ਜਲੰਧਰ : ਥਾਣਾ ਮਹਿਤਪੁਰ ਦੇ ਐੱਸ. ਐੱਚ. ਓ. ਪਰਮਿੰਦਰ ਸਿੰਘ ਬਾਜਵਾ ਨੂੰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ ਵਿਚ ਜੇਲ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਬਾਜਵਾ ਨੂੰ ਜੱਜ ਦੇ ਹੁਕਮਾਂ 'ਤੇ ਮੈਡੀਕਲ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਸੀ। ਜਿਸ ਤੋਂ ਬਾਅਦ ਪੁਲਸ ਵਲੋਂ ਬਾਜਵਾ ਨੂੰ ਜੱਜ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੋਂ ਬਾਜਵਾ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ਗਿਆ।
ਉਧਰ ਦੂਜੇ ਪਾਸੇ ਭਾਰਤੀ ਚੋਣ ਕਮਿਸ਼ਨ ਨੇ ਪਰਮਿੰਦਰ ਸਿੰਘ ਬਾਜਵਾ ਖਿਲਾਫ ਮਾਮਲਾ ਦਰਜ ਹੋਣ ਤੋਂ ਬਾਅਦ ਹਰਦੀਪ ਸਿੰਘ ਨੂੰ ਮਹਿਤਪੁਰ ਥਾਣੇ ਦਾ ਮੁਖੀ ਤਾਇਨਾਤ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਪੁਲਸ ਵਲੋਂ ਬਾਜਵਾ ਨੂੰ ਸ਼ੁੱਕਰਵਾਰ ਉਸ ਵੇਲੇ ਗ੍ਰਿਫਤਾਰ ਕੀਤਾ ਗਿਆ ਸੀ ਜਦੋਂ ਉਹ ਜਲੰਧਰ ਸੈਸ਼ਨ ਕੋਰਟ ਵਿਚ ਖੁਦ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਲਈ ਅਰਜ਼ੀ ਦਾਇਰ ਕਰਨ ਆਏ ਹੋਏ ਸਨ। ਬਾਜਵਾ 'ਤੇ ਅਦਾਲਤ ਕੰਪਲੈਕਸ ਵਿਚ ਆਪਣਾ ਲਾਇਸੈਂਸੀ ਹਥਿਆਰ ਲੈ ਕੇ ਜਾਣ ਅਤੇ ਪੁਲਸ ਮੁਲਾਜ਼ਮਾਂ ਨਾਲ ਧੱਕਾ ਮੁੱਕੀ ਕਰਨ ਦਾ ਵੀ ਦੋਸ਼ ਹੈ। ਪੁਲਸ ਨੇ ਬਾਜਵਾ ਖਿਲਾਫ ਆਈ. ਪੀ. ਸੀ. ਦੀ ਧਾਰਾ 353 ਅਤੇ 186 ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਭਾਰਤ-ਪਾਕਿ ਸਰਹੱਦ 'ਤੇ ਤਸਕਰ ਹੈਰੋਇਨ ਸਮੇਤ ਗ੍ਰਿਫਤਾਰ
NEXT STORY