ਜਲੰਧਰ (ਵੈੱਬ ਡੈਸਕ): ਭਾਜਪਾ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨੂੰ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਖ਼ੁਸ਼ਹਾਲੀ ਵੱਲ ਇਕ ਨਵਾਂ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬੀਆਂ ਦੇ ਅਸ਼ੀਰਵਾਦ ਤੇ ਸਾਥ ਦੇ ਨਾਲ ਅਸੀਂ 2027 ਵਿਚ ਪੰਜਾਬੀਆਂ ਦੀ ਸਰਕਾਰ ਬਣਾਵਾਂਗੇ।
ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਪਰਮਿੰਦਰ ਸਿੰਘ ਬਰਾੜ ਨੇ ਕਿਹਾ ਕਿ ਅੱਜ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ ਬਖਸ਼ਿਸ਼ ਸਦਕਾ ਮੁੜ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਗੱਠਜੋੜ ਦੇ ਨਾਲ ਭਾਈਚਾਰਕ ਸਾਂਝ, ਪੰਜਾਬ ਦੀ ਅਮਨ ਸ਼ਾਂਤੀ ਬਹਾਲ ਕਰਨ, ਨਸ਼ਿਆਂ ਦੇ ਖ਼ਾਤਮੇ, ਗੈਂਗਸਟਰਾਂ ਦੇ ਖ਼ਾਤਮੇ, ਕਿਸਾਨੀ ਦੀ ਖ਼ੁਸ਼ਹਾਲੀ, ਘਰ-ਘਰ ਰੋਜ਼ਗਾਰ ਅਤੇ ਪੰਜਾਬ ਨੂੰ ਮੁੜ ਤੋਂ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਦੀ ਸ਼ੁਰੂਆਤ ਹੋਈ ਹੈ। ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਅਸ਼ੀਰਵਾਦ, ਪਿਆਰ ਤੇ ਸਾਥ ਦੇਣ, ਤਾਂ ਜੋ 2027 ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੇ ਤੇ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਬਣਾਇਆ ਜਾ ਸਕੇ।
ਪੁਲਸ ਵੱਲੋਂ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ, ਵੱਖ-ਵੱਖ ਮਾਮਲੇ ਦਰਜ
NEXT STORY