ਚੰਡੀਗੜ੍ਹ : ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਅਤੇ ਪੰਥਕ ਸਿਅਸਤ ਦਾ ਧੁਰਾ ਮੰਨੇ ਗਏ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ। ਉਹ ਪਿਛਲੇ ਇਕ ਹਫਤੇ ਤੋਂ ਫੋਰਟਿਸ ਹਸਪਤਾਲ ’ਚ ਸਾਹ ਦੀ ਤਕਲੀਫ ਕਰਕੇ ਦਾਖਲ ਸਨ। 95 ਸਾਲਾ ਬਜ਼ੁਰਗ ਸਿਆਸਤਦਾਨ ਨੇ ਮੰਗਲਵਾਰ ਰਾਤ 8.28 ਮਿੰਟ ’ਤੇ ਆਖਰੀ ਸਾਹ ਲਿਆ। ਜਦੋਂ ਸ. ਬਾਦਲ ਨੇ ਆਖਰੀ ਸਾਹ ਲਿਆ ਤਾਂ ਉਸ ਸਮੇਂ ਉਨ੍ਹਾਂ ਕੋਲ ਉਨ੍ਹਾਂ ਦੇ ਸਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਨੂੰਹ ਹਰਸਿਮਰਤ ਕੌਰ ਬਾਦਲ, ਪੋਤਰਾ ਤੇ ਪੋਤਰੀਆਂ ਮੌਜੂਦ ਸਨ। ਬਾਦਲ ਸਾਹਿਬ ਦੇ ਦਿਹਾਂਤ ਨਾਲ ਇਕ ਯੁੱਗ ਦਾ ਅੰਤ ਹੋ ਗਿਆ।
ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ, ਭਾਵੁਕ ਹੋਏ ਸੁਖਬੀਰ ਤੇ ਮਨਪ੍ਰੀਤ ਬਾਦਲ
ਦਸੰਬਰ 1927 ਵਿਚ ਮਲੋਟ ਨੇੜਲੇ ਅਬੁਲ ਖੁਰਾਣਾ ਪਿੰਡ ਵਿਚ ਜਨਮੇ ਬਾਦਲ ਲਾਹੌਰ ਦੇ ਫੋਰਮੈਨ ਕ੍ਰਿਸਚੀਅਨ ਕਾਲਜ ਤੋਂ ਗ੍ਰੈਜੂਏਟ ਹੋਏ ਸਨ। ਉਨ੍ਹਾਂ ਦੇ ਰਾਜਨੀਤਕ ਸਫ਼ਰ ਵਿਚ ਪਹਿਲਾ ਸਿਆਸੀ ਅਹੁਦਾ ਪਿੰਡ ਬਾਦਲ ਦਾ ਸਰਪੰਚ ਬਣਨਾ ਸੀ। ਮਗਰੋਂ ਉਹ ਬਲਾਕ ਸੰਮਤੀ ਦੇ ਚੇਅਰਮੈਨ ਬਣੇ। ਸੰਨ 1957 ਵਿਚ ਉਨ੍ਹਾਂ ਕਾਂਗਰਸ ਉਮੀਦਵਾਰ ਵਜੋਂ ਮਲੋਟ ਤੋਂ ਵਿਧਾਨ ਸਭਾ ਵਿਚ ਪੈਰ ਧਰਿਆ ਤੇ ਵਿਧਾਇਕ ਬਣੇ। ਇਸ ਤੋਂ ਬਾਅਦ 1969 ਵਿਚ ਉਹ ਅਕਾਲੀ ਦਲ ਦੀ ਟਿਕਟ ’ਤੇ ਗਿੱਦੜਬਾਹਾ ਤੋਂ ਵਿਧਾਇਕ ਬਣੇ। ਜਦ ਤਤਕਾਲੀ ਮੁੱਖ ਮੰਤਰੀ ਗੁਰਨਾਮ ਸਿੰਘ ਦਲ ਬਦਲੀ ਕਰ ਕੇ ਕਾਂਗਰਸ ਵਿਚ ਚਲੇ ਗਏ ਤਾਂ ਅਕਾਲੀ ਦਲ ਦਾ ਪੁਨਰਗਠਨ ਹੋਇਆ। ਇਸ ਦੌਰਾਨ 27 ਮਾਰਚ, 1970 ਨੂੰ ਪਾਰਟੀ ਨੇ ਬਾਦਲ ਨੂੰ ਆਪਣਾ ਆਗੂ ਚੁਣ ਲਿਆ। ਸ਼੍ਰੋਮਣੀ ਅਕਾਲੀ ਦਲ ਨੇ ਉਸ ਵੇਲੇ ਜਨ ਸੰਘ ਦੀ ਹਮਾਇਤ ਨਾਲ ਸੂਬੇ ਵਿਚ ਸਰਕਾਰ ਬਣਾਈ। ਉਸ ਵੇਲੇ ਬਾਦਲ ਦੇਸ਼ ਵਿਚ ਸਭ ਤੋਂ ਛੋਟੀ ਉਮਰ ਦੇ ਮੁੱਖ ਮੰਤਰੀ ਬਣੇ ਸਨ। ਹਾਲਾਂਕਿ ਉਹ ਸਰਕਾਰ ਇਕ ਸਾਲ ਤੋਂ ਕੁਝ ਸਮਾਂ ਵੱਧ ਹੀ ਚੱਲੀ।
ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਦਿੱਤੀ ਸ਼ਰਧਾਂਜਲੀ
ਸਾਬਕਾ ਮੁੱਖ ਮੰਤਰੀ ਨਾਲ ਜੁੜੀਆਂ ਕੁੱਝ ਅਹਿਮ ਯਾਦਾਂ

ਹਰਿਆਣਾ ਦੇ ਮਰਹੂਮ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨਾਲ ਖੜ੍ਹੇ ਦਿਖਾਈ ਦੇ ਰਹੇ ਪ੍ਰਕਾਸ਼ ਸਿੰਘ ਬਾਦਲ

1977 ਵਿਚ ਐਮਰਜੈਂਸੀ ਤੋਂ ਬਾਅਦ ਮਰਹੂਮ ਪ੍ਰਕਾਸ਼ ਸਿੰਘ ਬਾਦਲ, ਗੁਰਚਰਨ ਸਿੰਘ ਟੌਹੜਾ, ਜਥੇਦਾਰ ਜਗਦੇਵ ਸਿਘ ਤਲਵੰਡੀ ਅਤੇ ਹਰਚੰਦ ਸਿੰਘ ਲੌਗੋਂਵਾਲ ਉਨ੍ਹਾਂ ਦੇ ਨਾਲ ਬੈਠੇ ਹਨ। ਬਾਦਲ ਸਾਹਿਬ ਦੇ ਪਿੱਛੇ ਬੈਠੇ ਆਰ. ਐੱਸ. ਜੌੜਾ ਦਸਤਾਰ ਸਜਾਏ ਹੋਏ ਹਨ।

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸਨਮਾਨਿਤ ਕਰਦੇ ਹੋਏ ਪ੍ਰਕਾਸ਼ ਸਿਘ ਬਾਦਲ ਤੇ ਨਾਲ ਹਨ ਗੁਰਚਰਨ ਸਿੰਘ ਟੌਹੜਾ ਤੇ ਸੁਖਬੀਰ ਬਾਦਲ।

ਪ੍ਰਕਾਸ਼ ਸਿੰਘ ਬਾਦਲ ਕਾਂਗਰਸ ਦੇ ਸਾਬਕਾ ਪ੍ਰਧਾਨ ਸੀਤਾਰਾਮ ਕੇਸਰੀ ਤੇ ਮਰਹੂਮ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨਾਲ।

ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਨਾਲ ਪ੍ਰਕਾਸ਼ ਸਿੰਘ ਬਾਦਲ ਤੇ ਹੋਰ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਸ. ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਪੁੱਜੀ ਰਾਜਪੁਰਾ, ਰਾਹ 'ਚ ਲੋਕਾਂ ਨੇ ਕੀਤੀ ਫੁੱਲਾਂ ਦੀ ਵਰਖਾ (ਤਸਵੀਰਾਂ)
NEXT STORY