ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੋਮਵਾਰ ਨੂੰ ਪੰਜਾਬ ਯੂਥ ਵਿਕਾਸ ਬੋਰਡ ਦੇ ਮੈਂਬਰਾਂ ਦੀ ਗਿਣਤੀ 10 ਤੋਂ ਵਧਾ ਕੇ 15 ਕਰਨ ਅਤੇ ਤਿੰਨ ਨਵੇਂ ਮੈਂਬਰ ਨਿਯੁਕਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਬਾਦਲ ਨੇ ਸੋਮਵਾਰ ਨੂੰ ਇਸ ਸੰਬੰਧੀ ਫਾਈਲ 'ਤੇ ਸਹੀ ਪਾ ਦਿੱਤੀ ਹੈ, ਜਿਸ ਮੁਤਾਬਕ ਜੈਸਮੀਨ ਕੰਗ, ਪਿਊਸ਼ ਆਨੰਦ ਅਤੇ ਸਿਮਰਨਜੀਤ ਸਿੰਘ ਢਿੱਲੋਂ ਨੂੰ ਬੋਰਡ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ। ਬੁਲਾਰੇ ਨੇ ਇਹ ਵੀ ਦੱਸਿਆ ਕਿ ਇਸ ਸੰਬੰਧੀ ਰਸਮੀ ਹੁਕਮ ਜਲਦੀ ਹੀ ਜਾਰੀ ਕੀਤੇ ਜਾਣਗੇ।
ਜਲੰਧਰ 'ਚ ਪੁਲਸ ਤੇ ਬੀ. ਐਸ. ਐਫ. ਆਈ ਹਰਕਤ 'ਚ, ਦਹਿਸ਼ਤ 'ਚ ਲੋਕ
NEXT STORY