ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸ਼ੁੱਕਰਵਾਰ ਨੂੰ ਗੋਲੀਕਾਂਡ ਸਬੰਧੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਦੇ ਸਵਾਲਾਂ ਦੇ ਜਵਾਬ ਦੇਣਗੇ। ਦੱਸ ਦੇਈਏ ਕਿ ਬਰਗਾੜੀ ਮਾਮਲੇ 'ਚ ਐੱਸ. ਆਈ. ਟੀ. ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਇਸ ਤੋਂ ਪਹਿਲਾਂ ਜਾਰੀ ਕੀਤੇ ਗਏ ਸੰਮਨ 'ਚ ਸਾਬਕਾ ਮੁੱਖ ਮੰਤਰੀ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਸਰਕਿਟ ਹਾਊਸ ਪੁੱਜਣ ਲਈ ਕਿਹਾ ਗਿਆ ਸੀ। ਸਾਬਕਾ ਮੁੱਖ ਮੰਤਰੀ ਨੂੰ ਪਹਿਲਾਂ ਭੇਜੇ ਗਏ ਸੰਮਨ ਮੁਤਾਬਕ ਉਨ੍ਹਾਂ ਨੂੰ ਅੰਮ੍ਰਿਤਸਰ ਸਰਕਿਟ ਹਾਊਸ ਬੁਲਾਉਣ ਦੀ ਬਜਾਏ ਉਨ੍ਹਾਂ ਦੀ ਸਹੂਲਤ ਮੁਤਾਬਕ ਜਗ੍ਹਾ ਚੁਣਨ ਦਾ ਹਵਾਲਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਵਲੋਂ ਜਗ੍ਹਾ ਬਾਰੇ ਦੱਸਦੇ ਹੋਏ ਚੰਡੀਗੜ੍ਹ ਵਿਖੇ ਸੈਕਟਰ-4 ਦੇ ਫਲੈਟ ਨੰਬਰ-35 'ਚ ਜਾਂਚ ਲਈ ਹਾਜ਼ਰ ਹੋ ਕੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ।
ਪੰਜਾਬ ਪੁਲਸ ਦੀ ਐੱਸ. ਆਈ. ਟੀ. ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜਣ ਦੇ ਮਾਮਲੇ 'ਚ ਅਕਾਲੀ ਦਲ ਦੀ ਤਿੱਖੀ ਪ੍ਰਤੀਕਿਰਿਆ ਤੋਂ ਬਾਅਦ ਪੰਜਾਬ ਪੁਲਸ ਦੇ ਆਈ. ਜੀ. ਅਤੇ ਐੱਸ. ਆਈ. ਟੀ. ਮੈਂਬਰ ਕੁੰਵਰ ਵਿਜੇ ਪ੍ਰਤਾਪ ਨੇ ਸਾਬਕਾ ਮੁੱਖ ਮੰਤਰੀ ਨੂੰ ਨਵਾਂ ਸੰਮਨ ਭੇਜਿਆ ਸੀ। ਸੋਧ ਕੇ ਭੇਜੇ ਸੰਮਨ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਿਹਾ ਗਿਆ ਸੀ ਕਿ ਉਹ ਆਪਣੀ ਸਹੂਲਤ ਮੁਤਾਬਕ ਜਾਂਚ 'ਚ ਸ਼ਾਮਲ ਹੋਣ ਦੀ ਜਗ੍ਹਾ ਚੁਣ ਕੇ ਐੱਸ. ਆਈ. ਟੀ. ਨੂੰ ਸੂਚਿਤ ਕਰ ਦੇਣਗੇ, ਐੱਸ. ਆਈ. ਟੀ. ਵੱਲੋਂ ਉਸ ਜਗ੍ਹਾ 'ਤੇ ਜਾਂਚ ਸਬੰਧੀ ਸਵਾਲ-ਜਵਾਬ ਦਾ ਕੰਮ ਪੂਰਾ ਕੀਤਾ ਜਾਵੇਗਾ। ਦੱਸ ਦੇਈਏ ਕਿ ਸਿੱਟ ਵੱਲੋਂ 19 ਦਸੰਬਰ ਨੂੰ ਸੁਖਬੀਰ ਬਾਦਲ ਅਤੇ 21 ਦਸੰਬਰ ਨੂੰ ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਨੂੰ ਜਾਂਚ ਲਈ ਬੁਲਾਇਆ ਗਿਆ ਹੈ।
ਮੌੜ ਬੰਬ ਬਲਾਸਟ ਦੀ ਜਾਂਚ 'ਚ ਸੁਖਬੀਰ ਤੋਂ ਹੋਵੇ ਪੁੱਛਗਿੱਛ : ਅਮਨ ਅਰੋੜਾ
NEXT STORY