ਚੰਡੀਗੜ੍ਹ (ਅੰਕੁਰ)- ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਦਾ ਐਂਟੀ ਸਿੱਖ ਚਿਹਰਾ ਭਾਜਪਾ ਨੂੰ ਹੋਰ ਵੀ ਨੁਕਸਾਨ ਪਹੁੰਚਾਵੇਗਾ। ਉਨ੍ਹਾਂ ਕਿਹਾ ਕਿ ਕਦੇ ਕੋਈ ਸੋਚ ਨਹੀਂ ਸਕਦਾ ਸੀ ਕਿ ਰਵਨੀਤ ਸਿੰਘ ਬਿੱਟੂ ਵਰਗਾ ਲੀਡਰ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਜਾਵੇਗਾ। ਪੰਜਾਬ ਦੀ ਜਨਤਾ ਬਿੱਟੂ ਨੂੰ ਲੋਕ ਸਭਾ ਚੋਣਾਂ ’ਚ ਇਸ ਦਾ ਜਵਾਬ ਦੇ ਦੇਵੇਗੀ। ਉਨ੍ਹਾਂ ਕਿਹਾ ਕਿ ਸਾਨੂੰ ਚਿੰਤਾ ਹੋਈ ਪਈ ਸੀ ਕਿ ਬਿੱਟੂ ਤੋਂ ਖਹਿੜਾ ਕਿਵੇਂ ਛੁਡਾਈਏ ਪਰ ਚੰਗੀ ਗੱਲ ਇਹ ਹੋਈ ਕਿ ਉਹ ਆਪ ਹੀ ਪਾਰਟੀ ਛੱਡ ਗਏ। ਹੁਣ ਕਾਂਗਰਸ ਨਵੇਂ ਚਿਹਰਿਆਂ ਨੂੰ ਮੌਕਾ ਦੇਵੇਗੀ।
ਇਹ ਖ਼ਬਰ ਵੀ ਪੜ੍ਹੋ - ਰਵਨੀਤ ਬਿੱਟੂ ਦੇ ਭਾਜਪਾ 'ਚ ਜਾਣ 'ਤੇ ਸੁਖਜਿੰਦਰ ਰੰਧਾਵਾ ਦੀ ਤਿੱਖੀ ਪ੍ਰਤੀਕਿਰਿਆ
ਬਿੱਟੂ ਨੂੰ ਜੋ ਸਹੂਲਤਾਂ ਮਿਲੀਆਂ ਹੋਈਆਂ ਹਨ, ਉਹ ਉਨਾਂ ਦੇ ਹੱਥੋਂ ਨਾ ਨਿਕਲ ਜਾਣ, ਇਸੇ ਕਾਰਨ ਉਹ ਭਾਜਪਾ ’ਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਸਰਕਾਰ ਵੱਲੋਂ ਰਵਨੀਤ ਬਿੱਟੂ ਨੂੰ ਤਿੰਨ ਘਰ ਦਿੱਤੇ ਗਏ ਹਨ, ਜਿਨ੍ਹਾਂ ’ਚੋਂ ਇਕ ਚੰਡੀਗੜ੍ਹ, ਇਕ ਦਿੱਲੀ ਤੇ ਇਕ ਲੁਧਿਆਣਾ ’ਚ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਕੇਂਦਰ ਸਰਕਾਰ ਵਲੋਂ ਸੁਰੱਖਿਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇੰਨੀਆਂ ਸਹੂਲਤਾਂ ਤਾਂ ਅੰਗਰੇਜ਼ ਰਾਜ ’ਚ ਕੋਈ ਆਪਣੇ ਖ਼ਾਸ ਸਬੰਧੀਆਂ ਨੂੰ ਵੀ ਨਹੀਂ ਸੀ ਦਿੰਦਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਂਟੀ ਨਾਰਕੋਟਿਕਸ ਸੈੱਲ ਵੱਲੋਂ ਆਈਸ ਸਮੇਤ ਇਕ ਨਸ਼ਾ ਤਸਕਰ ਕਾਬੂ
NEXT STORY