ਚੰਡੀਗੜ੍ਹ : ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਅਤੇ ਪੰਥਕ ਸਿਅਸਤ ਦਾ ਧੁਰਾ ਮੰਨੇ ਗਏ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫਤਰ ਵਿਚ ਰਖਿਆ ਗਿਆ ਹੈ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਚੰਡੀਗੜ੍ਹ ਪਹੁੰਚੇ ਅਤੇ ਸਾਬਕਾ ਮੁੱਖ ਮੰਤਰੀ ਦੀ ਮ੍ਰਿਤਕ ਦੇਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਦੌਰਾਨ ਪ੍ਰਧਾਨ ਮੰਤਰੀ ਸੁਖਬੀਰ ਸਿੰਘ ਬਾਦਲ ਕੋਲ ਵੀ ਗਏ ਅਤੇ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਨਾਲ ਹਮਦਰਦੀ ਪ੍ਰਗਟ ਕੀਤੀ।
ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ, ਭਾਵੁਕ ਹੋਏ ਸੁਖਬੀਰ ਤੇ ਮਨਪ੍ਰੀਤ ਬਾਦਲ
ਟਵੀਟ ਕਰਕੇ ਵੀ ਜਤਾਇਆ ਸੀ ਦੁੱਖ
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਮੰਗਲਵਾਰ ਨੂੰ ਹੋਏ ਦਿਹਾਂਤ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਦੁੱਖ ਪ੍ਰਗਟਾਇਆ ਸੀ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਲਈ ਇਹ ਨਿੱਜੀ ਘਾਟਾ ਹੈ। ਪ੍ਰਧਾਨ ਮੰਤਰੀ ਨੇ ਲਿਖਿਆ ਕਿ ਮੈਂ ਉਨ੍ਹਾਂ ਨਾਲ ਕਈ ਵਾਰ ਗੱਲਬਾਤ ਕੀਤੀ ਤੇ ਬਹੁਤ ਕੁੱਝ ਸਿੱਖਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਸਾਹਬ ਦੀ ਗੱਲਬਾਤ ਤੋਂ ਸਿਆਣਪ ਸਾਫ਼ ਦਿਖਾਈ ਦਿੰਦੀ ਸੀ। ਪ੍ਰਕਾਸ਼ ਸਿੰਘ ਬਾਦਲ ਨੂੰ ਭਾਰਤੀ ਰਾਜਨੀਤੀ ਦੀ ਵਿਸ਼ਾਲ ਸ਼ਖਸੀਅਤ ਦੱਸਦਿਆਂ ਪੀ.ਐੱਮ. ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਨਾਜ਼ੁਕ ਸਮਿਆਂ ਵਿਚ ਸੂਬੇ ਦੀ ਅਗਵਾਈ ਕੀਤੀ। ਉਹ ਇਕ ਕਮਾਲ ਦੇ ਰਾਜਨੇਤਾ ਸਨ ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਯੋਗਦਾਨ ਪਾਇਆ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਨਾਜ਼ੁਕ ਸਮਿਆਂ ਵਿਚ ਰਾਜ ਦੀ ਅਗਵਾਈ ਕੀਤੀ। ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ ਮੇਰੇ ਲਈ ਨਿੱਜੀ ਘਾਟਾ ਹੈ। ਮੈਂ ਕਈ ਦਹਾਕਿਆਂ ਤੋਂ ਉਨ੍ਹਾਂ ਨਾਲ ਨੇੜਿਓਂ ਗੱਲਬਾਤ ਕੀਤੀ ਹੈ ਅਤੇ ਬਹੁਤ ਕੁਝ ਸਿੱਖਿਆ ਹੈ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਦੀ ਸਿਆਸਤ ਦਾ ‘ਪਿਤਾਮ੍ਹਾ’ , ਜਦੋਂ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਚਰਨ ਛੂਹੇ
NEXT STORY