ਮਾਛੀਵਾੜਾ ਸਾਹਿਬ (ਟੱਕਰ) : ਹਲਕਾ ਸਮਰਾਲਾ ਨਾਲ ਸਬੰਧਿਤ ਨੌਜਵਾਨ ਆਗੂ ਪਰਮਜੀਤ ਸਿੰਘ ਢਿੱਲੋਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਵਲੋਂ ਯੂਥ ਵਿੰਗ ਦੀ ਕੌਮੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਪਰਮਜੀਤ ਢਿੱਲੋਂ ਹਲਕਾ ਸਮਰਾਲਾ 'ਚ ਪਿਛਲੇ ਕਾਫ਼ੀ ਸਮੇਂ ਤੋਂ ਯੂਥ ਗਤੀਵਿਧੀਆਂ ਵਿਚ ਸਰਗਰਮ ਹਨ। ਉਨ੍ਹਾਂ ਵਲੋਂ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡ ਮੇਲੇ ਕਰਵਾਏ ਜਾਂਦੇ ਹਨ ਉਥੇ ਸਮਾਜ ਸੇਵੀ ਕੰਮਾਂ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਉਂਦੇ ਹਨ। ਪਰਮਜੀਤ ਸਿੰਘ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ 'ਚ ਇਹ ਅਹੁਦਾ ਮਿਲਣ 'ਤੇ ਕਿਹਾ ਕਿ ਅਕਾਲੀ ਦਲ ਦੀ ਹਾਈਕਮਾਂਡ ਨੇ ਹਲਕਾ ਸਮਰਾਲਾ ਨਾਲ ਸਬੰਧਿਤ ਇੱਕ ਨਿਮਾਣੇ ਵਰਕਰ ਨੂੰ ਮਾਣ ਬਖ਼ਸ਼ਿਆ ਹੈ ਅਤੇ ਉਹ ਜਿੱਥੇ ਨੌਜਵਾਨਾਂ ਨੂੰ ਲਾਮਬੰਦ ਕਰ ਪਾਰਟੀ ਦੀ ਮਜ਼ਬੂਤੀ ਲਈ ਉਹ ਤਨਦੇਹੀ ਨਾਲ ਕੰਮ ਕਰਨਗੇ। ਪਰਮਜੀਤ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਸਮਰਾਲਾ ਦੇ ਮੁੱਖ ਸੇਵਾਦਾਰ ਸੰਤਾ ਸਿੰਘ ਉਮੈਦਪੁਰ ਅਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆ ਦੀ ਅਗਵਾਈ ਹੇਠ ਜੋ ਵੀ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ ਹੋਣਗੇ ਉਸ ਤਹਿਤ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨਗੇ।
ਪਰਮਜੀਤ ਸਿੰਘ ਢਿੱਲੋਂ ਦੀ ਯੂਥ ਵਿੰਗ ਵਜੋਂ ਨਿਯੁਕਤੀ 'ਤੇ ਅਕਾਲੀ ਆਗੂ ਹਰਜਤਿੰਦਰ ਸਿੰਘ ਬਾਜਵਾ, ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ, ਸਰਕਲ ਜੱਥੇ. ਕੁਲਦੀਪ ਸਿੰਘ ਜਾਤੀਵਾਲ, ਰੁਪਿੰਦਰ ਸਿੰਘ ਬੈਨੀਪਾਲ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਕਰਮਜੀਤ ਸਿੰਘ ਹੇੜੀਆਂ, ਜੱਥੇ. ਹਰਬੰਸ ਸਿੰਘ ਭਰਥਲਾ, ਆੜ੍ਹਤੀ ਅਰਵਿੰਦਰਪਾਲ ਸਿੰਘ ਵਿੱਕੀ, ਅਮਨਦੀਪ ਸਿੰਘ ਤਨੇਜਾ ਤੇ ਮਨਰਾਜ ਸਿੰਘ ਲੁਬਾਣਗੜ੍ਹ ਨੇ ਵੀ ਸਵਾਗਤ ਕੀਤਾ ਅਤੇ ਕਿਹਾ ਕਿ ਹਲਕਾ ਸਮਰਾਲਾ 'ਚ ਇਨ੍ਹਾਂ ਨਿਯੁਕਤੀਆਂ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।
ਸੈਲਾਨੀਆਂ ਨੂੰ ਤੋਹਫਾ, ਹੁਣ ਬੈਜਨਾਥ ਜਾਣ ਲਈ ਲੱਗੇਗਾ ਸਿਰਫ 5 ਘੰਟੇ ਦਾ ਸਮਾਂ
NEXT STORY