ਲੰਧਰ/ਚੰਡੀਗੜ੍ਹ (ਵੈੱਬ ਡੈਸਕ) — ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਿੱਟ ਦੇ ਸਵਾਲਾਂ ਦਾ ਜਵਾਬ ਦੇਣ ਲਈ ਜਗ੍ਹਾ ਬਾਰੇ ਐਲਾਨ ਕਰ ਦਿੱਤਾ ਹੈ। ਸਿੱਟ ਵੱਲੋਂ ਭੇਜੇ ਗਏ ਨਵੇਂ ਸੰਮਨ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ 16 ਨਵੰਬਰ ਨੂੰ ਚੰਡੀਗੜ੍ਹ ਵਿਖੇ ਸੈਕਟਰ-4 ਦੇ ਫਲੈਟ ਨੰਬਰ-35 'ਚ ਸਵਾਲਾਂ ਦੇ ਜਵਾਬ ਦੇਣਗੇ। ਦੱਸ ਦੇਈਏ ਕਿ ਬਰਗਾੜੀ ਮਾਮਲੇ 'ਚ ਐੱਸ. ਆਈ. ਟੀ. ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਇਸ ਤੋਂ ਪਹਿਲਾਂ ਜਾਰੀ ਕੀਤੇ ਗਏ ਸੰਮਨ 'ਚ ਸਾਬਕਾ ਮੁੱਖ ਮੰਤਰੀ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਸਰਕਿਟ ਹਾਊਸ ਪੁੱਜਣ ਲਈ ਕਿਹਾ ਗਿਆ ਸੀ। ਸਾਬਕਾ ਮੁੱਖ ਮੰਤਰੀ ਨੂੰ ਪਹਿਲਾਂ ਭੇਜੇ ਗਏ ਸੰਮਨ ਮੁਤਾਬਕ ਉਨ੍ਹਾਂ ਨੂੰ ਅੰਮ੍ਰਿਤਸਰ ਸਰਕਿਟ ਹਾਊਸ ਬੁਲਾਉਣ ਦੀ ਬਜਾਏ ਉਨ੍ਹਾਂ ਦੀ ਸਹੂਲਤ ਮੁਤਾਬਕ ਜਗ੍ਹਾ ਚੁਣਨ ਦਾ ਹਵਾਲਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਜਗ੍ਹਾ ਬਾਰੇ ਦੱਸਦੇ ਹੋਏ ਕਿਹਾ ਕਿ ਉਹ ਚੰਡੀਗੜ੍ਹ ਵਿਖੇ ਸੈਕਟਰ-4 ਦੇ ਫਲੈਟ ਨੰਬਰ-35 'ਚ ਜਾਂਚ ਲਈ ਹਾਜ਼ਰ ਹੋ ਕੇ ਸਵਾਲਾਂ ਦੇ ਜਵਾਬ ਦੇਣਗੇ।
ਪੰਜਾਬ ਪੁਲਸ ਦੀ ਐੱਸ. ਆਈ. ਟੀ. ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜਣ ਦੇ ਮਾਮਲੇ 'ਚ ਅਕਾਲੀ ਦਲ ਦੀ ਤਿੱਖੀ ਪ੍ਰਤੀਕਿਰਿਆ ਤੋਂ ਬਾਅਦ ਪੰਜਾਬ ਪੁਲਸ ਦੇ ਆਈ. ਜੀ. ਅਤੇ ਐੱਸ. ਆਈ. ਟੀ. ਮੈਂਬਰ ਕੁੰਵਰ ਵਿਜੇ ਪ੍ਰਤਾਪ ਨੇ ਸਾਬਕਾ ਮੁੱਖ ਮੰਤਰੀ ਨੂੰ ਨਵਾਂ ਸੰਮਨ ਭੇਜਿਆ ਸੀ। ਸੋਧ ਕੇ ਭੇਜੇ ਸੰਮਨ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਿਹਾ ਗਿਆ ਸੀ ਕਿ ਉਹ ਆਪਣੀ ਸਹੂਲਤ ਮੁਤਾਬਕ ਜਾਂਚ 'ਚ ਸ਼ਾਮਲ ਹੋਣ ਦੀ ਜਗ੍ਹਾ ਚੁਣ ਕੇ ਐੱਸ. ਆਈ. ਟੀ. ਨੂੰ ਸੂਚਿਤ ਕਰ ਦੇਣਗੇ, ਐੱਸ. ਆਈ. ਟੀ. ਵੱਲੋਂ ਉਸ ਜਗ੍ਹਾ 'ਤੇ ਜਾਂਚ ਸਬੰਧੀ ਸਵਾਲ-ਜਵਾਬ ਦਾ ਕੰਮ ਪੂਰਾ ਕੀਤਾ ਜਾਵੇਗਾ। ਦੱਸ ਦੇਈਏ ਕਿ ਸਿੱਟ ਵੱਲੋਂ 19 ਦਸੰਬਰ ਨੂੰ ਸੁਖਬੀਰ ਬਾਦਲ ਅਤੇ 21 ਦਸੰਬਰ ਨੂੰ ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਨੂੰ ਜਾਂਚ ਲਈ ਬੁਲਾਇਆ ਗਿਆ ਹੈ।
MP ਘੁਬਾਇਆ ਦੇ MLA ਪੁੱਤਰ ਵੱਲੋਂ ਲੇਡੀ ਐੱਸ. ਐੱਚ. ਓ. ਨੂੰ ਧਮਕੀ (ਵੀਡੀਓ)
NEXT STORY