ਚੰਡੀਗੜ੍ਹ (ਮਨਮੋਹਨ) : ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਨੇ ਵਿਵਾਦਿਤ ਫਿਲਮ 'ਐਕਸੀਡੈਂਟਲ ਪ੍ਰਾਈਮ ਮਿਨੀਸਟਰ' ਨੂੰ ਭਾਜਪਾ ਦੀ ਸਾਜਿਸ਼ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਇਕ ਯੋਗ ਪ੍ਰਧਾਨ ਮੰਤਰੀ ਸੀ ਅਤੇ ਇਕ ਫਿਲਮ ਨਾਲ ਉਨ੍ਹਾਂ ਵਲੋਂ ਕੀਤੇ ਗਏ ਕੰਮਾਂ ਨੂੰ ਨਕਾਰਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇਕ ਫਿਲਮ ਨਾਲ ਮਨਮੋਹਨ ਸਿੰਘ ਦਾ ਅਕਸ ਖਰਾਬ ਹੋਣ ਵਾਲਾ ਨਹੀਂ ਹੈ ਕਿਉਂਕਿ ਉਨ੍ਹਾਂ ਨੇ ਦੇਸ਼ ਲਈ ਬਹੁਤ ਕੁਝ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੋਕ ਸਭਾ ਚੋਣਾਂ ਦਾ ਬਿਗੁਲ ਪੰਜਾਬ ਤੋਂ ਵਜਾਉਣ ਦੀ ਸ਼ੁਰੂਆਤ ਕਰਨ 'ਤੇ ਮਹਾਰਾਣੀ ਪਰਨੀਤ ਕੌਰ ਨੇ ਕਿਹਾ ਕਿ ਜੇਕਰ ਕੱਲ ਵੀ ਚੋਣਾਂ ਹੋ ਜਾਂਦੀਆਂ ਹਨ ਤਾਂ ਪੰਜਾਬ 'ਚ ਕਾਂਗਰਸ ਪੂਰੀਆਂ 13 ਸੀਟਾਂ 'ਤੇ ਜਿੱਤ ਹਾਸਲ ਕਰੇਗੀ। ਪਰਨੀਤ ਕੌਰ ਨੇ ਕਿਹਾ ਕਿ ਜੇਕਰ ਪਾਰਟੀ ਚਾਹੇਗੀ ਤਾਂ ਉਹ ਪਟਿਆਲਾ ਤੋਂ ਲੋਕ ਸਭਾ ਚੋਣਾਂ ਲੜਨਗੇ। ਉਨ੍ਹਾਂ ਕਿਹਾ ਕਿ ਉਹ ਆਪਣਾ ਕਾਰਜ ਖੇਤਰ ਨਹੀਂ ਬਦਲਣਗੇ ਅਤੇ ਪਟਿਆਲਾ ਤੋਂ ਹੀ ਚੋਣਾਂ ਲੜਨਗੇ। ਉਨ੍ਹਾਂ ਨੇ ਇਸ ਗੱਲ ਨੂੰ ਦੁਹਰਾਇਆ ਕਿ ਹੌਲੀ-ਹੌਲੀ ਪੰਜਾਬ ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਸਾਰੇ ਵਾਅਦੇ ਪੂਰੇ ਕਰੇਗੀ।
ਮੋਦੀ ਦੀ ਰੈਲੀ 'ਚ ਇਨਸਾਫ ਲੈਣ ਪੁੱਜਿਆ ਵਿਧੂ ਦਾ ਪਰਿਵਾਰ
NEXT STORY