ਸ੍ਰੀ ਮੁਕਤਸਰ ਸਾਹਿਬ (ਵੈੱਬ ਡੈਸਕ): ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਆਸੀ ਕਾਨਫ਼ਰੰਸ ਕੀਤੀ ਜਾ ਰਹੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਸੰਸਦ ਮੈਂਬਰ ਪਰਨੀਤ ਕੌਰ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਪਰਿਵਾਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਾਥ ਦੇ ਸਦਕਾ 2027 ਵਿਚ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ।
ਪਰਨੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਬੜੀ ਖ਼ੁਸ਼ੀ ਹੈ ਕਿ ਭਾਜਪਾ ਦੀ ਲੀਡਰਸ਼ਿਪ 40 ਮੁਕਤਿਆਂ ਦੀ ਯਾਦ ਵਿਚ ਲਗਾਏ ਗਏ ਮਾਘੀ ਮੇਲੇ ਮੌਕੇ ਗੁਰੂ ਸਾਹਿਬ ਅੱਗੇ ਸੀਸ ਨਿਵਾਉਣ ਲਈ ਇੱਥੇ ਪਹੁੰਚੀ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ। ਇਸ ਮੌਕੇ ਤਰੁਣ ਚੁੱਘ, ਸੁਨੀਲ ਜਾਖੜ, ਇਕਬਾਲ ਸਿੰਘ ਲਾਲਪੁਰਾ ਸਣੇ ਭਾਜਪਾ ਦੇ ਹੋਰ ਕਈ ਵੱਡੇ ਲੀਡਰ ਮੌਜੂਦ ਹਨ।
ਦੀਨਾਨਗਰ ਦੇ ਨੌਜਵਾਨ ਦੀ ਇੰਗਲੈਂਡ 'ਚ ਮੌਤ, ਰਾਤ ਚੰਗਾ ਭਲਾ ਸੁੱਤਾ, ਸਵੇਰੇ ਉਠਿਆ ਹੀ ਨਹੀਂ
NEXT STORY