ਜਲੰਧਰ (ਵੈੱਬ ਡੈਸਕ)- ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ 'ਚ ਕਾਨੂੰਨ ਵਿਵਸਥਾ ਨੂੰ ਲੈ ਕੇ ਸੂਬਾ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ। ਜਲੰਧਰ ਦੇ ਸੰਤੋਖਪੁਰਾ ਇਲਾਕੇ 'ਚ ਇਕ ਘਰ ਦੇ ਬਾਹਰ ਹੋਈ ਫਾਇਰਿੰਗ ਦੀ ਘਟਨਾ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਬਾਜਵਾ ਨੇ ਕਿਹਾ ਕਿ ਇਹ ਕੋਈ ਇਕੱਲੀ ਘਟਨਾ ਨਹੀਂ ਹੈ ਸਗੋਂ ਸੂਬੇ 'ਚ ਵਿਗੜਦੀ ਸੁਰੱਖਿਆ ਸਥਿਤੀ ਦਾ ਸੰਕੇਤ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਉਨ੍ਹਾਂ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਇਕ ਪਰਿਵਾਰ ਦੇ ਘਰ 'ਤੇ ਲਗਭਗ 10 ਰਾਉਂਡ ਗੋਲ਼ੀਆਂ ਚਲਾਉਣਾ ਬਹੁਤ ਗੰਭੀਰ ਮਾਮਲਾ ਹੈ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਰਿਹਾ ਹੈ। ਬਾਜਵਾ ਮੁਤਾਬਕ ਸੂਬੇ 'ਚ ਕਾਨੂੰਨ ਵਿਵਸਥਾ ਵਿਗੜ ਰਹੀ ਹੈ ਅਤੇ ਜਨਤਾ ਦਾ ਸਰਕਾਰ 'ਤੇ ਵਿਸ਼ਵਾਸ ਘੱਟ ਰਿਹਾ ਹੈ।
ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਸ ਘਟਨਾ ਦੀ ਜ਼ਿੰਮੇਵਾਰੀ ਲੈਣ ਦੀ ਮੰਗ ਕਰਦੇ ਹੋਏ ਕਿਹਾ ਕਿ ਸਰਕਾਰ ਨੂੰ ਦਿਖਾਵੇ ਦੀ ਰਾਜਨੀਤੀ ਛੱਡ ਦੇਣੀ ਚਾਹੀਦੀ ਹੈ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਲਿਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਜਾਂ ਤਾਂ ਆਪਣੀ ਜ਼ਿੰਮੇਵਾਰੀ ਚੁੱਕੋ ਭੱਜੋ ਜਾਂ ਆਪਣਾ ਝੋਲਾ ਚੁੱਕੋ।"
ਇਹ ਵੀ ਪੜ੍ਹੋ: ਭਗਵੰਤ ਮਾਨ ਨੇ ਚੁਟਕਲੇ ਸੁਣਾ ਬਣਾਈ ਸਰਕਾਰ, ਹੁਣ ਬਚਣ ਦੀ ਲੋੜ: ਪਰਗਟ ਸਿੰਘ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਮੁੰਡੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
NEXT STORY