ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਿਚ ਪੈਦਾ ਹੋਏ ਕਲੇਸ਼ ਵਿਚਾਲੇ ਪਾਰਟੀ ਵਲੋਂ ਸੰਸਦੀ ਬੋਰਡ ਦਾ ਗਠਨ ਕੀਤਾ ਹੈ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤਾ ਹੈ। ਚੀਮਾ ਨੇ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਸੰਸਦੀ ਬੋਰਡ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਵਿਚ ਇਕ ਚੇਅਰਮੈਨ ਅਤੇ ਪੰਜ ਮੈਂਬਰ ਹੋਣਗੇ। ਪਾਰਟੀ ਦੇ ਸੀਨੀਅਰ ਅਤੇ ਟਕਸਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਇਸ ਸੰਸਦੀ ਕਮੇਟੀ ਦਾ ਚੇਅਰਮੈਨ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ : ਇਸ ਦਿਨ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ, ਲਿਆ ਜਾ ਸਕਦਾ ਹੈ ਵੱਡਾ ਫ਼ੈਸਲਾ
ਇਸ ਤੋਂ ਇਲਾਵਾ ਇਸ ਕੇਮੇਟੀ ਵਿਚ ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਨੂੰ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰ ਰਹੇ ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਇਸ ਦਿਨ ਪੈ ਸਕਦੈ ਭਾਰੀ ਮੀਂਹ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਬਕਾ ਸਰਪੰਚ ਤੋਂ ਦੁਖ਼ੀ ਹੋ ਕੇ ਵਿਅਕਤੀ ਨੇ ਪੀਤੀ ਜ਼ਹਿਰੀਲੀ ਦਵਾਈ, ਮੌਤ
NEXT STORY