ਸੰਗਰੂਰ (ਸਿੰਗਲਾ)- ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਧੂਰੀ ਹਲਕੇ ਦੇ ਜ਼ਮੀਨੀ ਪੱਧਰ ’ਤੇ ਪਾਰਟੀ ਲਈ ਕੰਮ ਕਰਨ ਵਾਲੇ ਅੰਮ੍ਰਿਤ ਕਾਂਝਲਾ ਬਰਾੜ ਨਾਲ ਆਲ ਇੰਡੀਆ ਕਾਂਗਰਸ ਪਾਰਟੀ ਦੇ ਸਹਿ ਖਜ਼ਾਨਚੀ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਮੌਜੂਦਗੀ ’ਚ ਬੰਦ ਕਮਰਾ ਮੀਟਿੰਗ ਕੀਤੀ ਤੇ ਧੂਰੀ ਹਲਕੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਪੰਜਾਬ ਦਾ ਇਕ ਹੋਰ CM ਚਿਹਰਾ! ਸਟੇਜ ਤੋਂ 2027 ਲਈ ਹੋ ਗਿਆ ਵੱਡਾ ਐਲਾਨ
ਜ਼ਿਕਰਯੋਗ ਹੈ ਕਿ ਅੰਮ੍ਰਿਤ ਕਾਂਝਲਾ ਬਰਾੜ ਪੰਜਾਬ ਕਾਂਗਰਸ ਦੇ ਸੂਬਾ ਸਕੱਤਰ ਤੇ ਤੌਰ ’ਤੇ ਕੰਮ ਕਰ ਰਹੇ ਹਨ। ਪਿਛਲੇ 30 ਸਾਲਾਂ ਤੋਂ ਕਾਂਗਰਸ ਪਾਰਟੀ ਤੇ ਧੂਰੀ ਹਲਕੇ ’ਚ ਪਾਰਟੀ ਦੇ ਵਰਕਰਾਂ ਨਾਲ ਮਿਲ ਕੇ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਯਤਨਸ਼ੀਲ ਹਨ। ਕਾਂਝਲਾ ਪਿਛਲੇ ਕਾਫੀ ਲੰਮੇ ਸਮੇਂ ਤੋਂ ਵਿਜੈਇੰਦਰ ਸਿੰਗਲਾ ਨਾਲ ਉਨ੍ਹਾਂ ਦੇ ਵਫਾਦਾਰ ਸਾਥੀ ਬਣ ਕੇ ਕਾਂਗਰਸ ਪਾਰਟੀ ਲਈ ਪੂਰੇ ਦੇਸ਼ ’ਚ ਕੰਮ ਕਰ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਵਿਚਾਲੇ ਨਵੇਂ ਹੁਕਮ! ਸਕੂਲਾਂ ਦੇ ਅਧਿਆਪਕਾਂ ਨੂੰ...
ਅੰਮ੍ਰਿਤ ਕਾਂਝਲਾ ਬਰਾੜ ਵਿਧਾਨ ਸਭਾ ਹਲਕਾ ਧੂਰੀ ਤੋਂ ਚੋਣ ਲੜਨ ਦਾ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਅਤੇ ਉਨ੍ਹਾਂ ਵੱਲੋਂ ਹੁਣ ਤੱਕ ਕਾਂਗਰਸ ਪਾਰਟੀ ਦੀ ਹਲਕਾ ਧੂਰੀ ਤੋਂ ਪੰਜ ਵਾਰ ਟਿਕਟ ਲਈ ਮੰਗ ਕੀਤੀ ਜਾ ਚੁੱਕੀ ਹੈ ਅਤੇ ਉਹ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੇ ਵਫਾਦਾਰ ਸਿਪਾਹੀ ਦੇ ਤੌਰ ’ਤੇ ਵਿਚਰਦੇ ਆ ਰਹੇ ਹਨ। ਹੁਣ ਉਨ੍ਹਾਂ ਵੱਲੋਂ ਹਲਕਾ ਧੂਰੀ ਅੰਦਰ ਆਪਣੀਆਂ ਰਾਜਨੀਤਕ ਸਰਗਰਮੀਆਂ ਨੂੰ ਹੋਰ ਵਧਾ ਦਿੱਤਾ ਗਿਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ ਕੀਤੀ ਗਈ ਬੰਦ ਕਮਰਾ ਮੀਟਿੰਗ ਨੂੰ ਸਿਆਸੀ ਮਾਹਿਰ ਆਉਣ ਵਾਲੇ ਸਮੇਂ ਲਈ ਧੂਰੀ ਤੋਂ ਅੰਮ੍ਰਿਤ ਬਰਾੜ ਦੀ ਟਿਕਟ ਨੂੰ ਯਕੀਨੀ ਦੇਖ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਹੜ੍ਹ ਪੀੜਤਾਂ ਦੀ ਮਦਦ ਲਈ ਟੀਮਾਂ ਨੂੰ ਲੈ ਕੇ ਮੌਕੇ 'ਤੇ ਪੁੱਜੇ DC ਸਾਕਸ਼ੀ ਸਾਹਨੀ
NEXT STORY