ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਬਸਪਾ ਸੁਪ੍ਰੀਮੋ ਮਾਇਆਵਤੀ ਨੂੰ ਪੰਜਾਬ ਤੋਂ ਚੋਣ ਲੜਨ ਦਾ ਸੱਦਾ ਦਿੱਤਾ ਹੈ। ਚੰਡੀਗੜ੍ਹ ਸੈਕਟਰ- 4 ਵਿਚ ਸਰਕਾਰੀ ਰਿਹਾਇਸ਼ ’ਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਗਠਜਸੜ ’ਤੇ ਬੋਲਦਿਆਂ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ ਉਨ੍ਹਾਂ ਦੇ ਜੀਵਨ ਦਾ ਸਭ ਤੋਂ ਸੁਖਦ ਦਿਨ ਹੈ। ਬਾਦਲ ਨੇ ਕਿਹਾ ਕਿ ਪੰਜਾਬ ’ਚ ਘੱਟ ਗਿਣਤੀਆਂ ਲਈ ਨਿਆਂ ਤੇ ਬਰਾਬਰੀ ਦੀ ਸ਼ੁਰੂਆਤ ਹੋਵੇਗੀ ਅਤੇ ਵਿਕਾਸ ਨੂੰ ਹੁਲਾਰਾ ਮਿਲੇਗਾ, ਜਿਨ੍ਹਾਂ ਦੀ 2017 ਤੋਂ ਵਿਕਾਸ ਦੀ ਗਤੀ ਹੌਲੀ ਹੋ ਗਈ ਸੀ, ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਨਾਲ ਹੱਲਾਸ਼ੇਰੀ ਮਿਲੇਗੀ ਤੇ ਉਹ ਅੱਗੇ ਵਧਣਾ ਸ਼ੁਰੂ ਕਰ ਦੇਣਗੇ। ਬਾਦਲ ਨੇ ਭੈਣ ਮਾਇਆਵਤੀ ਤੇ ਸੁਖਬੀਰ ਬਾਦਲ ਦਾ ਪੰਜਾਬ ਤੇ ਦੇਸ਼ ਦੇ ਲੋਕਾ ਨੂੰ ਇਹ ‘ਅਦਭੁਤ ਤੋਹਫ਼ਾ’ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਗਠਜੋੜ ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਰਵਿਦਾਸ ਜੀ ਤੇ ਭਗਵਾਨ ਵਾਲਮੀਕਿ ਜੀ ਤੇ ਮਹਾਨ ਸੰਤਾਂ ਦੀ ਦੂਰਦਰਸ਼ਤਾ ਵਾਲੀ ਸੋਚ ਨੂੰ ਸੱਚੀ ਸ਼ਰਧਾਂਜਲੀ ਹੈ। ਬਾਦਲ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਦੋਵੇਂ ਨੇਤਾਵਾਂ ਨੂੰ ਬੇਨਤੀ ਕਰਦੇ ਹਨ ਕਿ ਉਹ ਪੰਜਾਬ ਵਿਚ ਇਕ ਨਵੇਂ ਯੁਗ ਦੀ ਸ਼ੁਰੂਆਤ ਕਰਨ ਲਈ ਅਣਥੱਕ ਤੇ ਨਿਰਸਵਾਰਥ ਭਾਵ ਨਾਲ ਕੰਮ ਕਰਨ ਤਾਂ ਕਿ ਦੇਸ਼ ਦੇ ਹੋਰ ਨਾਗਰਿਕ ਦੀ ਬੁਨਿਆਦੀ ਲੋੜਾਂ ਤੇ ਜੀਵਨ ਦੀਆਂ ਸੁਖ ਸੁਵਿਧਾਵਾਂ ਤੱਕ ਪਹੁੰਚ ਹੋਵੇ ਅਤੇ ਜਿਸ ਵਿਚ ਹਰ ਨਾਗਰਿਕ ਸਨਮਾਨ ਦੇ ਨਾਲ ਰਹਿ ਸਕੇ, ਦਾ ਹਰ ਸੰਭਵ ਯਤਨ ਕਰਨ।
ਇਹ ਵੀ ਪੜ੍ਹੋ : ਮਨੀਸ਼ ਸਿਸੋਦੀਆ ਨੂੰ ਕੈਪਟਨ ਦਾ ਕਰਾਰਾ ਜਵਾਬ, ਕਿਹਾ ਮੇਰੇ ਤੋਂ ਸਿੱਖੋ ਕਿਵੇਂ ਸਕੂਲਾਂ ਨੂੰ ਬਿਹਤਰ ਬਣਾਉਣਾ
ਦੱਸਣਯੋਗ ਹੈ ਕਿ ਕਰੀਬ 25 ਸਾਲਾ ਬਾਅਦ ਇਕ-ਦੂਜੇ ਦੇ ਨੇੜੇ ਆਏ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਗਠਜੋੜ ਦਾ ਰਸਮੀ ਐਲਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਵਲੋਂ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ’ਚ ਕਰ ਦਿੱਤਾ ਗਿਆ। ਗਠਜੋੜ ਹੋਣ ਦੀ ਖ਼ੁਸ਼ੀ ’ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੂੰ ਵਿਸ਼ੇਸ਼ ਤੌਰ ’ਤੇ ਫੋਨ ਕੀਤਾ ਅਤੇ ਇਸ ਗਠਜੋੜ ਦੀ ਵਧਾਈ ਦਿੱਤੀ। ਵਧਾਈ ਦਿੰਦੇ ਹੋਏ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਨੂੰ ਬਹੁਤ ਜਲਦ ਪੰਜਾਬ ਆਉਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਮਾਇਆਵਤੀ ਨੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਬਾਰੇ ਵੀ ਪੁੱਛਿਆ।
ਇਹ ਵੀ ਪੜ੍ਹੋ : ਕੈਪਟਨ ਨੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦਾ ਮੁਲਾਂਕਣ ਕਰਨਾ ਕੀਤਾ ਸ਼ੁਰੂ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਰੇਤਾ ਨਾਲ ਭਰੀ ਟਰੈਕਟਰ-ਟਰਾਲੀ ਖੋਹ ਕੇ ਲਿਜਾਣ ਦੇ ਮਾਮਲੇ ’ਚ ਇਕ ਕਾਬੂ, 4 ਫ਼ਰਾਰ
NEXT STORY