ਹਨ ਤਾਂ ਪੰਜਾਬ ਵਾਸੀ ਉਨ੍ਹਾਂ ਦਾ ਦਿਲੋਂ ਸੁਆਗਤ ਕਰਨਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ’ਚ ਕੋਰੋਨਾ ਪਾਬੰਦੀਆਂ ਲਗਾਏ ਜਾਣ ਤੋਂ ਬਾਅਦ ਸਿਹਤ ਮੰਤਰੀ ਦਾ ਵੱਡਾ ਬਿਆਨ
NEXT STORY