ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਹਿਬਾਨਾਂ ਵੱਲੋਂ ਕੀਤੀ ਹਦਾਇਤ ਦੀ ਪਾਲਣਾ ਕਰਦਿਆਂ ਅੱਜ ਸਾਬਕਾ ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ,ਪਰਮਿੰਦਰ ਸਿੰਘ ਢੀਂਡਸਾ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਵੀ ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦੇ ਦਿੱਤਾ ਹੈ ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸਾਬਕਾ ਮੰਤਰੀ ਸੋਹਣ ਸਿੰਘ ਥੰਡਲ, ਸੌਂਪਿਆ ਸਪੱਸ਼ਟੀਕਰਨ
ਇਸ ਦੌਰਾਨ ਪਰਮਿੰਦਰ ਸਿੰਘ ਢਿੰਡਸਾ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅੱਜ ਸਪੱਸ਼ਟੀਕਰਨ ਦੇਣ ਲਈ ਪਹੁੰਚੇ ਹਾਂ। ਉਨ੍ਹਾਂ ਕਿਹਾ ਅਕਾਲ ਤਖ਼ਤ ਸਾਹਿਬ ਦੇ ਜੋ ਵੀ ਹੁਕਮ ਹੋਣਗੇ ਸਾਡੇ ਸਿਰ ਮੱਥੇ ਹਨ। ਜਦੋਂ ਉਨ੍ਹਾਂ ਨਾਲ ਪੱਤਰਕਾਰਾਂ ਨੇ ਸਿਆਸੀ ਮੁੱਦੇ 'ਤੇ ਗੱਲ ਕਰਨੀ ਚਾਹੀ ਦਾ ਢਿੰਡਸਾ ਨੇ ਕੋਈ ਜਵਾਬ ਨਹੀਂ ਦਿੱਤਾ ਅਤੇ ਉੱਥੋਂ ਨਿਕਲ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਦਾ ਆਰਡਰ ਲੇਟ ਹੋਣ 'ਤੇ ਵਿਅਕਤੀ 'ਤੇ ਚੱਲੀਆਂ ਗੋਲੀਆਂ
ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ 2012 ਤੋਂ 2017 ਦੀ ਸਰਕਾਰ 'ਚ ਮੈਂ 14 ਮਾਰਚ 2012 ਨੂੰ ਬਤੌਰ ਕੈਬਨਿਟ ਮੰਤਰੀ ਦੀ ਸਹੁੰ ਚੁੱਕੀ ਸੀ ਅਤੇ 30 ਮਾਰਚ 2012 ਨੂੰ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮੈਂ ਸਿਰਫ਼ 16 ਦਿਨ ਹੀ ਸਰਕਾਰ 'ਚ ਕੈਬਨਿਟ ਮੰਤਰੀ ਰਹੀ। ਇਸ ਦੌਰਾਨ ਚਲਤ ਕੇਸਾਂ ਵਿੱਚ ਦਰਜ ਗੁਨਾਹਾਂ ਬਾਬਤ ਕੋਈ ਵੀ ਕਾਰਵਾਈ ਜਾਂ ਫ਼ੈਸਲਾ ਪੰਜਾਬ ਸਰਕਾਰ ਵੱਲੋਂ ਕੈਬਨਿਟ 'ਚ ਨਹੀਂ ਲਿਆ ਗਿਆ, ਜਿਸ ਵਿੱਚ ਕਿਸੇ ਵੀ ਕਿਸਮ ਦੀ ਮੇਰੀ ਸ਼ਮੂਲੀਅਤ ਹੋਵੇ।
ਉਨ੍ਹਾਂ ਕਿਹਾ ਕਿ ਬਤੌਰ ਪਾਰਟੀ ਦੀ ਜ਼ਿੰਮੇਵਾਰ ਸੇਵਾਦਾਰ ਅਤੇ ਸਿੱਖ ਸਿਧਾਂਤਾਂ ਤੇ ਸਮੇਂ-ਸਮੇਂ ਸਿਰ ਪਹਿਰਾ ਕਰਦਿਆਂ ਆਪਣੀ ਆਵਾਜ਼ ਬੁਲੰਦ ਕਰਦੀ ਰਹੀ ਹਾਂ। ਉਨ੍ਹਾਂ ਕਿਹਾ ਕਿ ਮੈਂ ਅਕਾਲੀ ਦਲ ਵਿੱਚ ਰਹਿ ਕੇ ਵੀ ਅਕਾਲੀ ਦਲ ਦੇ ਮਾੜੀਆਂ ਨੀਤੀਆਂ ਖ਼ਿਲਾਫ਼ ਵਾਰ-ਵਾਰ ਆਵਾਜ਼ ਬੁਲੰਦ ਕਰਦੀ ਰਹੀ ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਜੋ ਤਤਕਾਲੀ ਮੰਤਰੀਆਂ ਨੂੰ ਤਲਬ ਕੀਤਾ ਗਿਆ ਜਿਸ ਵਿੱਚ ਮੇਰਾ ਵੀ ਨਾਮ ਹੈ ਤੇ ਮੈਂ ਨਿਮਾਣੇ ਭਾਵਨਾ ਨਾਲ ਗੁਰੂ ਪੰਥ ਨੂੰ ਪੂਰਨ ਸਮਰਪਿਤ ਹੋ ਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪਹੁੰਚੀ ਹਾਂ ਅਤੇ ਆਪਣਾ ਸਪਸ਼ਟੀਕਰਨ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਹੁਕਮ ਹੈ ਕਿ ਜਿੰਨੀ ਦੇਰ ਤੱਕ ਫੈਸਲਾ ਨਹੀਂ ਆ ਜਾਂਦਾ ਉਨੀਂ ਦੇਰ ਤੱਕ ਅਸੀਂ ਕੋਈ ਵੀ ਸਿਆਸੀ ਟਿੱਪਣੀ ਨਹੀਂ ਕਰਾਂਗੇ।
ਇਹ ਵੀ ਪੜ੍ਹੋ- ਪਤੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਪਤਨੀ ਨੇ ਚੁੱਕਿਆ ਖੌਫ਼ਨਾਕ ਕਦਮ, ਮਰਨ ਤੋਂ ਪਹਿਲਾਂ ਕੀਤੇ ਵੱਡੇ ਖੁਲਾਸੇ
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ | ਇਸੇ ਆਦੇਸ਼ ਨੂੰ ਮੰਨਦਿਆ ਜਿੱਥੇ ਪਿਛਲੇ ਦਿਨੀਂ 7 ਸਾਬਕਾ ਮੰਤਰੀ ਪਹਿਲਾਂ ਹੀ ਆਪਣਾ ਸਪਸ਼ਟੀਕਰਨ ਦੇ ਚੁੱਕੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦਾ ਦੋ ਤੋਲੇ ਕੈਂਠੇ ਨਾਲ ਸਨਮਾਨ, ਰਹਿਣ ਨੂੰ ਦਿੱਤੀ ਆਲੀਸ਼ਾਨ ਕੋਠੀ
NEXT STORY