ਮਾਲੇਰਕੋਟਲਾ (ਮਹਿਬੁਬ/ਯਾਸੀਨ) : ਸ਼੍ਰੋਮਣੀ ਅਕਾਲੀ ਦਲ (ਡੀ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਡਸਾ ਨੇ ਇੱਥੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਪੁੱਤਰ ਨੂੰ ਈ. ਡੀ. ਦਾ ਨੋਟਿਸ ਮਿਲਣ ਪਿੱਛੋਂ ਕੇਂਦਰ ਸਰਕਾਰ ਤੋਂ ਡਰ ਗਏ ਹਨ ਅਤੇ ਮੋਦੀ-ਸ਼ਾਹ ਜੋੜੀ ਖ਼ਿਲਾਫ਼ ਬੋਲਣ ਤੋਂ ਲਗਾਤਾਰ ਕੰਨੀ ਕਤਰਾ ਰਹੇ ਹਨ। ਜਦਕਿ ਹਰਿਆਣੇ ਦੇ ਮੁੱਖ ਮੰਤਰੀ ਖੱਟਰ ਖ਼ਿਲਾਫ਼ ਬਿਆਨਬਾਜ਼ੀ ਕਰਕੇ ਖਾਨਾਪੂਰੀ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਖ਼ਿਲਾਫ਼ ਪੰਜਾਬ ਪੁਲਸ ਦੇ ਰਵੱਈਏ ਦੀ ਤਿੱਖੀ ਅਲੋਚਨਾ ਕਰਦਿਆਂ ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਪੁਲਸ ਦੀਆਂ ਲਗਾਮਾਂ ਖੁੱਲ੍ਹੀਆਂ ਛੱਡ ਕੇ ਭਾਜਪਾ ਲੀਡਰਾਂ ਨੂੰ ਖੁਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਪੰਜਾਬ ਭਾਜਪਾ ਦੇ ਆਗੂਆਂ ’ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੇ ਦੋਸ਼ ਲਾਏ।
ਇਹ ਵੀ ਪੜ੍ਹੋ : ਨਵਾਂਸ਼ਹਿਰ ’ਚ ਦਿਲ ਕੰਬਾਊ ਘਟਨਾ, ਵਿਆਹ ਤੋਂ ਪੰਜ ਦਿਨ ਪਹਿਲਾਂ ਲਾੜੀ ਨੇ ਪਰਿਵਾਰ ਸਮੇਤ ਕੀਤੀ ਖ਼ੁਦਕੁਸ਼ੀ
ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਮੁੜ ਮੁੱਖ ਮੰਤਰੀ ਬਨਾਉਣ ਦਾ ਬਿਆਨ ਦੇ ਕੇ ਖੁਦ ਹੀ ਪਰਵਾਨ ਕਰ ਲਿਆ ਹੈ ਕਿ ਪੰਜਾਬ ਦੇ ਲੋਕ ਹੁਣ ਉਸ ਦੀ ਲੀਡਰਸ਼ਿਪ ਨਹੀਂ ਚਾਹੁੰਦੇ। ਸ਼੍ਰੋਮਣੀ ਅਕਾਲੀ ਦਲ ਵੱਲੋਂ ਯੂ. ਪੀ. ਏ. ’ਚ ਸ਼ਾਮਲ ਹੋਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਢੀਂਡਸਾ ਨੇ ਕਿਹਾ ਕਿ ਜਿਹੜੇ ਬਾਦਲ ਦਲ ਨੂੰ ਕੋਈ ਪੰਜਾਬ ਦੇ ਪਿੰਡਾਂ ਵਿਚ ਵੜਨ ਨਹੀਂ ਦਿੰਦਾ ਉਸ ਨਾਲ ਕਿਸੇ ਨੇ ਵੀ ਗੱਠਜੋੜ ਨਹੀਂ ਕਰਨਾ। ਉਨ੍ਹਾਂ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਸਟੇਜ ਤੋਂ ਤਿੰਨ ਖੇਤੀ ਕਨੂੰਨਾਂ ਬਾਰੇ ਦਿੱਤੇ ਬਿਆਨ ਨੂੰ ਝੂਠ ਦਾ ਪੁਲੰਦਾ ਦੱਸਿਆ।
ਇਹ ਵੀ ਪੜ੍ਹੋ : ਦੁਬਈ ਗਈ ਜਲੰਧਰ ਦੀ ਮੀਨੂੰ ਦੀ ਇਕ ਮਹੀਨੇ ਬਾਅਦ ਹੀ ਮੌਤ, ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ
ਢੀਂਡਸਾ ਨੇ ਨਗਰ ਕੌਂਸਲ ਚੋਣਾਂ ਬਾਰੇ ਦੱਸਿਆ ਕਿ ਇਹ ਫ਼ੈਸਲਾ ਸਥਾਨਕ ਆਗੂਆਂ ’ਤੇ ਛੱਡ ਦਿੱਤਾ ਗਿਆ ਹੈ। ਉਨ੍ਹਾਂ ਪੰਜਾਬ ਵਿਚ ਕਾਂਗਰਸ, ਬਾਦਲਕਿਆਂ ਤੇ ਭਾਜਪਾ ਤੋਂ ਵੱਖਰੇ ਸਿਆਸੀ ਬਦਲ ਦੀ ਲੋੜ ਮਹਿਸੂਸ ਕਰਦਿਆਂ ਕਿਹਾ ਕਿ ਇਸ ਫਰੰਟ ਵਿਚ ਆਮ ਆਦਮੀ ਪਾਰਟੀ ਸਮੇਤ ਦੂਜੀਆਂ ਸਿਆਸੀ ਧਿਰਾਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਕੇ ਕਿਸਾਨ ਜਥੇਬੰਦੀਆਂ ਨੂੰ ਸੰਤੁਸ਼ਟ ਕਰਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਦੌੜ ’ਚੋਂ ਬਾਹਰ ਹੋਏ ਸੁਖਬੀਰ ਸਿੰਘ ਬਾਦਲ!
ਨੋਟ - ਕੀ ਪਰਮਿੰਦਰ ਢੀਂਡਸਾ ਦਾ ਬਿਆਨ ਨਾਲ ਤੁਸੀਂ ਸਹਿਮਤ ਹੋ, ਕੁਮੈਂਟ ਕਰਕੇ ਦੱਸੋ?
ਕਿਸਾਨ ਮੋਰਚਾ: ਹਜ਼ਾਰਾਂ ਟਰੈਕਟਰਾਂ 'ਤੇ ਦਿੱਲੀ ਜਾਣਗੇ ਫਿਰੋਜ਼ਪੁਰ ਜ਼ਿਲ੍ਹੇ ਦੇ ਕਿਸਾਨ
NEXT STORY