ਚੰਡੀਗੜ੍ਹ : ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਅਤੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਵੱਖ-ਵੱਖ ਸਿਆਸੀ ਆਗੂ ਪੁੱਜ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਦਫ਼ਤਰ ਵਿਖੇ ਸ. ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ, ਜਿੱਥੇ ਮਾਹੌਲ ਗਮਗੀਨ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਪਾਰਟੀ ਦਫ਼ਤਰ 'ਚ ਰੱਖੀ ਜਾਵੇਗੀ ਸ. ਬਾਦਲ ਦੀ ਮ੍ਰਿਤਕ ਦੇਹ, Ambulance ਦੀਆਂ ਤਸਵੀਰਾਂ ਆਈਆਂ ਸਾਹਮਣੇ

ਸ. ਪ੍ਰਕਾਸ਼ ਸਿੰਘ ਬਾਦਲ ਦੇ ਦਰਸ਼ਨਾਂ ਲਈ ਮਨਪ੍ਰੀਤ, ਬਾਦਲ, ਬੀਬੀ ਜਗੀਰ ਕੌਰ, ਰਾਜਿੰਦਰ ਕੌਰ ਭੱਠਲ ਤੋਂ ਇਲਾਵਾ ਹੋਰ ਵੀ ਕਈ ਸਿਆਸੀ ਆਗੂ ਪੁੱਜੇ ਹੋਏ ਹਨ। ਉੱਥੇ ਹੀ ਆਮ ਆਦਮੀ ਪਾਰਟੀ ਵੱਲੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਰਜੋਤ ਸਿੰਘ ਬੈਂਸ ਵੀ ਪੁੱਜੇ ਹਨ। ਉਨ੍ਹਾਂ ਵੱਲੋਂ ਸੁਖਬੀਰ ਬਾਦਲ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ। ਵੱਡੀ ਗਿਣਤੀ 'ਚ ਆਮ ਲੋਕ ਵੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚ ਰਹੇ ਹਨ।
ਇਹ ਵੀ ਪੜ੍ਹੋ : PM ਮੋਦੀ ਦੇ ਆਉਣ ਤੋਂ ਪਹਿਲਾਂ ਦਲਜੀਤ ਚੀਮਾ ਦੀ ਸੰਗਤ ਨੂੰ ਜ਼ਰੂਰੀ ਅਪੀਲ (ਵੀਡੀਓ)


ਇਸ ਤੋਂ ਬਾਅਦ ਮੋਹਾਲੀ ਏਅਰਪੋਰਟ ਰੋਡ ਤੋਂ ਸ. ਬਾਦਲ ਦੀ ਅੰਤਿਮ ਯਾਤਰਾ ਸੰਗਰੂਰ, ਬਰਨਾਲਾ ਤੋਂ ਹੁੰਦੀ ਹੋਈ ਪਿੰਡ ਬਾਦਲ ਪੁੱਜੇਗੀ। ਪਿੰਡ ਬਾਦਲ ਵਿਖੇ ਭਲਕੇ ਦੁਪਹਿਰ 1 ਵਜੇ ਸ. ਬਾਦਲ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ।


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਇਆ
NEXT STORY