ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਬਹਿਬਲ ਕਲਾਂ ਗੋਲੀਕਾਂਡ ਬੇਅਦਬੀ ਮਾਮਲੇ 'ਚ ਐੱਲ.ਕੇ. ਯਾਦਵ ਦੀ ਅਗਵਾਈ 'ਚ ਬਣਾਈ ਗਈ ਐੱਸ. ਆਈ. ਟੀ. ਦੀ ਪੁੱਛਗਿੱਛ ਤੋਂ ਬਾਅਦ ਹੁਣ ਸੁਖਬੀਰ ਬਾਦਲ ਨੂੰ ਵੀ ਐੱਸ. ਆਈ. ਟੀ. ਵਲੋਂ ਸੰਮਨ ਜਾਰੀ ਕੀਤਾ ਗਿਆ ਹੈ। ਸੁਖਬੀਰ ਬਾਦਲ ਨੂੰ 26 ਜੂਨ ਦਿਨ ਸ਼ਨੀਵਰ ਨੂੰ ਐੱਸ. ਆਈ. ਟੀ. ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ’ਚ ਭਰਤੀ ਹੋਣ ਦਾ ਮੌਕਾ : ਕੈਪਟਨ ਵਲੋਂ 4362 ਕਾਂਸਟੇਬਲਾਂ ਦੀ ਭਰਤੀ ਦਾ ਐਲਾਨ
ਦੱਸ ਦੇਈਏ ਕਿ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਬਣੀ ਇਸ ਨਵੀਂ ਐੱਸ. ਆਈ. ਟੀ. ਦੇ ਕੰਮ ਕਰਨ ਦੇ ਤਰੀਕੇ 'ਤੇ ਪਿੱਛਲੇ ਦਿਨੀਂ ਸਿਆਸਤ ਤੋਂ ਪ੍ਰੇਰਿਤ ਹੋਣ ਦੇ ਦੋਸ਼ ਲਗਾਏ ਸਨ। ਉਨ੍ਹਾਂ ਕਿਹਾ ਕਿ ਐੱਸ. ਆਈ. ਟੀ. ਦਾ ਕੰਮ ਕਰਨ ਦਾ ਤਰੀਕਾ ਸਹੀ ਨਹੀਂ ਹੈ ਇਹ ਸਿਰਫ ਉਨ੍ਹਾਂ ਨਾਲ ਸਿਆਸਤ ਅਤੇ ਰਾਜਨੀਤੀ ਖੇਡੀ ਜਾ ਰਹੀ ਹੈ।
ਦਿੱਲੀ ਟਿੱਕਰੀ ਬਾਰਡਰ 'ਤੇ ਫਿਰੋਜ਼ਪੁਰ ਦੇ ਕਿਸਾਨ ਸਨਮਾਨਿਤ
NEXT STORY