ਚੰਡੀਗੜ੍ਹ : ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਚੰਡੀਗੜ੍ਹ ਤੋਂ ਸ਼ੁਰੂ ਹੋਈ ਸੀ, ਜੋ ਕਿ ਹੁਣ ਬਨੂੜ ਅਤੇ ਰਾਜਪੁਰਾ ਪਹੁੰਚ ਗਈ ਹੈ। ਰਾਹ 'ਚ ਆਪਣੇ ਪਿਆਰੇ ਨੇਤਾ ਦੇ ਅੰਤਿਮ ਦਰਸ਼ਨਾਂ ਲਈ ਲੋਕਾਂ ਦਾ ਸੈਲਾਬ ਉਮੜ ਗਿਆ ਅਤੇ ਵੱਡੀ ਗਿਣਤੀ 'ਚ ਲੋਕ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ 'ਚ ਜੁੜ ਗਏ।
ਗਮਗੀਨ ਮਾਹੌਲ ਦੌਰਾਨ ਲੋਕਾਂ ਨੇ ਆਪਣੇ ਨੇਤਾ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਦੀ ਮ੍ਰਿਤਕ ਦੇਹ 'ਤੇ ਫੁੱਲਾਂ ਦੀ ਵਰਖਾ ਕੀਤੀ।
ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਕਾਰਨ ਭਲਕੇ ਛੁੱਟੀ ਦਾ ਐਲਾਨ (ਵੀਡੀਓ)
ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਜਿਸ ਐਂਬੂਲੈਂਸ 'ਚ ਲਿਜਾਇਆ ਗਿਆ, ਉਸ ਨੂੰ ਸੀਨੀਅਰ ਆਗੂ ਬਿਕਰਮ ਮਜੀਠੀਆ ਚਲਾ ਰਹੇ ਸਨ। ਇਸ ਤੋਂ ਪਹਿਲਾਂ ਚੰਡੀਗੜ੍ਹ 'ਚ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ : ਸਿਆਸਤ ਦੇ ਬਾਬਾ ਬੋਹੜ ਦੇ ਅੰਤਿਮ ਦਰਸ਼ਨਾਂ ਲਈ ਪੁੱਜ ਰਹੇ ਆਗੂ, ਦੇਖੋ ਗਮਗੀਨ ਮਾਹੌਲ ਦੀਆਂ ਤਸਵੀਰਾਂ
ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਪਿੰਡ ਬਾਦਲ ਵਿਖੇ ਪੁੱਜੇਗੀ, ਜਿੱਥੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ ਦੁਪਹਿਰ ਨੂੰ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸ. ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਕਰਨ ਪਹੁੰਚੇ ਗੁਰਦਾਸ ਮਾਨ, ਪੁਰਾਣੀ ਯਾਦ ਕੀਤੀ ਸਾਂਝੀ
NEXT STORY