ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਦੇ ਪਾਰਟੀ ਦਫ਼ਤਰ ਵਿਖੇ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ। ਫੋਰਟਿਸ ਹਸਪਤਾਲ ਤੋਂ ਸ. ਬਾਦਲ ਦੀ ਮ੍ਰਿਤਕ ਦੇਹ ਨੂੰ ਲਿਜਾਣ ਵਾਲੀ ਐਂਬੂਲੈਂਸ ਦੀਆਂ ਤਸਵੀਰਾਂ ਸਾਹਮਣੇ ਆ ਗਈਆਂ ਹਨ।
ਇਹ ਵੀ ਪੜ੍ਹੋ : ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦਾ 27 ਅਪ੍ਰੈਲ ਨੂੰ ਜੱਦੀ ਪਿੰਡ ਬਾਦਲ ’ਚ ਹੋਵੇਗਾ ਅੰਤਿਮ ਸੰਸਕਾਰ
ਇਸ ਐਂਬੂਲੈਂਸ ਰਾਹੀਂ ਸ. ਬਾਦਲ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਲਿਜਾਇਆ ਜਾਵੇਗਾ, ਜਿੱਥੇ ਪਾਰਟੀ ਵਰਕਰ ਅਤੇ ਲੋਕ ਬਾਦਲ ਸਾਹਿਬ ਦੇ ਅੰਤਿਮ ਦਰਸ਼ਨ ਕਰ ਸਕਣਗੇ। ਇਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਮੁਕਤਸਰ ਜ਼ਿਲ੍ਹੇ ’ਚ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਤੱਕ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਕਾਰਨ ਭਲਕੇ ਵੀ ਛੁੱਟੀ ਦਾ ਐਲਾਨ (ਵੀਡੀਓ)
ਇਹ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ ਬਠਿੰਡਾ ਤੋਂ ਹੁੰਦੀ ਹੋਈ ਬਾਦਲ ਪਿੰਡ ਪਹੁੰਚੇਗੀ, ਜਿੱਥੇ 27 ਅਪ੍ਰੈਲ ਵੀਰਵਾਰ ਨੂੰ ਦੁਪਹਿਰ 1 ਵਜੇ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਹੁਣ ਬਿਨਾਂ IELTS ਕੀਤੇ ਬਣੋ ਕੈਨੇਡਾ ਦੇ ਪੱਕੇ ਨਿਵਾਸੀ, ਜਲਦ ਕਰੋ ਅਪਲਾਈ
NEXT STORY