ਜਲੰਧਰ (ਧਵਨ) - ਪੰਜਾਬ ਸਰਕਾਰ ਨੇ ਪਰਮਿੰਦਰ ਸਿੰਘ ਨੂੰ ਮੁੜ ਜਲੰਧਰ ਵਿਚ ਡਿਪਟੀ ਚੀਫ ਇੰਜੀਨੀਅਰ ਦੇ ਅਹੁਦੇ 'ਤੇ ਤਾਇਨਾਤ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਉਹ ਇਸ ਅਹੁਦੇ 'ਤੇ ਇਥੇ ਤਾਇਨਾਤ ਸਨ ਪਰ 2 ਕੁ ਦਿਨ ਪਹਿਲਾਂ ਹੀ ਸਰਕਾਰ ਦੇ ਹੁਕਮਾਂ 'ਤੇ ਪੰਜਾਬ ਪਾਵਰ ਕਾਰਪੋਰੇਸ਼ਨ ਨੇ ਕੁਝ ਬਿਜਲੀ ਅਧਿਕਾਰੀਆਂ ਦੀਆਂ ਬਦਲੀਆਂ ਕਰ ਦਿੱਤੀਆਂ ਸਨ, ਜਿਸ ਦੇ ਤਹਿਤ ਪਰਮਿੰਦਰ ਸਿੰਘ ਨੂੰ ਲੁਧਿਆਣਾ 'ਚ ਹੈੱਡ ਕੁਆਰਟਰ ਵਿਖੇ ਡਿਪਟੀ ਚੀਫ ਇੰਜੀਨੀਅਰ ਦੇ ਅਹੁਦੇ 'ਤੇ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਨੇ ਜਲੰਧਰ ਵਿਚ ਇਸ ਅਹੁਦੇ 'ਤੇ ਰਹਿੰਦਿਆਂ ਸ਼ਲਾਘਾਯੋਗ ਸੇਵਾਵਾਂ ਦਿੱਤੀਆਂ ਸਨ।
ਉਨ੍ਹਾਂ ਦੀਆਂ ਵਧੀਆ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਮੁੜ ਜਲੰਧਰ ਵਿਚ ਹੀ ਰੱਖਣ ਦਾ ਫੈਸਲਾ ਲਿਆ। ਉਨ੍ਹਾਂ ਦੀ ਮਿਹਨਤ ਅਤੇ ਈਮਾਨਦਾਰੀ ਕਾਰਨ ਸਰਕਾਰ ਨੇ ਪਾਵਰ ਕਾਰਪੋਰੇਸ਼ਨ ਮੈਨੇਜਮੈਂਟ ਨੂੰ ਪਰਮਿੰਦਰ ਸਿੰਘ ਨੂੰ ਜਲੰਧਰ ਵਿਚ ਇਸੇ ਅਹੁਦੇ 'ਤੇ ਤੁਰੰਤ ਨਿਯੁਕਤ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਨੇ ਫਿਲਹਾਲ ਆਪਣਾ ਕਾਰਜਭਾਰ ਛੱਡਿਆ ਵੀ ਨਹੀਂ ਸੀ ਅਤੇ ਉਸ ਤੋਂ ਪਹਿਲਾਂ ਹੀ ਉਨ੍ਹਾਂ ਦੀ ਜਲੰਧਰ ਵਿਚ ਮੁੜ ਤਾਇਨਾਤੀ ਦੇ ਹੁਕਮ ਜਾਰੀ ਹੋ ਗਏ। ਸੱਜਣਾਂ ਨੇ ਹਾਜ਼ਰੀਆਂ ਭਰੀਆਂ।
ਕੈਪਟਨ ਤੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ
NEXT STORY