ਪਟਿਆਲਾ (ਰਾਜੇਸ਼) - ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਮਾਰਸ਼ਲ ਬੀ. ਐੈੱਸ. ਧਨੋਆ ਨਾਲ ਲਾਪਤਾ ਹੋਏ ਆਈ. ਏ. ਐੈੱਫ. ਜਹਾਜ਼ ਦਾ ਪਤਾ ਲਾਉਣ ਲਈ ਕੀਤੇ ਜਾ ਰਹੇ ਬਚਾਅ ਕਾਰਜਾਂ ਬਾਰੇ ਗੱਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਫਲਾਈਟ ਲੈਫਟੀਨੈਂਟ ਮੋਹਿਤ ਗਰਗ ਬਾਰੇ ਵੀ ਪੁੱਛਗਿੱਛ ਕੀਤੀ, ਜੋ ਕਿ ਪੰਜਾਬ ਦੇ ਸਮਾਣਾ ਤੋਂ ਹਨ ਅਤੇ ਲਾਪਤਾ ਜਹਾਜ਼ 'ਚ ਸਵਾਰ ਸਨ। ਪ੍ਰਨੀਤ ਕੌਰ ਨੇ ਕਿਹਾ ਕਿ ਏਅਰ ਮਾਰਸ਼ਲ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਵੱਲੋਂ ਸਾਰੇ ਸੰਭਵ ਬਚਾਅ ਉਪਾਅ ਕੀਤੇ ਜਾ ਰਹੇ ਹਨ। ਅਜੇ ਤੱਕ ਉਨ੍ਹਾਂ ਦੇ ਹੱਥ ਕੋਈ ਕਾਮਯਾਬੀ ਨਹੀਂ ਲੱਗੀ। ਲਾਪਤਾ ਮੋਹਿਤ ਦੇ ਪਰਿਵਾਰ ਦਾ ਹੌਸਲਾ ਵਧਾਉਂਦੇ ਹੋਏ ਉਸ ਦੇ ਪਿਤਾ ਸੁਰਿੰਦਰਪਾਲ ਗਰਗ ਨਾਲ ਵੀ ਗੱਲ ਕੀਤੀ। ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਦਿਵਾਇਆ। ਪ੍ਰਨੀਤ ਕੌਰ ਨੇ ਕਿਹਾ ਕਿ ਉਹ ਇਸ ਮੁਸ਼ਕਲ ਦੀ ਘੜੀ 'ਚ ਉਨ੍ਹਾਂ ਦੇ ਨਾਲ ਖੜ੍ਹੇ ਹਨ।
ਸ੍ਰੀ ਹਰਿਮੰਦਰ ਸਾਹਿਬ 'ਚੋਂ ਅਗਵਾ ਬੱਚੇ ਦੀ ਉੱਘ-ਸੁੱਘ ਨਹੀਂ
NEXT STORY