ਪਟਿਆਲਾ : ਭਾਜਪਾ ਦੀ ਸੀਨੀਅਰ ਆਗੂ ਅਤੇ ਪਟਿਆਲਾ ਲੋਕ ਸਭਾ ਹਲਕੇ ਤੋਂ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਪਿੰਡ ਸਹੇੜੀ ਵਿਖੇ ਪ੍ਰਚਾਰ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਿਛੜੀ ਰੂਹ ਨੂੰ ਸ਼ਰਧਾਂਜਲੀ ਦੇਣ ਅਤੇ ਦੁਖੀ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ, ਪ੍ਰਨੀਤ ਕੌਰ ਨੇ ਅਗਲੇ 2 ਦਿਨਾਂ ਲਈ ਆਪਣੇ ਸਾਰੇ ਪ੍ਰਚਾਰ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਹੈ।
ਦੁਖੀ ਪਰਿਵਾਰ ਨੂੰ ਭੇਜੇ ਗਏ ਆਪਣੇ ਸੰਦੇਸ਼ ਵਿੱਚ ਪ੍ਰਨੀਤ ਕੌਰ ਨੇ ਕਿਹਾ "ਮੈਂ ਕਿਸਾਨ ਸੁਰਿੰਦਰ ਪਾਲ ਸਿੰਘ ਦੇ ਦਿਹਾਂਤ ਤੋਂ ਬਹੁਤ ਦੁਖੀ ਹਾਂ, ਜਿਸ ਦੀ ਬਦਕਿਸਮਤੀ ਨਾਲ ਮੌਤ ਹੋ ਗਈ ਹੈ।" ਉਨ੍ਹਾਂ ਕਿਹਾ, "ਮੈਂ ਅਤੇ ਮੇਰਾ ਪਰਿਵਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੇ ਹਾਂ ਅਤੇ ਅੱਗੇ ਵੀ ਖੜ੍ਹੇ ਰਹਾਂਗੇ।''
ਇਹ ਵੀ ਪੜ੍ਹੋ- ਇਨਸਾਨੀਅਤ ਹੋਈ ਸ਼ਰਮਸਾਰ ! ਕੁਆਰੀ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, ਫ਼ਿਰ ਲਿਫ਼ਾਫੇ 'ਚ ਪਾ ਕੇ ਸੜਕ 'ਤੇ ਸੁੱਟਿਆ
ਉਨ੍ਹਾਂ ਨੇ ਅੱਗੇ ਕਿਹਾ ਕਿ ਕਿਸਾਨਾਂ ਨਾਲ ਉਨ੍ਹਾਂ ਦੇ ਪਰਿਵਾਰ ਦੀ ਲੰਬੀ ਸਾਂਝ ਰਹੀ ਹੈ ਅਤੇ ਸਾਰੇ ਕਿਸਾਨ ਉਨ੍ਹਾਂ ਲਈ ਭੈਣ-ਭਰਾ ਵਾਂਗ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਆਖਰੀ ਸਾਹ ਤੱਕ ਕਿਸਾਨਾਂ ਨਾਲ ਖੜ੍ਹਾ ਰਹੇਗਾ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ।
ਇਹ ਵੀ ਪੜ੍ਹੋ- ਬੇਅਦਬੀ ਮਾਮਲੇ 'ਚ ਮੁਲਜ਼ਮ ਦੇ ਪਿਤਾ ਦਾ ਬਿਆਨ, ਕਿਹਾ- 'ਮੇਰਾ ਮੁੰਡਾ ਦਿਮਾਗੀ ਮਰੀਜ਼, 2 ਸਾਲ ਤੋਂ ਚੱਲ ਰਹੀ ਸੀ ਦਵਾਈ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੇਅਦਬੀ ਮਾਮਲੇ 'ਚ ਮੁਲਜ਼ਮ ਦੇ ਪਿਤਾ ਦਾ ਬਿਆਨ, ਕਿਹਾ- 'ਮੇਰਾ ਮੁੰਡਾ ਦਿਮਾਗੀ ਮਰੀਜ਼, 2 ਸਾਲ ਤੋਂ ਚੱਲ ਰਹੀ ਸੀ ਦਵਾਈ'
NEXT STORY