ਮੋਹਾਲੀ (ਮਰਵਾਹਾ) : ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਵੱਲੋਂ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੇ ਦਿੱਤੇ ਗਏ ਬਿਆਨ ਦਾ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਇਕ ਪੰਥਕ ਪਾਰਟੀ ਹੈ ਅਤੇ ਕਿਸੇ ਵੀ ਹੋਰ ਪਾਰਟੀ ਵਿਚ ਸ਼ਾਮਲ ਨਹੀਂ ਹੋ ਸਕਦੀ।
ਇਹ ਵੀ ਪੜ੍ਹੋ : ਢੀਂਡਸਾ ਧੜੇ ਨਾਲ ਗਠਜੋੜ ਕਰੇਗੀ 'ਆਪ' ਜਾਂ ਨਹੀਂ, ਹਰਪਾਲ ਚੀਮਾ ਨੇ ਦਿੱਤਾ ਵੱਡਾ ਬਿਆਨ
ਉਨ੍ਹਾਂ ਕਿਹਾ ਕਿ ਚੀਮਾ ਵੱਲੋਂ ਇਸ ਸਬੰਧ ਵਿਚ ਦਿੱਤਾ ਗਿਆ ਬਿਆਨ ਬੇ-ਬੁਨਿਆਦ ਅਤੇ ਬੇਤੁਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਿਹਤਰ ਭਵਿੱਖ ਲਈ ਹਮਖਿਆਲੀ ਲੋਕਾਂ ਜਾਂ ਪਾਰਟੀਆਂ ਵਿਚ ਸਮਝੌਤਾ ਹੋਣਾ ਮਾੜਾ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਆੜ੍ਹਤੀਆਂ ਦੀ ਕੇਂਦਰ ਸਰਕਾਰ ਨੂੰ ਚਿਤਾਵਨੀ, ਦਿੱਤਾ 10 ਅਪ੍ਰੈਲ ਤੱਕ ਦਾ ਸਮਾਂ
ਪੰਜਾਬ ਅਤੇ ਪੰਥ ਦੇ ਸੁਨਹਿਰੇ ਭਵਿੱਖ ਲਈ ਕਾਂਗਰਸ, ਬਾਦਲ ਦਲ ਅਤੇ ਭਾਜਪਾ ਨੂੰ ਛੱਡ ਕੇ ਕਿਸੇ ਵੀ ਹਮਖਿਆਲੀ ਪਾਰਟੀ ਨਾਲ ਚੋਣ ਸਮਝੌਤਾ ਕੀਤਾ ਜਾ ਸਕਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਕਾਰਨ 7 ਦੀ ਮੌਤ, 317 ਪਾਜ਼ੇਟਿਵ
NEXT STORY