ਸੰਗਰੂਰ (ਬੇਦੀ) : ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕਿਸਾਨਾਂ ਵਲੋਂ ਰੇਲਵੇ ਟਰੈਕ ਖਾਲ੍ਹੀ ਕਰਨ ਦੇਣ ਦੇ ਬਾਵਜੂਦ ਮਾਲ ਗੱਡੀਆਂ ਰੋਕੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਕੇਂਦਰ ਸਰਕਾਰ ਦੇ ਸਬਕ ਸਿਖਾਉਣ ਦੇ ਵਰਤਾਰੇ ਨੂੰ ਲੋਕ ਵਿਰੋਧੀ ਦੱਸ ਕੇ ਮੋਦੀ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਇਥੇ ਜਾਰੀ ਪ੍ਰੈੱਸ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਬਕ ਸਿਖਾਉਣ ਦੇ ਰਾਹ ਤੁਰਨ ਦਾ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਡੱਟ ਕੇ ਵਿਰੋਧ ਕਰੇਗਾ ਤੇ ਪੂਰੇ ਦੇਸ਼ ਅੰਦਰ ਮੁਹਿੰਮ ਸ਼ੁਰੂ ਕਰੇਗਾ।
ਇਹ ਵੀ ਪੜ੍ਹੋ : ਕੇਂਦਰ ਖ਼ਿਲਾਫ਼ ਕਿਸਾਨਾਂ ਦਾ ਐਕਸ਼ਨ, ਦਿੱਲੀ 'ਚ ਹੋਵੇਗਾ ਵੱਡਾ ਇਕੱਠ, ਇਸ ਦਿਨ ਪੂਰੇ ਦੇਸ਼ 'ਚ ਹੋਵੇਗਾ ਚੱਕਾ ਜਾਮ
ਢੀਂਡਸਾ ਨੇ ਖੇਤੀ ਵਿਰੋਧੀ ਕਾਲੇ ਕਨੂੰਨਾਂ ਲਾਗੂ ਕਰਨ 'ਤੇ ਅੜੀ ਕੇਂਦਰ ਸਰਕਾਰ ਖ਼ਿਲਾਫ਼ ਦੇਸ਼ ਅੰਦਰ ਸਿਆਸੀ ਮਾਹੌਲ ਸਿਰਜਣ ਦੀ ਪੈਰਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸ਼ਹਿ 'ਤੇ ਰੇਲਵੇ ਵਿਭਾਗ ਨੇ ਪੰਜਾਬ ਅੰਦਰ ਮਾਲ ਗੱਡੀਆਂ ਨਾ ਚਲਾਉਣ ਦਾ ਜੋ ਫ਼ੈਸਲਾ ਲਿਆ ਇਹ ਲੋਕ ਵਿਰੋਧੀ ਕਦਮ ਹੈ ਤੇ ਕੇਂਦਰ ਸਰਕਾਰ ਦੀ ਬੁਖਲਾਹਟ ਦਾ ਨਤੀਜਾ ਹੈ। ਕਿਸਾਨ ਅੰਦੋਲਨ ਨੂੰ ਦਬਕਾਉਣ ਦੀ ਇਸ ਸੋਚੀ ਸਮਝੀ ਸਾਜ਼ਿਸ਼ ਦਾ ਖਮਿਆਜ਼ਾ ਸਰਕਾਰ ਨੂੰ ਭੁਗਤਨਾ ਪਵੇਗਾ।ਇਸ ਨਾਲ ਕਿਸਾਨਾਂ ਦੇ ਮਨਾਂ ਅੰਦਰ ਹੋਰ ਗੁੱਸਾ ਪੈਦਾ ਹੋਏਗਾ।
ਇਹ ਵੀ ਪੜ੍ਹੋ : 'ਪਦਮ ਭੂਸ਼ਣ' ਵਾਪਸ ਕਰਨ ਦੀ ਮੰਗ 'ਤੇ ਸੁਖਦੇਵ ਢੀਂਡਸਾ ਦਾ ਵੱਡਾ ਬਿਆਨ
ਢੀਂਡਸਾ ਨੇ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਹੁਣ ਅਗਾਂਹ ਕਦਮ ਨਾ ਪੁੱਟੇ ਤੇ ਕਿਸਾਨਾਂ ਦਾ ਡੱਟਕੇ ਸਾਥ ਨਾ ਦਿੱਤਾ ਤਾਂ ਅਕਾਲੀ ਦਲ ਡੈਮੋਕ੍ਰੇਟਿਕ ਕਿਸੇ ਕੀਮਤ 'ਤੇ ਪਿੱਛੇ ਨਹੀਂ ਹਟਣ ਦੇਵੇਗਾ ।ਉਨ੍ਹਾਂ ਸਮੂਹ ਲੋਕਾਂ ਨੂੰ ਸਬਕ ਸਿਖਾਉਣ ਦੀਆਂ ਧਮਕੀਆਂ ਦਾ ਮੂੰਹ ਤੋੜ ਜਵਾਬ ਦੇਣ ਲਈ ਕਿਸਾਨਾਂ ਦੇ ਸੰਘਰਸ਼ ਨੂੰ ਹੋਰ ਮਜ਼ਬੂਤੀ ਨਾਲ ਪ੍ਰਚੰਡ ਕਰਨ ਵਾਸਤੇ ਅੱਗੇ ਆਉਣ ਦਾ ਸੱਦਾ ਦਿੱਤਾ।
ਇਹ ਵੀ ਪੜ੍ਹੋ : ਜਲੰਧਰ ਦੇ ਵਿਧਾਇਕ ਸੁਸ਼ੀਲ ਰਿੰਕੂ ਨਾਲ ਨਵਾਂਸ਼ਹਿਰ 'ਚ ਵਾਪਰਿਆ ਹਾਦਸਾ, ਫਾਰਚੂਨਰ ਦੇ ਉੱਡੇ ਪਰਖੱਚੇ
ਟਾਂਡਾ : ਪੀੜਤ ਬੱਚੀ ਦੇ ਘਰ ਪੁੱਜੇ ਬੈਂਸ, ਪੰਜਾਬ ਸਰਕਾਰ ਤੋਂ ਕੀਤੀ ਇਹ ਮੰਗ
NEXT STORY