ਅੰਮ੍ਰਿਤਸਰ (ਸੁਮਿਤ ਖੰਨਾ) - ਪਿਛਲੇ ਦਸ ਸਾਲ ਦੇ ਕਾਰਜਕਾਲ ਦੌਰਾਨ ਹੋਈਆਂ ਭੁੱਲਾਂ ਦੀ ਖਿਮਾ ਲਈ ਸ੍ਰੀ ਦਰਬਾਰ ਸਾਹਿਬ 'ਚ ਸੇਵਾ ਕਰਨ ਦੇ ਤੀਜੇ ਤੇ ਆਖਰੀ ਦਿਨ ਅਕਾਲੀ ਦਲ ਵਲੋਂ ਗੁਰਦੁਆਰਾ ਸਾਹਿਬ 'ਚ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਪੱਤਰਕਾਰਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਟਕਸਾਲੀ ਅਕਾਲੀਆਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਪਾਰਟੀ ਮਾਂ ਬਰਾਬਰ ਹੁੰਦੀ ਹੈ ਤੇ ਮਾਂ ਕੋਲ ਵਾਪਸ ਆ ਜਾਓ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸੇ ਇਕ ਦਾ ਨਹੀਂ ਹੈ ਸਭ ਦਾ ਸਾਂਝਾ ਹੈ। ਉਨ੍ਹਾਂ ਕਿਹਾ ਜੇਕਰ ਉਨ੍ਹਾਂ ਨੂੰ ਸੰਗਤ ਕੋਲੋਂ ਵੀ ਮੁਆਫੀ ਮੰਗਣ ਦੀ ਜਰੂਰਤ ਪਈ ਤਾਂ ਉਹ ਸੰਗਤ 'ਚ ਵੀ ਜਾਣ ਲਈ ਤਿਆਰ ਹਨ।
ਦੱਸ ਦੇਈਏ ਕਿ ਬੀਤੇ ਸ਼ਨੀਵਾਰ ਤੋਂ ਅਕਾਲੀ ਦਲ ਵੱਲੋਂ ਜਾਣੇ ਅਣਜਾਣੇ 'ਚ ਹੋਈਆਂ ਭੁੱਲਾਂ ਦੀ ਮੁਆਫੀ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਭੋਗ ਅੱਜ ਪਾਏ ਗਏ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤ ਸ਼੍ਰੋਮਣੀ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਨਾਲ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਰਹੇ।
ਭਾਜਪਾ ਨੂੰ ਦਿੱਲੀ ਦੀ ਗੱਦੀ ਤੋਂ ਹਟਾ ਕੇ ਹੀ ਦਮ ਲਵਾਂਗੇ : ਰਾਹੁਲ
NEXT STORY