ਚੰਡੀਗੜ੍ਹ : ਪੰਜਾਬ ਦੇ ਮੁੱਦਿਆਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤੇ ਗਏ ਖੁੱਲ੍ਹੀ ਬਹਿਸ ਦੇ ਚੈਲੰਜ ਨੂੰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਬੂਲ ਕਰ ਲਿਆ ਹੈ। ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਦਿਆਂ ਆਖਿਆ ਹੈ ਕਿ ਭਗਵੰਤ ਮਾਨ ਤੁਹਾਡੇ ਵੱਲੋਂ ਕੀਤਾ ਗਿਆ ਚੈਲੰਜ ਮੈਨੂੰ ਮਨਜ਼ੂਰ ਹੈ। ਇਹ ਬਹਿਸ ਸਰਕਾਰੀ ਇਮਾਰਤ (ਵਿਧਾਨ ਸਭਾ) ਵਿਚ ਨਹੀਂ ਬਲਕਿ ਕਿਸੇ ਸਾਂਝੀ ਆਮ ਜਗ੍ਹਾ ’ਤੇ ਹੋਣੀ ਚਾਹੀਦੀ ਹੈ। ਬਹਿਸ ਦੀ ਅਗਵਾਈ ਦੇਸ਼ ਦੀ ਮਾਣਯੋਗ ਸੁਪਰੀਮ ਕੋਰਟ ਦਾ ਕੋਈ ਰਿਟਾਇਰ ਜੱਜ ਜਾਂ ਜਿਹੜੀ ਸ਼ਖ਼ਸੀਅਤ ’ਤੇ 4 ਸਿਆਸੀ ਧਿਰਾਂ ਸਹਿਮਤੀ ਪ੍ਰਗਟ ਕਰਨ ਵਲੋਂ ਹੋਣੀ ਚਾਹੀਦੀ ਹੈ। ਯਕੀਨੀ ਬਣਾਓ ਕਿ ਇਸ ਬਹਿਸ ਨੂੰ ਮੀਡੀਆ ਦਾ ਹਰ ਚੈਨਲ ਕਵਰ ਕਰੇਗਾ ਅਤੇ ਵਿਧਾਨ ਸਭਾ ਸੈਸ਼ਨ ਵਾਂਗ ਕੇਜੀ ਮੀਡੀਆ ਦਾ ਕੈਮਰਿਆਂ ’ਤੇ ਕੰਟਰੋਲ ਨਹੀਂ ਹੋਵੇਗਾ।
ਇਹ ਵੀ ਪੜ੍ਹੋ : ਮੁੱਖ ਮੰਤਰੀ ਦੇ ਚੈਲੰਜ ਨੂੰ ਜਾਖੜ ਨੇ ਕੀਤਾ ਕਬੂਲ
ਸੁਨੀਲ ਜਾਖੜ ਨੇ ਕਬੂਲਿਆ ਚੈਲੰਜ
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਉਹ ਪੰਜਾਬ ਦੇ ਮਸਲੇ ’ਤੇ ਬਹਿਸ ਕਰਨ ਲਈ ਹਰ ਸਮੇਂ ਤਿਆਰ ਹਨ ਪਰ ਪਹਿਲਾਂ ਮੁੱਖ ਮੰਤਰੀ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ। ਜਾਖੜ ਨੇ ਟਵੀਟ ਕਰਦਿਆਂ ਆਖਿਆ ਕਿ ‘ਤੂੰ ਇਧਰ ਉਧਰ ਕੀ ਬਾਤ ਨਾ ਕਰ, ਯੇ ਬਤਾ ਕਿ ਕਾਫ਼ਲਾ ਕਿਉਂ ਲੂਟਾ!’। ਜਾਖੜ ਨੇ ਆਖਿਆ ਕਿ ਭਗਵੰਤ ਮਾਨ ਜੀ, ਪੰਜਾਬ ਦੇ ਹਰ ਮੁੱਦੇ ’ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ। ਪਹਿਲਾਂ ਤੁਸੀਂ ਇਹ ਤਾਂ ਦੱਸੋ ਕਿ ਪੰਜਾਬ ਦੇ ਪਾਣੀਆਂ ਦੇ ਗੰਭੀਰ ਮਸਲੇ ’ਤੇ ਤੁਸੀਂ ਕਿਹੜੇ ਦਬਾਅ ਜਾਂ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿਚ ਗੋਡੇ ਟੇਕੇ। ਪੰਜਾਬ ਮੰਗਦਾ ਜਵਾਬ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧੀਆਂ ਨੂੰ ਖੁੱਲ੍ਹਾ ਚੈਲੰਜ, ਰੋਜ਼ ਦੀ ਕਿੱਚ-ਕਿੱਚ ਨਾਲੋਂ ਇਕੋ ਵਾਰ ਕਰੀਏ ਲਾਈਵ ਬਹਿਸ
ਮੁੱਖ ਮੰਤਰੀ ਭਗਵੰਤ ਮਾਨ ਦਾ ਚੈਲੰਜ
ਮੁੱਖ ਮੰਤਰੀ ਨੇ ਟਵੀਟ ਕਰਦਿਆਂ ਆਖਿਆ ਹੈ ਕਿ ਭਾਜਪਾ ਪ੍ਰਧਾਨ ਜਾਖੜ ਜੀ, ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲ੍ਹਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ-ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕਿਸ ਨੇ ਕਿਵੇਂ ਲੁੱਟਿਆ, ਭਾਈ-ਭਤੀਜੇ, ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜ਼ੇ, ਜਵਾਨੀ ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ ਵਰਗੇ ਸਾਰੇ ਮੁੱਦਿਆਂ ’ਤੇ ਲਾਈਵ ਬਹਿਸ ਕਰੀਏ। ਇਥੇ ਹੀ ਬਸ ਨਹੀਂ ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਆਖਿਆ ਹੈ ਕਿ ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ। 1 ਨਵੰਬਰ ‘ਪੰਜਾਬ ਦਿਵਸ’ ਵਾਲਾ ਦਿਨ ਠੀਕ ਰਹੇਗਾ। ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ। ਮੇਰੀ ਤਾਂ ਪੂਰੀ ਤਿਆਰੀ ਹੈ ਕਿਉਂਕਿ ਸੱਚ ਬੋਲਣ ਲਈ ਰੱਟੇ ਨਹੀਂ ਲਾਉਣੇ ਪੈਂਦੇ।
ਇਹ ਵੀ ਪੜ੍ਹੋ : ਅਕਾਲੀ ਦਲ ਦੀ ਸੀਨੀਅਰ ਆਗੂ ਦਾ ਅਚਾਨਕ ਦਿਹਾਂਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਗਠਜੋੜਾਂ ਨੂੰ ਲੈ ਕੇ ਭੰਬਲਭੂਸੇ ਵਾਲੀ ਸਥਿਤੀ
NEXT STORY