ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੂਤਰਾਂ ਮੁਤਾਬਕ, ਹਾਈ ਕੋਰਟ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ 'ਕਾਰਨ ਦੱਸੋ ਨੋਟਿਸ' 'ਤੇ ਤੁਰੰਤ ਸਟੇਅ ਲਗਾ ਦਿੱਤਾ ਹੈ।
ਇਹ ਵਿਵਾਦ 7 ਫਰਵਰੀ 2026 ਨੂੰ ਜੰਡਿਆਲਾ ਗੁਰੂ ਦੀ ਇਕ ਰੈਲੀ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਵਰਤੀ ਗਈ ਸ਼ਬਦਾਵਲੀ ਤੋਂ ਸ਼ੁਰੂ ਹੋਇਆ ਸੀ, ਜਿਸ 'ਤੇ ਕਮਿਸ਼ਨ ਨੇ ਸੂ-ਮੋਟੋ ਨੋਟਿਸ ਲਿਆ ਸੀ। ਬਾਜਵਾ ਨੇ ਆਪਣੀ ਪਟੀਸ਼ਨ ਵਿਚ ਦਲੀਲ ਦਿੱਤੀ ਸੀ ਕਿ ਉਨ੍ਹਾਂ ਵੱਲੋਂ ਵਰਤਿਆ ਗਿਆ ਸ਼ਬਦ "ਬੈਂਡ ਵਜਾਉਣਾ" ਇਕ ਆਮ ਪੰਜਾਬੀ ਮੁਹਾਵਰਾ ਹੈ ਜੋ ਸਿਆਸੀ ਭ੍ਰਿਸ਼ਟਾਚਾਰ ਨੂੰ ਨੰਗਾ ਕਰਨ ਲਈ ਵਰਤਿਆ ਗਿਆ ਸੀ ਅਤੇ ਇਸ ਦਾ ਕਿਸੇ ਜਾਤੀ ਦੇ ਅਪਮਾਨ ਨਾਲ ਕੋਈ ਸਬੰਧ ਨਹੀਂ ਹੈ।
ਮੀਡੀਆ ਰਿਪੋਰਟਾਂ ਮੁਤਾਬਕ, ਅਦਾਲਤ ਨੇ ਇਨ੍ਹਾਂ ਦਲੀਲਾਂ 'ਤੇ ਗੌਰ ਕਰਦਿਆਂ ਕਾਰਵਾਈ 'ਤੇ ਰੋਕ ਲਗਾ ਦਿੱਤੀ ਹੈ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਇਸ ਫ਼ੈਸਲਾ ਦਾ ਸਵਾਗਤ ਕਰਦਿਆਂ ਆਖ਼ਿਆ ਹੈ ਕਿ ਆਮ ਆਦਮੀ ਪਾਰਟੀ ਦੀ ਡਰਾਮੇਬਾਜ਼ੀ ਫ਼ੇਲ੍ਹ ਹੋ ਗਈ ਹੈ ਤੇ ਇਨਸਾਫ਼ ਦੀ ਜਿੱਤ ਹੋਈ ਹੈ। ਬਾਜਵਾ ਨੇ ਟਵੀਟ ਕੀਤਾ, "ਇਨਸਾਫ਼ ਦੀ ਜਿੱਤ ਹੋਈ, ਆਮ ਆਦਮੀ ਪਾਰਟੀ ਦੀ ਡਰਾਮੇਬਾਜ਼ੀ ਫ਼ੇਲ੍ਹ ਹੋਈ।"
ਹਜ਼ਾਰਾਂ ਮੁਲਾਜ਼ਮਾਂ ਵੱਲੋਂ ਸੰਗਰੂਰ ਵਿਖੇ ‘ਮੁੱਖ ਮੰਤਰੀ ਨਿਵਾਸ’ ਅੱਗੇ ਜ਼ੋਰਦਾਰ ਪ੍ਰਦਰਸ਼ਨ
NEXT STORY