ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਗੈਸਟਰਾਈਟਸ ਅਤੇ ਬ੍ਰੌਨਕਾਇਲ ਅਸਥਮਾ ਦੀ ਸ਼ਿਕਾਇਤ ਤੋਂ ਬਾਅਦ ਕੱਲ੍ਹ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਦੀਪਕ ਭਸੀਨ ਅਤੇ ਦਿਗੰਬਰ ਬੇਹਰਾ ਵੱਲੋਂ ਉਚਿਤ ਇਲਾਜ ਕੀਤਾ ਗਿਆ ਤੇ ਹੁਣ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ।

ਦੱਸ ਦੇਈਏ ਕਿ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਪੇਟ ਦੀਆਂ ਸਮੱਸਿਆਵਾਂ ਅਤੇ ਦਮੇ ਦੀ ਬੀਮਾਰੀ ਕਾਰਨ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੀ ਹਾਲਤ 'ਚ ਕਾਫੀ ਸੁਧਾਰ ਹੋ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਮੌਤ ਦੀਆਂ ਚੱਲ ਰਹੀਆਂ ਖ਼ਬਰਾਂ ਵੀ ਝੂਠੀਆਂ ਸਾਬਤ ਹੋਈਆਂ ਹਨ।
ਇਹ ਵੀ ਪੜ੍ਹੋ : ਸੁਲਤਾਨਵਿੰਡ ਗੋਲੀਕਾਂਡ ’ਚ ਆਇਆ ਨਵਾਂ ਮੋੜ, ਥਾਣਾ ਬੀ-ਡਵੀਜ਼ਨ ਦਾ SHO ਮੁਅੱਤਲ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਭਾਜਪਾ ਦੀ ਮੀਟਿੰਗ ’ਚੋਂ ਪਰਤ ਰਹੀ ਬੱਸ ਪਲਟੀ, 15 ਵਰਕਰ ਜ਼ਖ਼ਮੀ
NEXT STORY