ਪਟਿਆਲਾ (ਰਾਜੇਸ਼)—ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਬ੍ਰਹਮਕੁਮਾਰੀ ਆਸ਼ਰਮ ਪਟਿਆਲਾ ਦੀਆਂ ਭੈਣਾਂ ਨੇ ਐੱਮ. ਪੀ. ਮਹਾਰਾਣੀ ਪ੍ਰਨੀਤ ਕੌਰ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ, ਮੁੱਖ ਮੰਤਰੀ ਦੇ ਓ. ਐੱਸ. ਡੀ. ਰਾਜੇਸ਼ ਸ਼ਰਮਾ ਅਤੇ ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਸਮੇਤ ਸ਼ਹਿਰ ਦੀਆਂ ਹੋਰ ਕਈ ਸ਼ਖਸੀਅਤਾਂ ਨੂੰ ਰੱਖੜੀ ਬੰਨ੍ਹੀ।
ਆਪਣੇ ਆਸ਼ਰਮ ਦੀ ਪਰੰਪਰਾ ਅਨੁਸਾਰ ਉਨ੍ਹਾਂ ਰੱਖੜੀ ਬੰਨ੍ਹ ਕੇ ਆਸ਼ਰਮ ਵਿਚ ਤਿਆਰ ਕੀਤੀ ਗਈ ਮਠਿਆਈ ਨਾਲ ਉਨ੍ਹਾਂ ਦਾ ਮੂੰਹ ਮਿੱਠਾ ਵੀ ਕਰਵਾਇਆ। ਇਸ ਦੌਰਾਨ ਬੀ. ਕੇ. ਰਾਖੀ ਨੇ ਰੱਖੜੀ ਦੇ ਪਵਿੱਤਰ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

ਮਰਹੂਮ ਪ੍ਰਧਾਨ ਮੰਤਰੀ ਵਾਜਪਾਈ ਜੀ ਦੀ ਪਹਿਲੀ ਬਰਸੀ, ਕੈਪਟਨ ਨੇ ਦਿੱਤੀ ਸ਼ਰਧਾਂਜਲੀ
NEXT STORY