ਮੋਹਾਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਬਾਰੇ ਮੋਹਾਲੀ ਦੇ ਫੋਰਟਿਸ ਹਸਪਤਾਲ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ। ਦਰਅਸਲ ਸੋਸ਼ਲ ਮੀਡੀਆ 'ਤੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਚੱਲ ਰਹੀਆਂ ਨਾਂਹ-ਪੱਖੀ ਅਟਕਲਾਂ ਨੂੰ ਦੇਖਦੇ ਹੋਏ ਫੋਰਟਿਸ ਹਸਪਤਾਲ ਮੋਹਾਲੀ ਦੇ ਪ੍ਰਬੰਧਕਾਂ ਵੱਲੋਂ ਇਕ ਸਪੱਸ਼ਟੀਕਰਨ ਜਾਰੀ ਕੀਤਾ ਗਿਆ ਹੈ। ਇਸ 'ਚ ਕਿਹਾ ਗਿਆ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਸਥਿਰ ਹੈ ਅਤੇ ਉਮੀਦ ਹੈ ਕਿ ਉਨ੍ਹਾਂ ਨੂੰ ਛੇਤੀ ਹੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਇਹ ਜਾਣਕਾਰੀ ਟਵੀਟ ਰਾਹੀਂ ਸਾਂਝੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 8 ਸਾਬਕਾ ਵਿਧਾਇਕਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਤਿਆਰੀ! ਜਾਣੋ ਪੂਰਾ ਮਾਮਲਾ
ਸੁਖਬੀਰ ਬਾਦਲ ਨੇ ਕੀਤਾ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਟਵੀਟ ਕਰਕੇ ਸ. ਪ੍ਰਕਾਸ਼ ਸਿੰਘ ਬਾਦਲ ਦੀ ਚੰਗੀ ਸਿਹਤ ਅਤੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ ਗਈ ਹੈ। ਇਸ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ 'ਪ੍ਰਕਾਸ਼ ਸਿੰਘ ਬਾਦਲ' ਦੀ ਸਿਹਤ ਵਿਗੜੀ, ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ
ਸੁਖਬੀਰ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਰੂਟੀਨ ਚੈੱਕਅਪ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਅਤੇ ਪਰਮਾਤਮਾ ਦੀ ਮਿਹਰ ਸਦਕਾ ਸਭ ਕੁੱਝ ਠੀਕ ਹੈ। ਦੱਸਣਯੋਗ ਹੈ ਕਿ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਢਿੱਲੀ ਸਿਹਤ ਦੇ ਚੱਲਦਿਆਂ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪੀ. ਜੀ. ਆਈ. ਦਾਖ਼ਲ ਕਰਵਾਇਆ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਰਾਹੁਲ ਗਾਂਧੀ ਦੀ ਪੇਸ਼ੀ 'ਤੇ ਪੰਜਾਬ ਕਾਂਗਰਸ ਵੱਲੋਂ ਸ਼ਕਤੀ ਪ੍ਰਦਰਸ਼ਨ ਦੀ ਤਿਆਰੀ, ਦਿੱਤੀ ਇਹ ਚਿਤਾਵਨੀ
NEXT STORY