ਮਾਨਸਾ (ਸੰਦੀਪ ਮਿੱਤਲ) : ਪਰਮਿੰਦਰ ਸਿੰਘ ਉਰਫ਼ ਝੋਟਾ ਕਤਲ ਮਾਮਲੇ ’ਚ ਮਾਨਸਾ ਪੁਲਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਅਤੇ ਵਿਪਨ ਗਰਗ ਨੂੰ ਬੀਤੇ ਦਿਨ ਗ੍ਰਿਫਤਾਰ ਕਰ ਲਿਆ ਸੀ, ਜਦਕਿ ਹੁਣ ਮਾਮਲੇ ’ਚ ਨਾਮਜ਼ਦ ਮੁੱਖ ਮੁਲਜ਼ਮ ਦੀ ਪਤਨੀ ਨੀਲਮ ਰਾਣੀ ਨੂੰ ਵੀ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ : 11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ ਆਪਣੇ ਇਲਾਕੇ ਦਾ ਹਾਲ
ਜ਼ਿਲ੍ਹਾ ਪੁਲਸ ਮੁਖੀ ਵੈਭਵ ਚੌਧਰੀ, ਆਈ. ਪੀ. ਐੱਸ. ਨੇ ਦੱਸਿਆ ਕਿ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ, ਸਪੈਸ਼ਲ ਡੀ. ਜੀ. ਪੀ. ਲਾਅ ਐਂਡ ਆਰਡਰ ਪ੍ਰਵੀਨ ਕੁਮਾਰ ਸਿਨਹਾ ਅਤੇ ਡੀ. ਆਈ. ਜੀ. ਬਠਿੰਡਾ ਰੇਂਜ ਹਰਜੀਤ ਸਿੰਘ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਮਾਨਸਾ ਪੁਲਸ ਨੇ ਇਸ ਗੰਭੀਰ ਮਾਮਲੇ ’ਚ ਤੁਰੰਤ ਕਾਰਵਾਈ ਕੀਤੀ ਹੈ। ਐੱਸ. ਐੱਸ. ਪੀ. ਵੈਭਵ ਚੌਧਰੀ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕਪਤਾਨ ਪੁਲਸ ਇਨਵੈਸਟੀਗੇਸ਼ਨ ਅਤੇ ਉਪ ਕਪਤਾਨ ਪੁਲਸ ਇਨਵੈਸਟੀਗੇਸ਼ਨ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ। ਇਨ੍ਹਾਂ ਟੀਮਾਂ ਦੀ ਮੁਸਤੈਦੀ ਸਦਕਾ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਅਤੇ ਵਿਪਨ ਗਰਗ ਨੂੰ 14 ਅਕਤੂਬਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ SSR
ਮੁੱਢਲੀ ਪੁੱਛਗਿੱਛ ਦੌਰਾਨ ਅਸ਼ਵਨੀ ਕੁਮਾਰ ਨੇ ਕਥਿਤ ਤੌਰ ’ਤੇ ਵਿਪਨ ਗਰਗ, ਲਾਡੀ ਵਾਸੀ ਖਾਰਾ, ਬਰਨਾਲਾ ਅਤੇ ਆਪਣੀ ਪਤਨੀ ਨੀਲਮ ਰਾਣੀ ਦੀ ਸ਼ਮੂਲੀਅਤ ਬਾਰੇ ਦੱਸਿਆ। ਇਸ ਦੇ ਆਧਾਰ ’ਤੇ ਇਨ੍ਹਾਂ ਨੂੰ ਮਾਮਲੇ ’ਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ। ਪੁਲਸ ਨੇ ਹੁਣ ਨੀਲਮ ਰਾਣੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਪੁਲਸ ਅਨੁਸਾਰ ਗ੍ਰਿਫਤਾਰ ਕੀਤੇ ਗਏ ਪਹਿਲੇ ਦੋ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ 7 ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਪੰਜਾਬ ਦੇ ਨਵੇਂ ਇੰਚਾਰਜ ਦਾ ਕੀਤਾ ਐਲਾਨ
NEXT STORY