ਪਟਿਆਲਾ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਵਲੋਂ ਅੱਜ ਪਟਿਆਲਾ ਜੇਲ੍ਹ ਵਿਚ ਬੰਦ ਨਵਜੋਤ ਸਿੱਧੂ ਨਾਲ ਮੁਲਾਕਾਤ ਕੀਤੀ ਗਈ। ਦੱਸਣਯੋਗ ਹੈ ਕਿ ਰੋਡ ਰੇਜ ਮਾਮਲੇ ’ਚ ਇਕ ਸਾਲ ਦੀ ਸਜ਼ਾ ਕੱਟ ਰਹੇ ਨਵਜੋਤ ਸਿੱਧੂ ਨੂੰ ਸੋਮਵਾਰ ਚੰਡੀਗੜ੍ਹ ਪੀ. ਜੀ. ਆਈ. ਦਾਖਲ ਕਰਵਾਇਆ ਗਿਆ ਸੀ। ਤਿੰਨ ਦਿਨ ਬਾਅਦ ਵੀਰਵਾਰ ਸਿੱਧੂ ਨੂੰ ਪੀ. ਜੀ. ਆਈ. ਤੋਂ ਮੁੜ ਪਟਿਆਲਾ ਜੇਲ੍ਹ ਲਿਆਂਦਾ ਗਿਆ ਸੀ। ਜਿਸ ਤੋਂ ਬਾਅਦ ਸ਼ੁੱਕਰਵਾਰ ਦੀ ਸਵੇਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਸਿੱਧੂ ਨੂੰ ਮਿਲਣ ਲਈ ਪਟਿਆਲਾ ਜੇਲ੍ਹ ’ਚ ਪੁੱਜੇ। ਲਗਭਗ 2 ਘੰਟੇ ਦੀ ਮੁਲਾਕਾਤ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਨਵਜੋਤ ਸਿੱਧੂ ਇਸ ਸਮੇਂ ਪੂਰੀ ਤਰ੍ਹਾਂ ਚੜ੍ਹਦੀ ਕਲਾ ਵਿਚ ਹਨ। ਉਨ੍ਹਾਂ ਕਿਹਾ ਕਿ ਸਿੱਧੂ ਦੇ ਚੰਡੀਗੜ੍ਹ ਵਿਚ ਕੁੱਝ ਟੈਸਟ ਹੋਏ ਸਨ ਜਿਨ੍ਹਾਂ ਦੀ ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸ਼ਾਮਲ ਇਕ ਹੋਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ
ਇਸ ਦੌਰਾਨ ਸਿੱਧੂ ਮੂਸੇ ਵਾਲੇ ਦੇ ਕਤਲ ’ਤੇ ਬੋਲਦੇ ਹੋਏ ਬਾਜਵਾ ਨੇ ਕਿਹਾ ਕਿ ਇਸ ਮਾਮਲੇ ’ਚ ਸੀ. ਬੀ. ਈ. ਜਾਂਚ ਹੋਣੀ ਚਾਹੀਦੀ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਆਕਾ ਕੇਜਰੀਵਾਲ ਤੋਂ ਪੁੱਛ ਕੇ ਹੀ ਗੱਲਬਾਤ ਕਰਦਾ ਹਨ ਪਰ ਸਾਨੂੰ ਬੁਲਾਇਆ ਗਿਆ ਸੀ ਇਸ ਕਰਕੇ ਹੀ ਅਸੀਂ ਉਨ੍ਹਾਂ ਦੀ ਰਿਹਾਇਸ਼ ਦੇ ਅੰਦਰ ਗਏ ਸੀ ਪਰ ਸਾਨੂੰ ਜਲੀਲ ਕੀਤਾ ਗਿਆ। ਹੁਣ ਜੇਕਰ ਉਹ ਸਾਨੂੰ ਬੁਲਾਉਣਗੇ ਵੀ ਤਾਂ ਵੀ ਅਸੀਂ ਉੱਥੇ ਨਹੀਂ ਜਾਵਾਂਗੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਐਲਾਨ, ਹੁਣ ਅੱਧੇ ਕਿਰਾਏ ’ਤੇ ਦਿੱਲੀ ਏਅਰਪੋਰਟ ਤੱਕ ਜਾਣਗੀਆਂ ਸਰਕਾਰੀ ਬੱਸਾਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਜਲੰਧਰ ਦੇ ਪ੍ਰਾਈਵੇਟ ਸਕੂਲਾਂ ਵਿਰੁੱਧ ਜ਼ਿਲ੍ਹਾ ਰੈਗੂਲੇਟਰੀ ਬਾਡੀ ਦੀ ਵੱਡੀ ਕਾਰਵਾਈ, ਜਾਰੀ ਕੀਤਾ ਨੋਟਿਸ
NEXT STORY