ਗੁਰਦਾਸਪੁਰ (ਹਰਮਨ)-ਅੱਜ ਪੰਜਾਬ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਦੀ ਮੰਗ ਅਨੁਸਾਰ ਗੰਨੇ ਦਾ ਰੇਟ ਵਧਾ ਕੇ 360 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਸਵਾਗਤ ਕਰਦਿਆਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਮੀਟਿੰਗ ’ਚ 2021-22 ਸੀਜ਼ਨ ਲਈ ਗੰਨੇ ਦੇ ਰੇਟ ’ਚ 50 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਐਲਾਨ ਤੋਂ ਬਾਅਦ ਹੁਣ ਪੰਜਾਬ ਦੇ ਕਿਸਾਨਾਂ ਨੂੰ ਪੂਰੇ ਦੇਸ਼ ਦੇ ਮੁਕਾਬਲੇ ਸਭ ਤੋਂ ਜ਼ਿਆਦਾ ਰੇਟ ਮਿਲੇਗਾ। ਰੇਟ ’ਚ ਕੀਤੇ ਗਏ ਇਸ ਵਾਧੇ ਨਾਲ ਪੰਜਾਬ ਅੰਦਰ ਕਿਸਾਨਾਂ ਦੇ 1 ਲੱਖ ਪਰਿਵਾਰਾਂ ਨੂੰ 300 ਕਰੋੜ ਰੁਪਏ ਦਾ ਫਾਇਦਾ ਹੋਵੇਗਾ।
ਇਹ ਵੀ ਪੜ੍ਹੋ : ਅਫ਼ਗਾਨਿਸਤਾਨ ਸੰਕਟ : ਭਾਰਤ ਪਰਤੇ ਨਵਾਂਸ਼ਹਿਰ ਦੇ ਸੁਖਵਿੰਦਰ ਸਿੰਘ ਨੇ ਬਿਆਨ ਕੀਤੇ ਦਹਿਸ਼ਤ ਭਰੇ ਹਾਲਾਤ (ਵੀਡੀਓ)
ਬਾਜਵਾ ਨੇ ਕਿਹਾ ਕਿ ਅੱਜ ਕਿਸਾਨ ਆਗੂਆਂ ਨਾਲ ਹੋਈ ਮੀਟਿੰਗ ’ਚ ਉਹ ਵੀ ਮੁੱਖ ਮੰਤਰੀ ਨਾਲ ਮੌਜੂਦ ਸਨ ਅਤੇ ਸਰਕਾਰ ਨੇ ਕਿਸਾਨਾਂ ਨੂੰ ਮੰਗਾਂ ਅਤੇ ਮੁਸ਼ਕਿਲਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਹੈ। ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਆਉਣ ਵਾਲੇ ਸਮੇਂ ’ਚ ਵੀ ਸਰਕਾਰ ਕਿਸਾਨ ਪੱਖੀ ਹੋਰ ਫ਼ੈਸਲੇ ਲੈਂਦੀ ਰਹੇਗੀ।
ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ ਦੇਸ਼ ਦੇ ਉਪ-ਰਾਸ਼ਟਰਪਤੀ ਨੂੰ ਮਿਲੇਗਾ 'ਆਪ' ਦਾ ਵਫ਼ਦ : ਹਰਪਾਲ ਸਿੰਘ ਚੀਮਾ
NEXT STORY