ਨਾਭਾ (ਰਾਹੁਲ) : ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਸਾਬਕਾ ਕਾਂਗਰਸੀ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸਲਾਹ ਦਿੱਤੀ ਗਈ ਹੈ ਕਿ ਸਿੱਧੂ ਨੂੰ ਵੱਖਰੀ ਪਾਰਟੀ ਬਣਾ ਕੇ ਲੋਕਾਂ ਦਾ ਭਲਾ ਕਰਨਾ ਚਾਹੀਦਾ ਹੈ। ਪਰਮਿੰਦਰ ਢੀਂਡਸਾ ਨੇ ਕਿਹਾ ਹੈ ਕਿ ਕਾਂਗਰਸ ਕਦੇ ਵੀ ਨਵਜੋਤ ਸਿੱਧੂ ਦਾ ਭਲਾ ਨਹੀਂ ਸੋਚ ਸਕਦੀ ਅਤੇ ਉਨ੍ਹਾਂ ਨੂੰ ਘਰ 'ਚ ਬਿਠਾ ਕੇ ਰੱਖਿਆ ਹੋਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦਾ ਮਹਿਕਮਾ ਵੀ ਖੋਹ ਲਿਆ ਗਿਆ ਹੈ।
ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਸਾਰਿਆਂ ਨਾਲ ਸੰਪਰਕ ਹੋ ਰਿਹਾ ਹੈ ਅਤੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਵੱਖਰੀ ਪਾਰਟੀ ਬਣਾ ਕੇ ਸਭ ਨੂੰ ਸੱਦਾ ਦਿੱਤਾ ਹੈ। ਬੀਤੇ ਦਿਨ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਜੋ ਹਮਲਾ ਹੋਇਆ, ਉਸ ਦੀ ਜ਼ਿੰਮੇਵਾਰੀ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋਂ ਲੈਣ ਦੇ ਸਵਾਲ ਦਾ ਜਵਾਬ ਦਿੰਦਿਆਂ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਜੇਕਰ ਰਵਨੀਤ ਬਿੱਟੂ ਜ਼ਿੰਮੇਵਾਰੀ ਲੈਂਦਾ ਹੈ ਤਾਂ ਕੈਪਟਨ ਸਰਕਾਰ ਨੂੰ ਬਿੱਟੂ 'ਤੇ ਕਾਰਵਾਈ ਕਰਨੀ ਚਾਹੀਦਾ ਹੈ।
ਢੀਂਡਸਾ ਨੇ ਅਕਾਲੀ ਦਲ ਅਤੇ ਕਾਂਗਰਸ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਭਾਵੇਂ ਕਾਂਗਰਸ ਅਤੇ ਅਕਾਲੀ ਦਲ ਵੱਲੋਂ ਟਰੈਕਟਰ ਰੈਲੀ ਕੀਤੀ ਗਈ ਹੈ ਪਰ ਜਿਹੜੇ ਭਾਜਪਾ 'ਤੇ ਹਮਲੇ ਹੋ ਰਹੇ ਹਨ, ਉਹ ਸਿਰਫ ਤੇ ਸਿਰਫ ਲੋਕਾਂ ਅਤੇ ਕਿਸਾਨਾਂ ਦਾ ਧਿਆਨ ਹਟਾਉਣ ਵਾਸਤੇ ਕੀਤੇ ਜਾ ਰਹੇ ਹਨ।
ਸਕੂਲ ਖੁੱਲ੍ਹਣ ਦੀਆਂ ਉੱਡ ਰਹੀਆਂ ਅਫਵਾਹਾਂ ਨੇ ਮਾਪਿਆਂ ਨੂੰ ਪਾਇਆ ਸ਼ੱਸ਼ੋਪਣ 'ਚ
NEXT STORY