ਚੰਡੀਗੜ੍ਹ (ਜੱਸੋਵਾਲ)— ਲੁਧਿਆਣਾ 'ਚ ਹੋਏ ਗੈਂਗਰੇਪ ਦੇ ਮਾਮਲੇ ਨੂੰ ਲੈ ਕੇ ਸਾਬਕਾ ਸੰਸਦੀ ਮੈਂਬਰ ਪਰਨੀਤ ਕੌਰ ਨੇ ਕਿਹਾ ਕਿ ਅਜਿਹੀ ਘਿਨਾਉਣੀ ਹਰਕਤ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਪਰਨੀਤ ਕੌਰ ਨੇ ਕਿਹਾ ਕਿ ਪੰਜਾਬ 'ਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਪੂਰੀ ਤਰ੍ਹÎਾਂ ਠੀਕ ਰੱਖਣਾ ਸਰਕਾਰ ਸਮੇਤ ਪੁਲਸ ਦੀ ਜ਼ਿੰਮੇਵਾਰੀ ਹੈ ਅਤੇ ਇਸ 'ਚ ਕਿਤੇ ਗੜਬੜੀ ਨਹੀਂ ਹੋਣ ਦਿੱਤੀ ਜਾਵੇਗੀ। ਪਰਨੀਤ ਕੌਰ ਮੋਹਾਲੀ ਵਿਖੇ ਪਹੁੰਚੀ ਸੀ, ਜਿੱਥੇ ਉਸ ਨੇ 2 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਜ਼ੀਰਕਪੁਰ ਦੇ ਸੁੰਦਰੀਕਰਨ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਸ ਨੇ ਕਿਹਾ ਕਿ ਇਸ ਸ਼ਹਿਰ 'ਚ ਬਹੁਤ ਸਾਰੀਆਂ ਕਾਲੋਨੀਆਂ ਬਣ ਗਈਆਂ ਹਨਅਅਤੇ ਲੋਕਾਂ ਦੀ ਆਬਾਦੀ ਵੀ ਕਾਫੀ ਵੱਧ ਗਈ ਹੈ। ਜ਼ੀਰਕਪੁਰ ਸ਼ਹਿਰ ਚੰਡੀਗੜ੍ਹ ਅਤੇ ਪੰਜਾਬ ਦੋਵਾਂ ਦਾ ਮੁੱਖ ਐਂਟਰੀ ਗੇਟ ਹੈ, ਜਿਸ ਨੂੰ ਸੁੰਦਰ ਦਿੱਸਣਾ ਚਾਹੀਦਾ ਹੈ। ਇਸ ਦੇ ਲਈ ਸਰਕਾਰ ਨੇ ਯੋਜਨਾ ਬਣਾਈ ਹੈ ਕਿ ਇਸ ਏਰੀਆ ਨੂੰ ਸਭ ਤੋਂ ਸੁੰਦਰ ਬਣਾਇਆ ਜਾਵੇ।
ਆਉਣ ਵਾਲੀਆਂ ਲੋਕ ਸਭਾ ਚੋਣਾਂ 'ਤੇ ਐੱਮ. ਪੀ. ਸੀਟ ਪਟਿਆਲਾ ਨੂੰ ਲੈ ਕੇ ਮਹਾਰਾਣੀ ਪਰਨੀਤ ਕੌਰ ਨੇ ਦੱਸਿਆ ਕਿ ਸਾਰੀਆਂ ਸਿਆਸੀ ਪਾਰਟੀਆਂ ਚੋਣਾਂ ਤੋਂ ਪਹਿਲਾਂ ਗਤੀਵਿਧੀਆਂ ਤੇਜ਼ ਕਰ ਦਿੰਦੀਆਂ ਹਨ। ਇਸ ਦੇ ਚਲਦਿਆਂ ਅਸੀਂ ਵੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਬਾਕੀ ਟਿਕਟ ਦਾ ਅਜੇ ਤੱਕ ਕੋਈ ਫੈਸਲਾ ਨਹੀਂ ਹੋਇਆ ਪਰ ਹਾਈਕਮਾਨ ਜਿਸ ਨੂੰ ਯੋਗ ਸਮਝੇਗੀ ਉਸ ਨੂੰ ਟਿਕਟ ਦੇਵੇਗੀ। ਪੰਜਾਬ ਬਜਟ ਦੌਰਾਨ ਅਕਾਲੀਆਂ ਵੱਲੋਂ ਕੀਤੇ ਗਏ ਵਿਰੋਧ 'ਤੇ ਬੋਲਦੇ ਹੋਏ ਪਰਨੀਤ ਕੌਰ ਨੇ ਕਿਹਾ ਕਿ ਉਹ ਵਿਰੋਧੀ ਹਨ, ਉਹ ਤਾਂ ਵਿਰੋਧ ਕਰਨਗੇ ਪਰ ਪੰਜਾਬ ਸਰਕਾਰ ਆਮ ਲੋਕਾਂ ਲਈ ਬਹੁਤ ਹੀ ਵਧੀਆ ਅਤੇ ਫਾਇਦੇਮੰਦ ਬਜਟ ਲੈ ਕੇ ਜ਼ਰੂਰ ਆਵੇਗੀ।
ਪੰਜਾਬ ਵਿਧਾਨ ਸਭਾ ਦਾ ਸੋਧਿਆ ਹੋਇਆ ਪ੍ਰੋਗਰਾਮ ਜਾਰੀ
NEXT STORY