ਜਲੰਧਰ: ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦੇ ਹਿੱਤਾਂ ਲਈ ਇਕ ਪੱਤਰ ਲਿਖਿਆ ਹੈ। ਪ੍ਰਤਾਪ ਬਾਜਵਾ ਨੇ ਕੈਪਟਨ ਨੂੰ ਪੱਤਰ ਲਿਖ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਪਾਸ ਹੋਏ ਬਿੱਲ ਲਈ ਕਦਮ ਚੁੱਕਣ ਲਈ ਕਿਹਾ ਹੈ। ਬਾਜਵਾ ਨੇ ਕੈਪਟਨ ਨੂੰ ਕਿਹਾ ਕਿ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੁੱਧ ਖੇਤੀ ਆਰਡੀਨੈਂਸ ਬਿੱਲ ਖਿਲਾਫ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਬਾਜਵਾ ਨੇ ਕੈਪਟਨ ਨੂੰ ਲਿਖੇ ਪੱਤਰ ਦੀ ਫੋਟੋ ਟਵੀਟ ਕਰਦੇ ਹੋਏ ਲਿਖਿਆ ਕਿ ਮੈਂ ਕੈਪਟਨ ਅਮਰਿੰਦਰ ਸਿੰਘ ਜੀ ਨੂੰ ਇਕ ਪੱਤਰ ਲਿਖਿਆ ਹੈ, ਜਿਸ 'ਚ ਪੰਜਾਬ ਸਰਕਾਰ ਵਲੋਂ ਰਾਜ ਦੇ ਹਿੱਤਾਂ ਨੂੰ ਕਿਸਾਨੀ ਵਿਰੋਧੀ ਬਿੱਲਾਂ ਤੋਂ ਬਚਾਉਣ ਲਈ ਚੁੱਕੇ ਜਾ ਸਕਣ ਵਾਲੇ ਕਦਮਾਂ ਬਾਰੇ ਦੱਸਿਆ ਗਿਆ ਹੈ।
ਉਨ੍ਹਾਂ ਲਿਖਿਆ ਕਿ ਖੇਤੀ ਆਰਡੀਨੈਂਸ ਬਿੱਲ ਪਾਸ ਕਰਕੇ ਭਾਰਤ ਸਰਕਾਰ ਨੇ ਪੰਜਾਬ ਰਾਜ ਵਲੋਂ ਕੀਤੇ ਗਏ ਸਖ਼ਤ ਵਿਰੋਧ ਪ੍ਰਦਰਸ਼ਨਾਂ ਨੂੰ ਨਜ਼ਰ ਅੰਦਾਜ਼ ਕਰਨ ਦਾ ਆਪਣਾ ਇਰਾਦਾ ਸਪੱਸ਼ਟ ਕਰ ਦਿੱਤਾ ਹੈ। ਜਿਵੇਂ ਕਿ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਇਹ ਬਿੱਲ ਇਕ ਵਾਰ ਭਾਰਤ ਦੇ ਰਾਸ਼ਟਰਪਤੀ ਦੀ ਸਹਿਮਤੀ ਨਾਲ ਲਾਗੂ ਕੀਤੇ ਜਾਣਗੇ। ਮੈਂ ਇਨ੍ਹਾਂ ਬਿੱਲਾਂ ਨੂੰ ਸੁਪਰੀਮ ਕੋਰਟ 'ਚ ਲਿਜਾਣ ਦੇ ਤੁਹਾਡੇ ਕਦਮ ਦਾ ਸਵਾਗਤ ਕਰਦਾ ਹਾਂ ਪਰ ਉਸ ਸਮੇਂ ਤਕ ਇਹ ਉਹ ਕੁੱਝ ਕਦਮ ਹਨ ਜੋ ਮੇਰਾ ਸੁਝਾਅ ਹੈ ਕਿ ਪੰਜਾਬ ਦੇ ਹਿੱਤਾਂ ਦੀ ਰੱਖਿਆ ਲਈ ਚੁੱਕਣੇ ਚਾਹੀਦੇ ਹਨ।
ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦੇ 212 ਨਵੇਂ ਪਾਜ਼ੇਟਿਵ ਮਾਮਲੇ ਆਏ ਸਾਹਮਣੇ, 14 ਦੀ ਮੌਤ
NEXT STORY